18.97C Vancouver
ADS

Jun 30, 2025 5:32 PM - Connect Newsroom

ਕੈਨੇਡਾ ਸਰਕਾਰ ਨੇ ਹਿਕਵਿਜ਼ਨ ਕੰਪਨੀ ਨੂੰ ਕੈਨੇਡੀਅਨ ਕਾਰੋਬਾਰ ਬੰਦ ਕਰਨ ਤੇ ਦੇਸ਼ ਛੱਡਣ ਦਾ ਦਿੱਤਾ ਆਦੇਸ਼

Share On
canadian-government-orders-hikvision-to-close-canadian-business-and-leave-the-country
Hikvision's subsidiary in Canada had been operating since 2014. It has also faced sanctions in the US, Australia and the UK. (Photo - The Canadian Press)

ਕੈਨੇਡਾ ਸਰਕਾਰ ਨੇ ਚੀਨ ਦੀ ਸੀ.ਸੀ.ਟੀ.ਵੀ. ਕੰਪਨੀ ਹਿਕਵਿਜ਼ਨ ਨੂੰ ਆਪਣਾ ਕੈਨੇਡੀਅਨ ਕਾਰੋਬਾਰ ਬੰਦ ਕਰਨ ਤੇ ਦੇਸ਼ ਛੱਡਣ ਦਾ ਆਦੇਸ਼ ਦਿੱਤਾ ਹੈ। ਇੰਡਸਟਰੀ ਮਿਨਿਸਟਰ ਮੇਲਾਨੀ ਜੌਲੀ ਨੇ ਕਿਹਾ ਕਿ ਸਰਕਾਰ ਨੇ ਸੁਰੱਖਿਆ ਅਤੇ ਖੁਫੀਆ ਵਿਭਾਗ ਵਲੋਂ ਉਪਲੱਬਧ ਕਰਾਈ ਗਈ ਜਾਣਕਾਰੀ ਅਤੇ ਸਬੂਤਾਂ 'ਤੇ ਗੌਰ ਕੀਤਾ ਅਤੇ ਇਸ ਦੇ ਆਧਾਰ 'ਤੇ ਇਹ ਫੈਸਲਾ ਕੀਤਾ ਕਿ ਕੰਪਨੀ ਨੂੰ ਕੈਨੇਡਾ ਵਿਚ ਕੰਮ ਕਰਦੇ ਰਹਿਣ ਦੀ ਇਜਾਜ਼ਤ ਦੇਣਾ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੈ।

ਕੈਨੇਡਾ ਵਿਚ ਹਿਕਵਿਜ਼ਨ ਦੀ subsidiary 2014 ਤੋਂ ਕੰਮ ਕਰ ਰਹੀ ਸੀ। ਇਸ ਨੂੰ ਅਮਰੀਕਾ, ਆਸਟ੍ਰੇਲੀਆ ਤੇ ਯੂ.ਕੇ. ਵਿਚ ਵੀ ਪਾਬੰਦੀਆਂ ਦਾ ਸਾਹਮਣਾ ਕਰਨਾ ਪਿਆ ਹੈ। ਹਿਕਵਿਜ਼ਨ ਨੇ ਕਿਹਾ ਕਿ ਉਹ ਕੈਨੇਡਾ ਸਰਕਾਰ ਦੇ ਫੈਸਲੇ ਨਾਲ ਸਖ਼ਤ ਅਸਹਿਮਤ ਹੈ ਅਤੇ ਇਸ ਕਦਮ ਨੂੰ ਡੂੰਘੀ ਚਿੰਤਾ ਨਾਲ ਦੇਖਦੀ ਹੈ। ਕੰਪਨੀ ਨੇ ਦੋਸ਼ ਲਾਇਆ ਕਿ ਫੈਸਲੇ ਵਿਚ ਨਿਰਪੱਖਤਾ ਤੇ ਪਾਰਦਰਸ਼ਤਾ ਨਹੀਂ ਵਰਤੀ ਗਈ।

ਜੌਲੀ ਨੇ ਕਿਹਾ ਕਿ ਉਨ੍ਹਾਂ ਫੈਡਰਲ ਸਰਕਾਰ, ਇਸ ਦੇ ਵਿਭਾਗਾਂ, ਏਜੰਸੀਆਂ ਅਤੇ ਕ੍ਰਾਊਨ ਕਾਰਪੋਰੇਸ਼ਨਾਂ ਨੂੰ ਹਿਕਵਿਜ਼ਨ ਦੇ ਉਪਕਰਣ ਇਸਤੇਮਾਲ ਨਾ ਕਰਨ ਅਤੇ ਨਾ ਹੀ ਖਰੀਦਣ ਲਈ ਕਿਹਾ ਹੈ। ਉਨ੍ਹਾਂ ਕਿਹਾ ਮੈਂ ਕੈਨੇਡੀਅਨਾਂ ਨੂੰ ਵੀ ਇਸ ਵੱਲ ਧਿਆਨ ਦੇਣ ਅਤੇ ਉਸ ਅਨੁਸਾਰ ਆਪਣੇ ਫੈਸਲੇ ਲੈਣ ਦੀ ਜ਼ੋਰਦਾਰ ਅਪੀਲ ਕਰਦੀ ਹਾਂ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link