18.69C Vancouver
ADS

Aug 24, 2026 4:46 PM - Connect Newsroom - Ramandeep Kaur with files from The Canadian Press

ਕੈਨੇਡਾ ਵਾਸੀਆਂ ਨੂੰ ‘ਬਾਇ ਕੈਨੇਡੀਅਨ’ ਦਾ ਸੱਦਾ, ਟੈਰਿਫਸ ਨੂੰ ਲੈ ਕੇ ਮੰਤਰੀਆਂ ਨੇ ਟਰੰਪ ’ਤੇ ਸਾਧਿਆ ਨਿਸ਼ਾਨਾ

Share On
canadian-ministers-urge-citizens-to-buy-canadian-as-trump-tariffs-escalate
Tim Hodgson said sovereignty is Canada’s red line, stressing that no other country can dictate who Canada should trade with. (Photo: The Canadian Press)

ਕੈਨੇਡਾ ਦੇ ਵਿੱਤ ਮੰਤਰੀ ਫ੍ਰਾਂਸਵਾ-ਫਿਲਿਪ ਸ਼ੈਂਪੇਨ ਅਤੇ ਊਰਜਾ ਮੰਤਰੀ ਟਿਮ ਹਾਜਸਨ ਨੇ ਟਰੰਪ ਦੇ ਟੈਰਿਫਸ 'ਤੇ ਪ੍ਰਤੀਕਿਰਿਆ ਦਿੰਦਿਆਂ ਦੇਸ਼ ਦੇ ਨਾਗਰਿਕਾਂ ਨੂੰ ਬਾਇ ਕੈਨੇਡੀਅਨ ਦਾ ਸੱਦਾ ਦਿੱਤਾ ਹੈ। ਸ਼ੈਂਪੇਨ ਨੇ ਕਿਹਾ ਕਿ ਜਦੋਂ ਇੱਕ ਨਜ਼ਦੀਕੀ ਵਪਾਰਕ ਭਾਈਵਾਲ ਗੱਲਬਾਤ ਨੂੰ ਦੋਵਾਂ ਧਿਰਾਂ ਦੀ ਜਿੱਤ ਲਈ ਵਰਤਣ ਦੀ ਬਜਾਏ ਇਸ ਨੂੰ ਸਿਰਫ ਦਬਾਅ ਬਣਾਉਣ ਦੇ ਹਥਿਆਰ ਵਜੋਂ ਵਰਤਦਾ ਹੈ ਤਾਂ ਇਹ ਪੂਰੀ ਦੁਨੀਆ ਨੂੰ ਇੱਕ ਗੰਭੀਰ ਸੁਨੇਹਾ ਦਿੰਦਾ ਹੈ ਅਤੇ ਸਪੱਸ਼ਟ ਕਰਦਾ ਹੈ ਕਿ ਅਮਰੀਕਾ ਹੁਣ ਬਦਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਕੈਨੇਡੀਅਨ ਅਤੇ ਕੰਪਨੀਆਂ ਦੀ ਸਾਡੀ ਸਭ ਤੋਂ ਵੱਡੀ ਤਾਕਤ ਸਾਡੀ ਖਰੀਦ ਸ਼ਕਤੀ ਹੈ, ਜਿਸ ਨਾਲ ਅਸੀਂ ਗ੍ਰੋਸਰੀ ਸਟੋਰ ਜਾਂ ਹਾਰਡਵੇਅਰ ਸਟੋਰ 'ਤੇ ਬਾਇ ਕੈਨੇਡੀਅਨ ਨੂੰ ਪਹਿਲ ਦੇ ਕੇ ਆਪਣੀ ਆਰਥਿਕਤਾ ਨੂੰ ਸਹਾਰਾ ਦੇ ਸਕਦੇ ਹਾਂ।

ਉਥੇ ਹੀ, ਊਰਜਾ ਮੰਤਰੀ ਟਿਮ ਹਾਜਸਨ ਨੇ ਕਿਹਾ ਕਿ sovereignty 'ਤੇ ਸਾਡੀ ਰੈੱਡ ਲਾਈਨ ਹੈ, ਕੋਈ ਵੀ ਦੂਜਾ ਮੁਲਕ ਸਾਡੇ 'ਤੇ ਇਹ ਗੱਲ ਨਹੀਂ ਥੋਪ ਸਕਦਾ ਕਿ ਅਸੀਂ ਕਿਸ ਨਾਲ ਵਪਾਰ ਕਰਨਾ ਹੈ। ਉਨ੍ਹਾਂ ਕਿਹਾ ਕਿ sovereignty ਅਤੇ ਫ੍ਰੈਂਚ ਭਾਸ਼ਾ ਦੋਵੇਂ ਦੇਸ਼ ਦੀਆਂ ਲਕਸ਼ਮਣ ਰੇਖਾਵਾਂ ਹਨ, ਜਿਨ੍ਹਾਂ 'ਤੇ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link