12.54C Vancouver
ADS

Dec 14, 2023 7:42 PM - The Canadian Press

ਕੈਨੇਡਾ ਦੀ ਹਾਊਸਿੰਗ ਮਾਰਕੀਟ ਨਵੰਬਰ 'ਚ ਰਹੀ ਸੁਸਤ : ਰੀਅਲ ਅਸਟੇਟ ਐਸੋਸੀਏਸ਼ਨ

Share On
canadian-home-sales-down-in-november-average-price-up-from-year-ago-crea
The association says November home sales fell 0.9 per cent compared with the same month last year. (Photo :The Canadian Press)

ਕੈਨੇਡਾ ਦੀ ਹਾਊਸਿੰਗ ਮਾਰਕੀਟ ਵਿੱਚ ਨਵੰਬਰ ਵਿੱਚ ਫਿਰ ਤੋਂ ਸੁਸਤੀ ਦਰਜ ਹੋਈ ਹੈ।ਕੈਨੇਡੀਅਨ ਰੀਅਲ ਅਸਟੇਟ ਐਸੋਸੀਏਸ਼ਨ ਨੇ ਵੀਰਵਾਰ ਨੂੰ ਕਿਹਾ ਵਿਕਰੀ ਗਤੀਵਿਧੀ ਮਹੀਨਾ-ਦਰ-ਮਹੀਨਾ ਲਗਭਗ ਇੱਕ ਫੀਸਦੀ ਪੁਆਇੰਟ ਹੌਲੀ ਰਹੀ। ਸੇਲਰ 2024 ਵਿੱਚ ਗਤੀਵਿਧੀ ਵਧਣ ਦੀ ਉਮੀਦ ਕਰ ਰਹੇ ਹਨ।

ਐਸੋਸੀਏਸ਼ਨ ਨੇ ਕਿਹਾ ਕਿ ਨਵੇਂ ਸੂਚੀਬੱਧ ਘਰਾਂ ਦੀ ਗਿਣਤੀ ਵੀ ਲਗਾਤਾਰ ਦੂਜੇ ਮਹੀਨੇ ਘਟੀ ਹੈ। ਇਸ ਦੇ ਸੀਨੀਅਰ ਅਰਥ ਸ਼ਾਸਤਰੀ ਸ਼ੌਨ ਕੈਥਕਾਰਟ ਨੇ ਕਿਹਾ ਕਿ ਸੇਲਰਸ ਨੂੰ ਸੰਭਾਵਤ ਤੌਰ 'ਤੇ ਉਹ ਖਰੀਦਦਾਰ ਨਹੀਂ ਮਿਲ ਰਹੇ, ਜਿਨ੍ਹਾਂ ਦੀ ਉਹ ਉਮੀਦ ਕਰ ਰਹੇ ਸਨ ਪਰ 2024 ਵਿੱਚ ਵਿਆਜ ਦਰ ਵਿੱਚ ਕਟੌਤੀ ਦੀ ਉਮੀਦ ਨਾਲ ਸਪਰਿੰਗ ਮਾਰਕੀਟ ਕਾਫ਼ੀ ਐਕਟਿਵ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਰਿਪੋਰਟ ਮੁਤਾਬਕ, ਨਵੰਬਰ ਵਿੱਚ ਨੈਸ਼ਨਲ ਔਸਤ ਘਰ ਦੀ ਕੀਮਤ $646,134 ਰਹੀ ਜੋ ਪਿਛਲੇ ਸਾਲ ਦੇ ਇਸੇ ਮਹੀਨੇ ਨਾਲੋਂ ਦੋ ਫੀਸਦੀ ਵੱਧ ਸੀ। ਹਾਲਾਂਕਿ ਮਹੀਨਾਵਾਰ ਦੇ ਹਿਸਾਬ ਨਾਲ ਕੀਮਤ ਵਿੱਚ ਗਿਰਾਵਟ ਰਹੀ। ਰਿਪੋਰਟ ਦਾ ਕਹਿਣਾ ਹੈ ਕਿ ਕੀਮਤਾਂ ਵਿੱਚ ਗਿਰਾਵਟ ਅਜੇ ਵੀ ਮੁੱਖ ਤੌਰ 'ਤੇ ਓਨਟੇਰੀਓ ਵਿੱਚ ਦੇਖੀ ਜਾ ਰਹੀ ਹੈ।

ਹਾਲਾਂਕਿ ਇਸ ਦੌਰਾਨ ਫਰੇਜ਼ਰ ਵੈਲੀ, ਹੈਲੀਫੈਕਸ ਅਤੇ ਵਿਨੀਪੈਗ ਵਿੱਚ ਵੀ ਘਰਾਂ ਦੀ ਕੀਮਤ ਡਿੱਗੀ ਹੈ, ਜਦੋਂ ਕਿ ਦੂਜੇ ਪਾਸੇ ਅਲਬਰਟਾ, ਸਸਕੈਚਵਨ, ਨਿਊ ਬਰੰਜ਼ਵਿਕ, ਪ੍ਰਿੰਸ ਐਡਵਰਡ ਆਈਲੈਂਡ ਅਤੇ ਨਿਊਫ਼ਿਨਲੈਂਡ ਕੀਮਤਾਂ ਵਿੱਚ ਵਾਧਾ ਦਰਜ ਕਰ ਰਹੇ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link