16.05C Vancouver
ADS

Feb 21, 2020 4:34 PM -

ਸਮੁੰਦਰੀ ਜਹਾਜ਼ ਦੇ ਕਨੇਡੀਅਨ ਯਾਤਰੀ ਓਨਟਾਰਿਓ ਪਹੁੰਚੇ

Share On
canadian-cruise-ship-passengers-arrive-in-cornwall-ontario
A plane carrying 176 Canadian citizens from the centre of the global novel coronavirus outbreak in Wuhan, China, arrives atCanadian Forces base, in Trenton, Ont., on Friday, Feb. 7, 2020. THE CANADIAN PRESS/Justin Tang

ਜਪਾਨ ਵਿੱਚ ਸਮੁੰਦਰੀ ਜਹਾਜ਼ ਡਾਇਮੰਡ ਪ੍ਰਿੰਸੈਸ ਤੇ ਦੋ ਹਫ਼ਤੇ ਕੁਆਰੰਟੀਨ ਵਿੱਚ ਗੁਜ਼ਾਰਨ ਤੋਂ ਬਾਅਦ ਦੋ 129 ਕਨੇਡੀਅਨ ਯਾਤਰੀ ਓਨਟਾਰਿਓ ਪਹੁੰਚ ਗਏ ਹਨ।

ਟ੍ਰੇੰਟਨ ਦੇ ਕਨੇਡੀਅਨ ਫੋਰਸਿਜ਼ ਬੇਸ ਵਿਖੇ ਇਨ੍ਹਾਂ ਸਭ ਵਿਅਕਤੀਆਂ ਦੀ ਸਕਰੀਨਿੰਗ ਕਰਨ ਤੋਂ ਬਾਅਦ ਇਨ੍ਹਾਂ ਨੂੰ ਕੋਰਨਵਾਲ ਲੈ ਜਾਂਦਾ ਗਿਆ ਜਿੱਥੇ ਇਹ ਦੋ ਹਫਤੇ ਵਾਸਤੇ ਨੈਵ ਸੈਂਟਰ ਵਿੱਚ ਕੁਆਰੰਟੀਨ ਰੱਖੇ ਜਾਣਗੇ।

ਪਬਲਿਕ ਹੈਲਥ ਏਜੇਂਸੀ ਆਫ ਕੈਨੇਡਾ ਮੁਤਾਬਕ, ਟੋਕਿਯੋ ਤੋਂ ਪਹੁੰਚੇ ਚਾਰਟਰ ਹਵਾਈ ਜਹਾਜ਼ ਵਿੱਚ ਕੁੱਲ 151 ਵਿਅਕਤੀ ਸਨ ਜਿਨ੍ਹਾਂ ਵਿੱਚ ਜਹਾਜ਼ ਤੇ ਕੰਮ ਕਰ ਰਿਹਾ ਕਰੂ ਅਤੇ ਸਿਹਤ ਅਧਿਕਾਰੀ ਵੀ ਸ਼ਾਮਲ ਹਨ।

ਡਾਇਮੰਡ ਪ੍ਰਿੰਸੈਸ ਤੇ ਕੋਵਿੱਡ-19 ਤੋਂ ਪੀੜਤ ਪਾਏ ਗਏ 634 ਯਾਤਰੀਆਂ ਵਿੱਚ, 47 ਕਨੇਡੀਅਨ ਹਨ ਜਿਨ੍ਹਾਂ ਦਾ ਇਲਾਜ ਜਪਾਨ ਦੇ ਹਸਪਤਾਲਾਂ ਵਿੱਚ ਚੱਲ ਰਿਹਾ ਹੈ।

7 ਫਰਵਰੀ ਨੂੰ ਵੁਹਾਨ, ਚੀਨ ਤੋਂ ਲਿਆਏ ਗਏ ਅਤੇ ਕਨੇਡੀਅਨ ਫੋਰਸਿਜ਼ ਬੇਸ ਤੇ ਪਿੱਛਲੇ ਦੋ ਹਫਤਿਆਂ ਤੋਂ ਕੁਆਰੰਟੀਨ ਵਿੱਚ ਰਹਿ ਰਹੇ ਵਿਅਕਤੀ ਅੱਜ ਘਰ ਜਾ ਸਕਣਗੇ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link