11.92C Vancouver
ADS

Nov 2, 2023 7:26 PM - The Canadian Press

ਗਾਜ਼ਾ 'ਚ ਫਸੇ ਕੈਨੇਡੀਅਨ ਵਿਅਕਤੀ ਦਾ ਬਿਆਨ, ਔਟਵਾ ਪਰਿਵਾਰ ਸਣੇ ਉਨ੍ਹਾਂ ਨੂੰ ਕੱਢੇਗਾ ਬਾਹਰ

Share On
canadian-man-in-gaza-says-ottawa-has-asked-him-to-be-prepared-to-leave-with-family
Global Affairs Canada said Wednesday night that it was aware of reports that one Canadian citizen was able to leave the Palestinian territory at the Rafah border crossing with the help of a third party, but offered no further information. (Photo: The Canadian Press)

ਆਪਣੇ ਪਰਿਵਾਰ ਨਾਲ ਗਾਜ਼ਾ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਇੱਕ ਕੈਨੇਡੀਅਨ ਵਿਅਕਤੀ ਦਾ ਕਹਿਣਾ ਹੈ ਕਿ ਗਲੋਬਲ ਅਫੇਅਰਜ਼ ਕੈਨੇਡਾ ਨੇ ਉਨ੍ਹਾਂ ਨੂੰ ਆਪਣੇ ਦਸਤਾਵੇਜ਼ ਇਕੱਠੇ ਕਰਨ ਲਈ ਕਿਹਾ ਹੈ ਅਤੇ ਮਿਸਰ ਦੇ ਨਾਲ ਐਨਕਲੇਵ ਦੇ ਬਾਰਡਰ ਕ੍ਰਾਸਿੰਗ ਰਾਹੀਂ ਕਿਸੇ ਵੀ ਸਮੇਂ ਜਾਣ ਲਈ ਤਿਆਰ ਰਹਿਣ ਲਈ ਆਖਿਆ ਗਿਆ ਹੈ।

ਮਹਿਮੂਦ ਨਾਸਰ ਦਾ ਕਹਿਣਾ ਹੈ ਕਿ ਉਸਦੀ ਪਤਨੀ ਕੋਲ ਬ੍ਰਾਜ਼ੀਲ ਦਾ ਪਾਸਪੋਰਟ ਹੈ ਉਸਨੂੰ ਗਲੋਬਲ ਅਫੇਅਰਜ਼ ਤੋਂ ਇੱਕ ਕਾਲ ਆਈ ਜਿਸ ਦੌਰਾਨ ਇੱਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਨਾਸਰ ਆਪਣੇ ਪਰਿਵਾਰ ਜਿਸ ਵਿੱਚ ਉਸਦੇ ਕੈਨੇਡੀਅਨ ਪਿਤਾ, ਭਰਾ ਅਤੇ ਉਸਦੀ ਫਲਸਤੀਨੀ ਭਰਜਾਈ ਸ਼ਾਮਿਲ ਹੈ ਉਨ੍ਹਾਂ ਨੂੰ ਔਟਵਾ ਵਿੱਚ ਰਜਿਸਟਰ ਕੀਤਾ ਗਿਆ ਸੀ।

ਨਾਸਰ ਆਪਣੇ ਪਰਿਵਾਰ ਸਣੇ ਰਫਾਹ ਬਾਰਡਰ ਕ੍ਰਾਸਿੰਗ ਤੋਂ 20 ਮਿੰਟ ਦੀ ਦੂਰੀ 'ਤੇ ਇੱਕ ਸ਼ਰਨਾਰਥੀ ਕੈਂਪ ਵਿੱਚ ਪਨਾਹ ਲੈ ਰਿਹਾ ਹੈ।

ਨਾਸਰ ਦਾ ਕਹਿਣਾ ਹੈ ਕਿ ਗਲੋਬਲ ਅਫੇਅਰਜ਼ ਨੇ ਸੰਭਾਵੀ ਨਿਕਾਸੀ ਲਈ ਕੋਈ ਮਿਤੀ ਜਾਂ ਸਮਾਂ ਨਹੀਂ ਦਿੱਤਾ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਗਾਜ਼ਾ ਵਿੱਚ ਬਾਰਡਰ ਕਰਾਸਿੰਗ ਲਈ ਜਨਰਲ ਅਥਾਰਟੀ ਨੇ ਉਹਨਾਂ ਲੋਕਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਨੂੰ ਗਾਜ਼ਾ ਚੋਂ ਨਿਕਲਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਸ ਸੂਚੀ ਵਿੱਚ ਆਸਟ੍ਰੇਲੀਆ, ਆਸਟ੍ਰੀਆ, ਬੁਲਗਾਰੀਆ, ਚੈੱਕ ਰਿਪਬਲਿਕ, ਫਿਨਲੈਂਡ, ਇੰਡੋਨੇਸ਼ੀਆ, ਜਾਪਾਨ ਅਤੇ ਜੌਰਡਨ ਦੇ ਨਾਗਰਿਕ ਸ਼ਾਮਲ ਹਨ, ਹਾਲਾਂਕਿ ਕਿਸੇ ਵੀ ਕੈਨੇਡੀਅਨ ਨਾਗਰਿਕ ਨੂੰ 400 ਤੋਂ ਵੱਧ ਵਿਦੇਸ਼ੀ ਨਾਗਰਿਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link