8.86C Vancouver
ADS

Jun 30, 2026 2:22 PM - Connect Newsroom - Ramandeep Kaur with files from The Canadian Press

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪ੍ਰੈਲ ਵਿੱਚ ਕੈਨੇਡਾ ਦੀ ਜੀ.ਡੀ.ਪੀ. 0.5 ਫੀਸਦੀ ਵਧੀ

Share On
canadian-economy-rebounds-with-0-5-gdp-growth-in-april-statistics-canada-says
The agency also reported improved activity in the real estate market, supported by higher home sales in the Greater Toronto Area. (Photo: The Canadian Press)

ਕੈਨੇਡੀਅਨ ਅਰਥਵਿਵਸਥਾ ਨੇ ਸਾਲ 2026 ਦੀ ਪਹਿਲੀ ਤਿਮਾਹੀ ਦੀ ਮਾਮੂਲੀ ਮੰਦੀ ਨੂੰ ਪਛਾੜਦਿਆਂ ਮੁੜ ਮਜ਼ਬੂਤ ਵਾਪਸੀ ਕੀਤੀ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਅਪ੍ਰੈਲ ਮਹੀਨੇ ਦੌਰਾਨ ਦੇਸ਼ ਦੀ ਜੀ.ਡੀ.ਪੀ. ਵਿਚ 0.5 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ, ਜੋ ਜੁਲਾਈ 2025 ਤੋਂ ਬਾਅਦ ਸਭ ਤੋਂ ਤੇਜ਼ ਵਾਧਾ ਹੈ।

ਇਸ ਆਰਥਿਕ ਸੁਧਾਰ ਵਿਚ ਤੇਲ ਅਤੇ ਗੈਸ ਖੇਤਰ ਦਾ ਸਭ ਤੋਂ ਪ੍ਰਮੁੱਖ ਯੋਗਦਾਨ ਰਿਹਾ,ਜਦੋਂ ਕਿ ਮੈਨੂਫੈਕਚਰਿੰਗ, ਕੰਸਟ੍ਰਕਸ਼ਨ, ਟ੍ਰਾਂਸਪੋਰਟੇਸ਼ਨ ਅਤੇ ਵੇਅਰਹਾਊਸਿੰਗ ਉਦਯੋਗ ਵਿਚ ਵੀ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਉਸਾਰੀ ਸੈਕਟਰ ਵਿਚ ਪੰਜ ਮਹੀਨਿਆਂ ਦੀ ਗਿਰਾਵਟ ਤੋਂ ਬਾਅਦ 0.7 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਗ੍ਰੇਟਰ ਟੋਰਾਂਟੋ ਏਰੀਏ ਵਿਚ ਘਰਾਂ ਦੀ ਵਿਕਰੀ ਵਧਣ ਸਦਕਾ ਰੀਅਲ ਅਸਟੇਟ ਬਾਜ਼ਾਰ ਵੀ ਚਮਕਿਆ ਹੈ।

ਦੂਜੇ ਪਾਸੇ, ਮਿਡਲ ਈਸਟ ਤਣਾਅ ਅਤੇ ਈਰਾਨ ਦੀ ਜੰਗ ਕਾਰਨ ਗਲੋਬਲ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਧਣ ਨਾਲ ਕੈਨੇਡਾ ਦਾ ਰਿਫਾਈਂਡ ਪੈਟਰੋਲੀਅਮ ਐਕਸਪੋਰਟ ਸਾਲਾਨਾ ਆਧਾਰ 'ਤੇ 69.7 ਫੀਸਦੀ ਵਧਿਆ ਹੈ। ਇਨ੍ਹਾਂ ਅੰਕੜਿਆਂ ਨੇ ਦੇਸ਼ ਵਿਚ ਆਰਥਿਕ ਮੰਦੀ ਦੇ ਖਦਸ਼ਿਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਸ਼ੁਰੂਆਤੀ ਸੰਕੇਤਾਂ ਮੁਤਾਬਕ, ਮਈ ਮਹੀਨੇ ਵਿਚ ਵੀ 0.1 ਫੀਸਦੀ ਦੇ ਵਾਧੇ ਨਾਲ ਇਹ ਵਿਕਾਸ ਜਾਰੀ ਰਹਿਣ ਦੀ ਉਮੀਦ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link