13.54C Vancouver
ADS

Apr 23, 2025 5:30 PM - Connect Newsroom

ਕੈਨੇਡੀਅਨ ਫੈਡਰਲ ਚੋਣਾਂ: ਜਗਮੀਤ ਸਿੰਘ ਲਈ ਬਣੀਆਂ ਵੱਕਾਰ ਦਾ ਸਵਾਲ

Share On
canadian-federal-elections-a-question-of-reputation-for-jagmeet-singh
He said that if the results come out as predicted in the election, then the party will really have to go through a difficult period.(Photo: The Canadian Press)

ਕੈਨੇਡੀਅਨ ਫੈਡਰਲ ਚੋਣਾਂ ਦੇ ਸਰਵਿਆਂ ਵਿਚ ਪਿੱਛੇ ਚੱਲ ਰਹੀ ਐੱਨ.ਡੀ.ਪੀ. ਦੇ ਪ੍ਰਧਾਨ ਜਗਮੀਤ ਸਿੰਘ ਲਈ ਇਹ ਚੋਣਾਂ ਵੱਕਾਰ ਦਾ ਸਵਾਲ ਬਣ ਗਈਆਂ ਹਨ। ਐਨ.ਡੀ.ਪੀ. ਦੇ ਸਾਬਕਾ ਪ੍ਰਧਾਨ ਟਾਮ ਮੁਲਕੇਅਰ ਦਾ ਕਹਿਣਾ ਹੈ ਕਿ ਜੇ ਇਨ੍ਹਾਂ ਚੋਣਾਂ ਵਿਚ ਪਾਰਟੀ ਸੰਸਦ ਵਿਚ ਆਪਣੀ ਅਧਿਕਾਰਤ ਸਥਿਤੀ ਗੁਆ ਦਿੰਦੀ ਹੈ ਜਿਵੇਂ ਕਿ ਕੁਝ ਸਰਵਿਆਂ ਤੋਂ ਪਤਾ ਚੱਲਦਾ ਹੈ ਤਾਂ ਜਗਮੀਤ ਸਿੰਘ ਪ੍ਰਧਾਨ ਦੇ ਰੂਪ ਵਿਚ ਪਾਰਟੀ ਦੀ ਅਗਵਾਈ ਜਾਰੀ ਨਹੀਂ ਰੱਖ ਸਕਣਗੇ।

ਉਨ੍ਹਾਂ ਕਿਹਾ ਕਿ ਜੇ ਨਤੀਜੇ ਉਸੇ ਤਰ੍ਹਾਂ ਆਏ ਜਿਸ ਤਰ੍ਹਾਂ ਕਿ ਚੋਣਾਂ ਵਿਚ ਅਨੁਮਾਨ ਲਗਾਏ ਜਾ ਰਹੇ ਹਨ ਤਾਂ ਪਾਰਟੀ ਨੂੰ ਵਾਕਿਆ ਹੀ ਮੁਸ਼ਕਲ ਦੌਰ ਵਿਚੋਂ ਲੰਘਣਾ ਪਵੇਗਾ। ਪਿਛਲੀ ਵਾਰ ਐੱਨ.ਡੀ.ਪੀ. ਕੋਲ ਹਾਊਸ ਆਫ ਕਾਮਨਜ਼ ਵਿਚ 24 ਸੀਟਾਂ ਸਨ ਪਰ ਪੋਲਿੰਗ ਡੇਟਾ ਇਕੱਠਾ ਕਰਨ ਵਾਲੀ ਮੀਡੀਆ ਵੈੱਬਸਾਈਟ 338 ਕੈਨੇਡਾ ਦਾ ਕਹਿਣਾ ਸੀ ਕਿ ਜੇ 22 ਅਪ੍ਰੈਲ ਨੂੰ ਚੋਣਾਂ ਹੁੰਦੀਆਂ ਤਾਂ ਐੱਨਡੀਪੀ ਸਿਰਫ਼ ਨੌਂ ਸੀਟਾਂ ਹੀ ਜਿੱਤਦੀ, ਜਦੋਂ ਕਿ ਅਧਿਕਾਰਤ ਪਾਰਟੀ ਦਾ ਦਰਜਾ ਪ੍ਰਾਪਤ ਕਰਨ ਲਈ 12 ਸੀਟਾਂ ਦੀ ਲੋੜ ਹੁੰਦੀ ਹੈ।

ਉਥੇ ਹੀ, ਮੰਗਲਵਾਰ ਜਦੋਂ ਜਗਮੀਤ ਸਿੰਘ ਨੂੰ ਪੱਤਰਕਾਰਾਂ ਵਲੋਂ ਇਹ ਪੁੱਛਿਆ ਗਿਆ ਕਿ ਕੀ ਪਾਰਟੀ ਦਾ ਅਧਿਕਾਰਤ ਦਰਜਾ ਖਤਮ ਹੋਣ 'ਤੇ ਉਹ ਅਸਤੀਫਾ ਦੇ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਮੈਂ ਚੋਣਾਂ ਤੋਂ ਬਾਅਦ ਬਾਰੇ ਨਹੀਂ ਸੋਚ ਰਿਹਾ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link