12.77C Vancouver
ADS

Mar 7, 2025 7:45 PM - Connect Newsroom

ਕੈਨੇ਼ਡਾ ਸਰਕਾਰ ਹਜ਼ਾਰਾਂ ਗੈਰ-ਦਸਤਾਵੇਜ਼ੀ ਲੋਕਾਂ ਨੂੰ ਦੇਵੇਗੀ ਕਾਨੂੰਨੀ ਦਰਜਾ

Share On
canadian-government-to-grant-legal-status-to-thousands-of-undocumented-workers
Miller explained that the decision was made in response to the ongoing shortage of workers in the construction sector.(Photo: The Canadian Press)

ਕੈਨੇ਼ਡਾ ਸਰਕਾਰ ਹਜ਼ਾਰਾਂ ਦੀ ਗਿਣਤੀ ਵਿਚ ਗੈਰ-ਦਸਤਾਵੇਜ਼ੀ ਲੋਕਾਂ ਨੂੰ ਕਾਨੂੰਨੀ ਦਰਜਾ ਦੇਣ ਜਾ ਰਹੀ ਹੈ। ਇਸ ਦੀ ਘੋਸ਼ਣਾ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਅੱਜ ਇੱਕ ਨਿਊਜ਼ ਕਾਨਫਰੰਸ ਵਿਚ ਕੀਤੀ।

ਮਿਲਰ ਨੇ ਕਿਹਾ ਕਿ 6,000 ਦੇ ਕਰੀਬ ਉਸਾਰੀ ਕਾਮੇ ਜਿਨ੍ਹਾਂ ਦੇ ਦਸਤਾਵੇਜ਼ ਸਮਾਪਤ ਹੋ ਗਏ ਸਨ, ਉਨ੍ਹਾਂ ਨੂੰ ਕੈਨੇਡਾ ਵਿਚ ਰਹਿਣ ਲਈ ਕਾਨੂੰਨੀ ਸਥਿਤੀ ਪ੍ਰਾਪਤ ਕਰਨ ਦਾ ਰਸਤਾ ਦਿੱਤਾ ਜਾਵੇਗਾ। ਇਹ ਫੈਸਲਾ ਉਸਾਰੀ ਖੇਤਰ ਵਿਚ ਵਰਕਰਜ਼ ਦੀ ਕਮੀ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਮਿਨਿਸਟਰ ਨੇ ਕਿਹਾ ਕਿ ਇਹ ਬਿਨਾਂ ਦਸਤਾਵੇਜ਼ ਵਾਲੇ ਪ੍ਰਵਾਸੀ ਪਹਿਲਾਂ ਤੋਂ ਹੀ ਕੈਨੇਡਾ ਵਿਚ ਸਨ ਅਤੇ ਉਸਾਰੀ ਖੇਤਰ ਵਿਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਰਜ਼ ਨੂੰ ਕਾਨੂੰਨੀ ਸਟੇਟਸ ਦੇਣ ਨਾਲ ਅਸੀਂ ਆਪਣੀ ਆਰਥਿਕਤਾ ਅਤੇ ਘਰਾਂ ਦੇ ਨਿਰਮਾਣ ਦੀ ਰਫ਼ਤਾਰ ਨੂੰ ਬਣਾਈ ਰੱਖ ਸਕਾਂਗੇ।

ਗੌਰਤਲਬ ਹੈ ਕਿ ਕੈਨੇਡਾ ਵਿਚ ਬਿਨਾਂ ਦਸਤਾਵੇਜ਼ ਵਾਲੇ ਲੋਕਾਂ ਦੀ ਸਹੀ ਗਿਣਤੀ ਅਜੇ ਵੀ ਸਪੱਸ਼ਟ ਨਹੀਂ ਹੈ ਪਰ ਅਨੁਮਾਨਾਂ ਮੁਤਾਬਕ, 200,000 ਤੋਂ 500,000 ਪ੍ਰਵਾਸੀ ਕੈਨੇਡਾ ਵਿਚ ਬਿਨਾਂ ਦਸਤਾਵੇਜ਼ ਦੇ ਰਹਿ ਰਹੇ ਹਨ।

ਕਿਹਾ ਜਾਂਦਾ ਹੈ ਕਿ ਇਹ ਗਿਣਤੀ ਹੋਰ ਵੀ ਜ਼ਿਆਦਾ ਹੋ ਸਕਦੀ ਹੈ ਕਿਉਂਕਿ ਕੈਨੇਡਾ ਨੇ ਹਾਲ ਹੀ ਦੇ ਸਾਲਾਂ ਵਿਚ ਵਧੇਰੇ ਅਸਥਾਈ ਕੰਮ ਪਰਮਿਟ ਅਤੇ ਸਟੱਡੀ ਪਰਮਿਟ ਜਾਰੀ ਕੀਤੇ ਹਨ।

Latest news

canada-and-switzerland-set-for-crucial-fifa-world-cup-group-b-clash-in-vancouver
Punjabi

Canada and Switzerland Set for Crucial FIFA World Cup Group B Clash in Vancouver

Canada and Switzerland will face off today at BC Place Stadium in Vancouver in their final Group B match of the FIFA World Cup. Canadian captain Alphonso Davies is expected to make his tournament debut after missing Canada's first two group-stage matches due to a hamstring injury.
porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link