13.01C Vancouver
ADS

Oct 12, 2023 5:43 PM - The Canadian Press

ਕੈਨੇਡੀਅਨ ਫੌਜੀ ਜਹਾਜ਼ 130 ਲੋਕਾਂ ਨਾਲ ਤਲ ਅਵੀਵ ਤੋਂ ਹੋਇਆ ਰਵਾਨਾ: ਰੱਖਿਆ ਮੰਤਰੀ

Share On
canadian-military-flight-leaves-tel-aviv-with-130-people-on-board-defence-minister
A second Royal Canadian Air Force flight is listed on the departures board for this evening, and a third for Friday afternoon. (Photo: The Canadian Press)

ਕੈਨੇਡਾ ਦੇ ਰੱਖਿਆ ਮੰਤਰੀ ਬਿਲ ਬਲੇਅਰ ਨੇ ਵੀਰਵਾਰ ਸਵੇਰੇ ਐਲਾਨ ਕੀਤਾ ਕਿ ਕੈਨੇਡੀਅਨ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਜ਼ਰਾਈਲ ਤੋਂ ਬਾਹਰ ਕੱਢਣ ਲਈ 130 ਕੈਨੇਡੀਅਨਜ਼ ਨੂੰ ਲੈ ਕੇ ਰਾਇਲ ਕੈਨੇਡੀਅਨ ਏਅਰ ਫੋਰਸ ਦਾ ਇੱਕ ਜਹਾਜ਼ ਤਲ ਅਵੀਵ ਤੋਂ ਉਡਾਣ ਭਰ ਚੁੱਕਿਆ ਹੈ।

ਫੈਡਰਲ ਸਰਕਾਰ ਨੇ ਕੱਲ ਐਲਾਨ ਕੀਤਾ ਸੀ ਕਿ ਉੱਥੇ ਫਸੇ ਕੈਨੇਡੀਅਨ ਸਿਟੀਜ਼ਨ ਅਤੇ ਪਰਮਾਨੈਂਟ ਰੈਜ਼ੀਡੈਂਟਸ ਦੇ ਪਰਿਵਾਰਾਂ ਨੂੰ ਏਅਰਲਿਫ਼ਟ ਕਰਨ ਦਾ ਕੰਮ ਅੱਜ ਤੋਂ ਸ਼ੁਰੂ ਕੀਤਾ ਜਾਵੇਗਾ।

ਇਜ਼ਰਾਇਲ ਵਿੱਚ ਮੌਜੂਦ 700 ਦੇ ਕਰੀਬ ਕੈਨੇਡੀਅਨਜ਼ ਨੇ ਸਰਕਾਰ ਨੂੰ ਉੱਥੋਂ ਕੱਢਣ ਲਈ ਮਦਦ ਦੀ ਗੁਹਾਰ ਲਗਾਈ ਸੀ। ਕੈਨੇਡਾ ਆਮ ਤੌਰ 'ਤੇ ਜਦੋਂ ਵਪਾਰਕ ਉਡਾਣਾਂ ਚੱਲ ਰਹੀਆਂ ਹੋਣ ਤਾਂ ਫੌਜੀ ਹਵਾਈ ਆਵਾਜਾਈ ਪ੍ਰਦਾਨ ਨਹੀਂ ਕਰਦਾ, ਪਰ ਉੱਥੇ ਫਸੇ ਲੋਕਾਂ ਦਾ ਕਹਿਣਾ ਹੈ ਕਿ ਕਮਰਸ਼ੀਅਲ ਉਡਾਣਾਂ ਦੀਆਂ ਟਿਕਟਾਂ ਪ੍ਰਾਪਤ ਕਰਨ ਵਿੱਚ ਮੁਸ਼ਕਲ ਹੋ ਰਹੀ ਹੈ, ਜਿਸ ਕਰਕੇ ਸਰਕਾਰ ਨੇ ਲੋਕਾਂ ਨੂੰ ਏਅਰਲਿਫ਼ਟ ਕਰਨ ਦਾ ਫ਼ੈਸਲਾ ਕੀਤਾ ਹੈ।

ਰਾਇਲ ਕੈਨੇਡੀਅਨ ਏਅਰ ਫੋਰਸ ਦੀ ਦੂਜੀ ਉਡਾਣ ਅੱਜ ਸ਼ਾਮ ਅਤੇ ਤੀਜੀ ਸ਼ੁੱਕਰਵਾਰ ਦੁਪਹਿਰ ਨੂੰ ਭੇਜੀ ਜਾਵੇਗੀ।

ਜ਼ਿਕਰਯੋਗ ਹੈ ਕਿ ਹਮਾਸ ਨੇ 7 ਅਕਤੂਬਰ ਦੀ ਸਵੇਰ ਨੂੰ ਇਜ਼ਰਾਈਲ 'ਤੇ ਹਮਲਾ ਕਰਕੇ ਯੁੱਧ ਦੀ ਸ਼ੁਰੂਆਤ ਕੀਤੀ ਸੀ, ਜੋ ਕਿ ਹੁਣ ਤੱਕ ਜਾਰੀ ਹੈ, ਜਿਸ ਵਿੱਚ ਦੋਵਾਂ ਪਾਸਿਆਂ ਤੋਂ 2700 ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ 3 ਕੈਨੇਡੀਅਨ ਵੀ ਸ਼ਾਮਿਲ ਸਨ।

Latest news

alberta-plans-100-year-study-of-provinces-water-security
Punjabi

ਅਲਬਰਟਾ ਵਿੱਚ ਪਾਣੀ ਦੀ ਲੰਬੇ ਸਮੇਂ ਦੀ ਸੁਰੱਖਿਆ ਲਈ 100 ਸਾਲਾਂ ਦਾ ਅਧਿਐਨ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link