9.72C Vancouver
ADS

Nov 20, 2023 5:49 PM - connect News

ਕੈਨੇਡੀਅਨ ਐੱਮ.ਪੀਜ਼ ਨੇ 6 ਮਹੀਨਿਆਂ 'ਚ ਯਾਤਰਾ 'ਤੇ ਖਰਚ ਕੀਤੇ ਜਨਤਾ ਦੇ $14.6 ਮਿਲੀਅਨ

Share On
canadian-mps-spent-14-6m-on-travel-in-first-half-of-2023
Canadian Members of Parliament spent more than $14.6 million of taxpayer dollars on travel in the first six months of 2023, up nearly 10 percent from the previous six months. ( Photo : The Canadian Press)

ਕੈਨੇਡੀਅਨ ਮੈਂਬਰ ਪਾਰਲੀਮੈਂਟ ਨੇ 2023 ਦੇ ਪਹਿਲੇ 6 ਮਹੀਨਿਆਂ ਵਿੱਚ ਯਾਤਰਾ 'ਤੇ ਟੈਕਸਦਾਤਾਵਾਂ ਦੇ $14.6 ਮਿਲੀਅਨ ਤੋਂ ਵੱਧ ਖ਼ਰਚ ਕੀਤੇ ਹਨ, ਜੋ ਪਿਛਲੇ ਛੇ ਮਹੀਨਿਆਂ ਨਾਲੋਂ ਲਗਭਗ 10 ਫੀਸਦੀ ਵੱਧ ਹੈ। ਇਹ ਰਕਮ ਹਰ ਰੋਜ਼ ਦੇ ਹਿਸਾਬ ਨਾਲ ਕਰੀਬ $80,000 ਬਣਦੀ ਹੈ।

ਟੈਕਸਦਾਤਾਵਾਂ ਦੇ ਇਹ ਪੈਸੇ ਮੈਂਬਰ ਪਾਰਲੀਮੈਂਟ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਸਟਾਫ ਦੇ ਵਪਾਰਕ ਹਵਾਈ ਕਿਰਾਇਆ, ਜ਼ਮੀਨੀ ਆਵਾਜਾਈ, ਰਿਹਾਇਸ਼ ਅਤੇ ਭੋਜਨ ਲਈ ਖ਼ਰਚ ਹੋਏ। ਰਿਪੋਰਟ ਮੁਤਾਬਕ 1 ਜਨਵਰੀ ਤੋਂ 30 ਜੂਨ ਤੱਕ 338 ਐਮ.ਪੀਜ਼ ਨੇ ਕੰਮ ਅਤੇ ਹਲਕੇ ਨਾਲ ਸੰਬੰਧਿਤ ਯਾਤਰਾ ਲਈ ਔਸਤ $43,000 ਜਾਂ ਹਰ ਮਹੀਨੇ $7,200 ਤੋਂ ਵੱਧ ਖਰਚ ਕੀਤੇ।

ਇਸ ਵਿੱਚ ਕੈਨੇਡਾ ਦੇ ਦੋ ਮੁੱਖ ਵਿਰੋਧੀ ਨੇਤਾਵਾਂ ਦਾ ਯਾਤਰਾ ਬਿੱਲ ਸਭ ਤੋਂ ਵੱਡਾ ਸੀ। ਕੰਜ਼ਰਵੇਟਿਵ ਲੀਡਰ ਪੀਅਰ ਪੋਲੀਐਵ ਨੇ 2023 ਦੇ ਪਹਿਲੇ ਛੇ ਮਹੀਨਿਆਂ ਵਿੱਚ ਕਰੀਬ $247,800 ਅਤੇ NDP ਲੀਡਰ ਜਗਮੀਤ ਸਿੰਘ ਨੇ $177,500 ਖਰਚ ਕੀਤੇ। ਇਹ ਦੋਵੇਂ ਲੀਡਰਸ ਅਗਲੇ ਇਲੈਕਸ਼ਨ ਲਈ ਕੈਨੇਡਾ ਭਰ ਵਿੱਚ ਯਾਤਰਾਵਾਂ ਕਰ ਰਹੇ ਹਨ। ਇਸ ਲਿਸਟ ਵਿੱਚ ਪੰਜਵੇਂ ਨੰਬਰ 'ਤੇ ਐਡਮੰਟਨ ਮਿਲ ਵੁਡਸ ਤੋਂ ਕੰਜ਼ਰਵੇਟਿਵ ਐਮ.ਪੀ ਟਿਮ ਉੱਪਲ ਹਨ, ਜਿਨ੍ਹਾਂ ਦਾ ਯਾਤਰਾ ਖ਼ਰਚ ਇਸ ਦੌਰਾਨ $130,000 ਰਿਹਾ। ਉਨ੍ਹਾਂ ਦੇ ਦਫ਼ਤਰ ਨੇ ਇੱਕ ਸਟੇਟਮੈਂਟ ਵਿੱਚ ਕਿਹਾ ਕਿ ਉੱਪਲ ਨੂੰ ਕੰਜ਼ਰਵੇਟਿਵ ਦੇ ਡਿਪਟੀ ਲੀਡਰ ਹੋਣ ਦੇ ਨਾਤੇ ਕਈ ਸ਼ਹਿਰਾਂ ਵਿੱਚ ਮੀਟਿੰਗਸ ਅਤੇ ਸਮਾਗਮਾਂ ਵਿੱਚ ਸ਼ਾਮਲ ਹੋਣਾ ਪੈਂਦਾ ਹੈ।

ਦੱਸ ਦੇਈਏ ਕਿ ਜਨਤਕ ਤੌਰ 'ਤੇ ਉਪਲਬਧ ਡਾਟਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੈਬਨਿਟ ਮਿਨਿਸਟਰਸ ਦਾ ਖ਼ਰਚ ਸ਼ਾਮਲ ਨਹੀਂ ਹੈ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link