20.12C Vancouver
ADS

Aug 12, 2026 2:44 PM - Connect Newsroom - Ramandeep Kaur with files from The Canadian Press

ਕੈਨੇਡਾ ਸਰਕਾਰ ਵੱਲੋਂ ਕੈਨਾਬਿਸ ਅਤੇ ਦਿਮਾਗੀ ਸਿਹਤ ਖੋਜ ਲਈ $24 ਮਿਲੀਅਨ ਫੰਡ ਦੇਣ ਦਾ ਐਲਾਨ

Share On
canadian-government-invests-24-million-in-cannabis-and-brain-health-research
Conrod said cannabis research in Canada expanded significantly after the drug was legalized in 2018, but important gaps in knowledge remain. (Photo: The Canadian Press)

ਕੈਨੇਡਾ ਦੀ ਸਿਹਤ ਮੰਤਰੀ ਮਾਰਜੋਰੀ ਮਿਸ਼ੇਲ ਨੇ ਦੇਸ਼ ਭਰ ਵਿਚ ਕੈਨਾਬਿਸ ਅਤੇ ਦਿਮਾਗੀ ਸਿਹਤ ਸਬੰਧਾਂ 'ਤੇ ਖੋਜ ਕਰਨ ਲਈ $24 ਮਿਲੀਅਨ ਦੇ ਫੰਡ ਦੇਣ ਦਾ ਐਲਾਨ ਕੀਤਾ ਹੈ। ਇਸ ਨਿਵੇਸ਼ ਦਾ ਉਦੇਸ਼ ਕੈਨੇਡੀਅਨ ਕੈਨਾਬਿਸ ਅਤੇ ਦਿਮਾਗੀ ਸਿਹਤ ਕਨਸੋਰਟੀਅਮ ਦੀ ਸਥਾਪਨਾ ਕਰਨਾ ਹੈ, ਜੋ CIHR ਯਾਨੀ ਕੈਨੇਡੀਅਨ ਇੰਸਟੀਚਿਊਟ ਆਫ਼ ਹੈਲਥ ਰਿਸਰਚ ਦੇ ਸਹਿਯੋਗ ਨਾਲ ਕੰਮ ਕਰੇਗਾ।

ਇਸ ਕੰਸੋਰਟੀਅਮ ਵਿਚ ਕੈਨੇਡਾ ਦੀਆਂ ਵੱਖ-ਵੱਖ ਪ੍ਰਮੁੱਖ ਯੂਨੀਵਰਸਿਟੀਆਂ ਜਿਵੇਂ ਕਿ ਮੈਕਗਿਲ, ਮੈਕਮਾਸਟਰ ਅਤੇ ਯੂਨੀਵਰਸਿਟੀ ਔਫ ਕੈਲਗਰੀ ਦੇ 10 ਰਿਸਰਚ ਸ਼ਾਮਲ ਹੋਣਗੇ, ਜੋ ਇਹ ਪਤਾ ਲਗਾਉਣਗੇ ਕਿ ਕੈਨਾਬਿਸ ਦੀ ਵਰਤੋਂ ਵੱਖ-ਵੱਖ ਉਮਰ ਦੇ ਲੋਕਾਂ ਦੇ ਦਿਮਾਗ 'ਤੇ ਕੀ ਚੰਗਾ ਜਾਂ ਮਾੜਾ ਅਸਰ ਪਾਉਂਦੀ ਹੈ। ਇਸ ਸਟੱਡੀ ਦੌਰਾਨ ਹਰ ਉਮਰ ਦੇ 3,000 ਤੋਂ ਵੱਧ ਵਾਲੰਟੀਅਰ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਡੇਟਾ ਰਾਹੀਂ ਮਿਰਗੀ, ਚਿੰਤਾ, ਡਿਪਰੈਸ਼ਨ, ਨੀਂਦ ਦੀ ਸਮੱਸਿਆ, ਮਾਨਸਿਕ ਸਿਹਤ, ਨੌਜਵਾਨਾਂ ਦੀ ਗ੍ਰੋਥ ਅਤੇ ਗਰਭ ਅਵਸਥਾ ਦੌਰਾਨ ਦਿਮਾਗੀ ਵਿਕਾਸ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਗਿਆਨਕ ਸਬੂਤ ਇਕੱਠੇ ਕੀਤੇ ਜਾਣਗੇ।

ਹਾਲਾਂਕਿ, ਸਾਲ 2018 ਵਿਚ ਕੈਨੇਡਾ ਅੰਦਰ ਕੈਨਾਬਿਸ ਨੂੰ ਕਾਨੂੰਨੀ ਮਾਨਤਾ ਮਿਲਣ ਤੋਂ ਬਾਅਦ ਕਈ ਖੋਜਾਂ ਹੋਈਆਂ ਹਨ ਪਰ ਇਸ ਫੰਡਿੰਗ ਰਾਹੀਂ ਰਿਸਰਚ ਮੌਜੂਦਾ ਜਾਣਕਾਰੀ ਦੀਆਂ ਕਮੀਆਂ ਨੂੰ ਦੂਰ ਕਰਕੇ ਜਨਤਕ ਸਿਹਤ ਨੀਤੀਆਂ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਨਗੇ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link