18.06C Vancouver
ADS

Feb 14, 2020 6:27 PM -

ਸਮੁੰਦਰੀ ਜਹਾਜ਼ ਉੱਤੇ ਵਾਇਰਸ ਨਾਲ ਪੀੜਤ 12 ਕਨੇਡੀਅਨ ਵਿਅਕਤੀਆਂ ਨੂੰ ਸਹਿਯੋਗ ਦੇਣ ਲਈ ਕਨੇਡੀਅਨ ਸਿਹਤ ਅਧਿਕਾਰੀ ਜਪਾਨ ਪਹੁੰਚੇ

Share On
canadian-officials-helping-in-japan-after-12-canadians-contract-virus-on-ship
Minister of Foreign Affairs Francois-Philippe Champagne speaks to reporters at the Munich Security Conference in Munich, Germany on Friday, Feb. 14, 2020. THE CANADIAN PRESS/Sean Kilpatrick

ਮਨਿਸਟਰ ਆਫ ਫੌਰਨ ਅਫੇਯਰਜ਼ ਫਰੌਨਸੁਆ-ਫਿਲੀਪ ਸ਼ੈਮਪੇਨ ਨੇ ਕਿਹਾ ਕਿ ਜਪਾਨ ਵਿੱਚ ਕੁਆਰੰਟੀਨ ਕੀਤੇ ਗਏ ਸਮੁੰਦਰੀ ਜਹਾਜ਼ ਤੇ ਜਿਨ੍ਹਾਂ 12 ਕਨੇਡੀਅਨ ਵਿਅਕਤੀਆਂ ਨੂੰ ਪੀੜਤ ਪਾਇਆ ਗਿਆ ਹੈ ਉਨ੍ਹਾਂ ਨੂੰ ਅਤੇ ਜਪਾਨੀ ਅਧਿਕਾਰੀਆਂ ਨੂੰ ਸਹਿਯੋਗ ਪ੍ਰਦਾਨ ਕਰਨ ਵਾਸਤੇ ਕੈਨੇਡਾ ਵੱਲੋਂ ਸਿਹਤ ਸੰਭਾਲ ਕਰਮਚਾਰੀ ਜਪਾਨ ਭੇਜੇ ਗਏ ਹਨ।

ਸ਼ੈਂਪੇਨ ਨੇ ਕਿਹਾ ਕਿ ਪਬਲਿਕ ਹੈਲਥ ਏਜੰਸੀ ਦੇ 3 ਮੈਂਬਰ ਅਤੇ ਕਨੇਡੀਅਨ ਆਰਮਡ ਫੋਰਸਜ਼ ਦੇ 2 ਸਿਹਤ ਅਧਿਕਾਰੀ ਯੋਕੋਹਾਮਾ ਵਿੱਚ ਹਨ।

ਡਾਇਮੰਡ ਪ੍ਰਿੰਸੈਸ ਨਾਂ ਦੇ ਸਮੁੰਦਰੀ ਜਹਾਜ਼ ਤੇ ਮੌਜੂਦ 3,500 ਯਾਤਰੀਆਂ ਵਿੱਚੋਂ 218 ਨੂੰ ਵਾਇਰਸ ਤੋਂ ਪੀੜਤ ਪਾਇਆ ਗਿਆ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਇਸ ਨੂੰ ਕੁਆਰੰਟੀਨ ਰੱਖਿਆ ਗਿਆ ਹੈ।

ਸ਼ੈਮਪੇਨ ਮੁਤਾਬਕ ਜਪਾਨੀ ਸਰਕਾਰ ਵੱਲੋਂ ਕੁਝ ਬਜ਼ੁਰਗ ਵਿਅਕਤੀਆਂ ਨੂੰ ਜਹਾਜ਼ ਤੋਂ ਥੱਲੇ ਉੱਤਰ ਕੇ ਕੁਆਰੰਟੀਨ ਰਹਿਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਕੰਬੋਡੀਆ ਦੇ ਵਿੱਚ ਵਿੱਚ ਖੜ੍ਹਾ ਸਮੁੰਦਰੀ ਜਹਾਜ਼ ਜਿਸ ਉੱਤੇ 279 ਕਨੇਡੀਅਨ ਮੌਜੂਦ ਹਨ ਦੇ ਸਬੰਧ ਵਿੱਚ ਵੀ ਅਧਿਕਾਰੀ ਕੰਬੋਡੀਆ ਦੀ ਸਰਕਾਰ ਨਾਲ ਸੰਪਰਕ ਵਿੱਚ ਹਨ।

ਵੈਸਟਰਡੈਮ ਨਾਂ ਦੇ ਇਸ ਜਹਾਜ਼ ਉੱਤੇ ਕਿਸੇ ਵੀ ਯਾਤਰੀ ਨੂੰ ਕੋਵਿਡ-19 ਵਾਇਰਸ ਨਾਲ ਪੀੜਤ ਨਹੀਂ ਪਾਇਆ ਗਿਆ।

ਸ਼ੈਂਪੇਨ ਨੇ ਕਿਹਾ ਕਿ ਜਹਾਜ਼ ਦੇ ਕਨੇਡੀਅਨ ਯਾਤਰੀਆਂ ਨੂੰ ਵਾਪਸ ਘਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ।


Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link