13.48C Vancouver
ADS

Jun 19, 2025 2:38 PM - The Canadian Press

ਚਿਲੀਵੈਕ 'ਚ ਕਬੂਤਰਾਂ 'ਚ ਪਾਈ ਗਈ ਨਿਊਕੈਸਲ ਬਿਮਾਰੀ:ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ

Share On
canadian-food-inspection-agency-finds-rare-disease-at-b-c-commercial-pigeon-premises
The Canadian Food Inspection Agency says the virus affects both wild and domestic birds and can cause pink eye in humans. (Photo: The Canadian Press)

ਕੈਨੇਡਾ ਦੀ ਫੂਡ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਚਿਲੀਵੈਕ ਦੇ ਵਪਾਰਕ ਕਬੂਤਰ ਅਹਾਤੇ ਵਿਚ ਕਬੂਤਰਾਂ ਵਿਚ ਨਿਊਕੈਸਲ ਦੀ ਬਿਮਾਰੀ ਪਾਈ ਗਈ ਹੈ। ਇਸ ਕਾਰਨ ਇਨ੍ਹਾਂ ਪੰਛੀਆਂ ਨੂੰ ਮਾਰਨਾ ਪੈ ਸਕਦਾ ਹੈ ਅਤੇ ਜਿੱਥੇ ਇਨ੍ਹਾਂ ਨੂੰ ਰੱਖਿਆ ਜਾਂਦਾ ਹੈ,ਉਹ ਥਾਂ ਚੰਗੀ ਤਰ੍ਹਾਂ ਸਾਫ ਕਰਨੀ ਪਵੇਗੀ। ਇਸ ਕਾਰਨ ਇਨਸਾਨਾਂ ਨੂੰ ਗੁਲਾਬੀ ਅੱਖਾਂ ਹੋਣ ਦੀ ਬੀਮਾਰੀ ਹੋ ਸਕਦੀ ਹੈ। ਇਹ ਵਾਇਰਸ ਜੰਗਲੀ ਅਤੇ ਘਰੇਲੂ ਪੰਛੀਆਂ ਦੋਵਾਂ ਨੂੰ ਪ੍ਰਭਾਵਿਤ ਕਰਦਾ ਹੈ।

ਏਜੰਸੀ ਮੁਤਾਬਕ ਵਾਇਰਸ ਦਾ ਪ੍ਰਭਾਵ ਹਲਕਾ ਹੋਵੇ ਤਾਂ ਇਹ ਘਰੇਲੂ ਪੋਲਟਰੀ ਅਤੇ ਕਬੂਤਰਾਂ ਨੂੰ ਘੱਟ ਪ੍ਰਭਾਵਿਤ ਕਰਦੇ ਹਨ ਪਰ ਜੇਕਰ ਇਹ ਵਧੇਰੇ ਫੈਲਦਾ ਹੈ ਤਾਂ ਪੰਛੀਆਂ ਨੂੰ ਮਾਰਨਾ ਪਵੇਗਾ। ਇਸ ਬੀਮਾਰੀ ਕਾਰਨ ਘਰੇਲੂ ਪੰਛੀਆਂ ਦੇ ਆਂਡੇ ਪੈਦਾ ਕਰਨ ਦੀ ਸਮਰੱਥਾ ਵੀ ਘੱਟਦੀ ਹੈ,ਇਸ ਕਾਰਨ ਕਈ ਪੰਛੀਆਂ ਦੀ ਅਚਾਨਕ ਮੌਤ ਹੋ ਜਾਂਦੀ ਹੈ।

ਕਈ ਪੰਛੀਆਂ ਦੇ ਪਰ ਝੜ ਜਾਂਦੇ ਹਨ ਅਤੇ ਉਹ ਉੱਡਣ ਦੇ ਅਸਮਰੱਥ ਹੋ ਜਾਂਦੇ ਹਨ। ਇਸ ਲਈ ਹਮੇਸ਼ਾ ਦਸਤਾਨੇ ਪਾ ਕੇ ਹੀ ਇਨ੍ਹਾਂ ਪੰਛੀਆਂ ਨੂੰ ਹੱਥ ਲਾਉਣਾ ਚਾਹੀਦਾ ਹੈ। ਦੱਸ ਦਈਏ ਕਿ 1990 ਤੋਂ ਪਹਿਲਾਂ ਇਸ ਬੀਮਾਰੀ ਕਾਰਨ ਜੰਗਲੀ ਪੰਛੀਆਂ ਦੀ ਮੌਤ ਬਹੁਤ ਘੱਟ ਹੁੰਦੀ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link