12.43C Vancouver
ADS

Jun 17, 2021 7:21 PM -

ਕੈਨੇਡਾ ਸਰਕਾਰ ਵੱਲੋਂ ਰੈਸਪੀਰੇਟਰ ਅਤੇ ਸਰਜਿਕਲ ਮਾਸਕਸ ਦੀ ਘਰੇਲੂ ਪ੍ਰੋਡਕਸ਼ਨ ਵਧਾਉਣ ਲਈ ਕੀਤਾ ਜਾ ਰਿਹਾ $29 ਮਿਲੀਅਨ ਦਾ ਨਿਵੇਸ਼

Share On
canadian-government-investing-up-to-29-million-to-support-domestic-production-of-respirators-and-surgical-masks
The Canadian government is investing up to $29 million to support the domestic production of respirators and surgical masks. (Photo - Francois-Philippe Champagne/Twitter)

ਕੈਨੇਡਾ ਸਰਕਾਰ ਵੱਲੋਂ $29 ਮਿਲੀਅਨ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਰੈਸਪੀਰੇਟਰਸ ਅਤੇ ਸਰਜਿਕਲ ਮਾਸਕਸ ਦੀ ਘਰੇਲੂ ਪ੍ਰੋਡਕਸ਼ਨ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਅਜਿਹਾ ਇਸਲਈ ਕੀਤਾ ਜਾ ਰਿਹਾ ਹੈ ਕਿ ਭਵਿੱਖ ਵਿੱਚ ਕਿਸੇ ਪੈਂਡੈਮਿਕ ਨਾਲ ਨਜਿੱਠਣ ਲਈ ਤਿਆਰੀ ਰੱਖੀ ਜਾ ਸਕੇ।

ਇਹ ਫੰਡਿੰਗ $38.7 ਮਿਲੀਅਨ ਦੇ ਪ੍ਰੋਜੈਕਟ ਦਾ ਹਿੱਸਾ ਹੈ ਜੋ ਕਿ ਮੌਂਟਰੀਅਲ ਦੀ ਮੈਲਟੈਕ ਇਨੋਵੇਸ਼ਨ ਕੈਨੇਡਾ ਇੰਕ. ਦੇ ਨਾਲ ਸੰਬੰਧਤ ਹੈ।

ਇਹ ਕੰਪਨੀ ਨਿੱਜੀ ਸੁਰੱਖਿਆ ਉਪਕਰਨ ਅਤੇ ਸੇਫਟੀ ਪ੍ਰੋਡਕਟਸ ਬਣਾਉਣ ਦੀ ਮਾਹਿਰ ਹੈ।

ਇਨੋਵੇਸ਼ਨ ਮੰਤਰੀ ਫ੍ਰਾਂਸੂਆ ਫਿਲਿਪ ਸ਼ੈਂਪੇਨ ਦਾ ਕਹਿਣਾ ਹੈ ਕਿ ਇਸ ਫੰਡਿੰਗ ਆਸਰੇ ਪੁਖਤਾ ਕੀਤਾ ਜਾ ਸਕੇਗਾ ਕਿ ਕਨੇਡੀਅਨ ਫਰੰਟਲਾਈਨ ਵਰਕਰਾਂ ਤਕ ਇਕਵਿਪਮੈਂਟ ਦੀ ਭਰੋਸੇਯੋਗ ਸਪਲਾਈ ਜਾਰੀ ਰਹੇ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕਿਊਬੈਕ 'ਚ ਜੌਬਸ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਮੈਲਟੈਕ ਇਨੋਵੇਸ਼ਨ ਵੱਲੋਂ ਮੌਂਟਰੀਅਲ 'ਚ ਇੱਕ ਨਵੀਂ ਫੈਕਟਰੀ ਸਥਾਪਿਤ ਕੀਤੀ ਜਾਵੇਗੀ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link