13.09C Vancouver
ADS

Oct 12, 2023 6:00 PM - The Canadian Press

ਇਜ਼ਰਾਈਲ-ਹਮਾਸ ਯੁੱਧ: ਕੈਨੇਡੀਅਨ ਪੁਲਿਸ ਨੇ ਸੂਬਿਆਂ 'ਚ ਵਧਾਈ ਗਸ਼ਤ

Share On
canadian-police-forces-upping-local-patrols-in-response-to-israel-hamas-war
Canada's Minister of Public Safety Dominic Leblanc says he's in regular contact with the RCMP and stands with Jewish communities across the country who are feeling vulnerable "ahead of the Hamas-led call for mobilization around the world." (Photo: The Canadian Press)

ਕੁੱਝ ਕੈਨੇਡੀਅਨ ਪੁਲਿਸ ਬਲਾਂ ਦਾ ਕਹਿਣਾ ਹੈ ਕਿ ਉਹ ਇਜ਼ਰਾਈਲ-ਹਮਾਸ ਯੁੱਧ ਦੇ ਕਾਰਨ ਸਥਾਨਕ ਗਸ਼ਤ ਵਧਾ ਰਹੇ ਹਨ।

ਹਾਲਾਂਕਿ ਕੋਈ ਧਮਕੀ ਨਹੀਂ ਮਿਲੀ ਪਰ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਹ ਗਸ਼ਤ ਕੀਤੀ ਜਾ ਰਹੀ ਹੈ।

ਟੋਰਾਂਟੋ ਦੇ ਪੁਲਿਸ ਮੁਖੀ ਮਾਈਰਨ ਡੈਮਕੀਵ ਦਾ ਕਹਿਣਾ ਹੈ ਕਿ ਇਸ ਗਸ਼ਤ ਵਿੱਚ ਕਲਚਰਲ ਸੈਂਟਰ, ਪ੍ਰਾਰਥਨਾ ਸਥਾਨਾਂ, ਮਸਜਿਦਾਂ, ਸਕੂਲਾਂ ਤੇ ਹੋਰ ਪੂਜਾ ਸਥਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਸਥਾਨਕ ਗਸ਼ਤ ਦਾ ਐਲਾਨ ਓਟਾਵਾ, ਵੈਨਕੂਵਰ ਅਤੇ ਵਿਨੀਪੈਗ ਦੀ ਪੁਲਿਸ ਨੇ ਵੀ ਕੀਤਾ ਹੈ।

ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲੈਂਕ ਦਾ ਕਹਿਣਾ ਹੈ ਕਿ ਉਹ ਆਰਸੀਐਮਪੀ ਦੇ ਨਾਲ ਸੰਪਰਕ ਵਿੱਚ ਹਨ ਅਤੇ ਦੇਸ਼ ਭਰ ਵਿੱਚ ਯਹੂਦੀ ਭਾਈਚਾਰਿਆਂ ਦੇ ਨਾਲ ਖੜੇ ਹਨ।

ਕੈਨੇਡੀਅਨ ਐਸੋਸੀਏਸ਼ਨ ਆਫ਼ ਚੀਫ਼ ਆਫ਼ ਪੁਲਿਸ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੁਲਿਸ ਹਮੇਸ਼ਾ ਯਹੂਦੀ ਭਾਈਚਾਰਿਆਂ ਦੀ ਸਹਾਇਤਾ ਲਈ ਤਾਇਨਾਤ ਹੈ।

Latest news

bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
more-than-106-000-albertans-apply-for-100-affordability-payment-in-first-day
Punjabi

ਐਲਬਰਟਾ ਵਿੱਚ 24 ਘੰਟਿਆਂ ਵਿੱਚ ਮਹਿੰਗਾਈ ਰਾਹਤ ਭੁਗਤਾਨ ਰਾਸ਼ੀ ਲਈ 1.06 ਲੱਖ ਤੋਂ ਵੱਧ ਅਰਜ਼ੀਆਂ ਦਰਜ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ $100 ਦੀ ਵਿੱਤੀ ਰਾਹਤ ਯੋਜਨਾ ਨੂੰ ਲੈ ਕੇ ਨਾਗਰਿਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ, ਐਪਲੀਕੇਸ਼ਨ ਪੋਰਟਲ ਖੁੱਲ੍ਹਣ ਦੇ ਸਿਰਫ 24 ਘੰਟਿਆਂ ਦੇ ਅੰਦਰ-ਅੰਦਰ 106,000 ਤੋਂ ਵੱਧ ਲੋਕਾਂ ਨੇ ਇਸ ਰਾਹਤ ਰਾਸ਼ੀ ਲਈ ਅਪਲਾਈ ਕਰ ਦਿੱਤਾ ਹੈ।
alberta-pledges-indigenous-collaboration-on-proposed-b-c-pipeline-amid-ongoing-consultation-dispute
Punjabi

ਐਲਬਰਟਾ ਦੀ ਪ੍ਰੀਮੀਅਰ ਨੇ ਪਾਈਪਲਾਈਨ ਪ੍ਰੋਜੈਕਟ ਲਈ Indigenous ਸਮੂਹਾਂ ਨਾਲ ਮਿਲ ਕੇ ਕੰਮ ਕਰਨ ਦਾ ਦਿੱਤਾ ਭਰੋਸਾ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਵੈਸਟ ਕੋਸਟ ਤੇਲ ਪਾਈਪਲਾਈਨ ਪ੍ਰੋਜੈਕਟ ਵਿਛਾਉਣ ਲਈ Indigenous ਗਰੁੱਪਸ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਇਹ ਐਲਾਨ ਇੱਕ ਅਜਿਹੇ ਸਮੇਂ ਆਇਆ ਹੈ ਜਦੋਂ ਸੂਬਾ ਸਰਕਾਰ ਅਤੇ ਫਸਟ ਨੇਸ਼ਨ ਦੇ ਮੁਖੀ ਵਿਚਾਲੇ ਸਬੰਧ ਤਣਾਅਪੂਰਨ ਬਣੇ ਹੋਏ ਹਨ।
north-vancouver-volleyball-coach-charged-with-10-offences-following-rcmp-sexual-assault-investigation
Punjabi

ਨੌਰਥ ਵੈਨਕੂਵਰ ਦੇ ਵਾਲੀਬਾਲ ਕੋਚ ਖ਼ਿਲਾਫ਼ 10 ਜਿਨਸੀ ਸ਼ੋਸ਼ਣ ਦੇ ਦੋਸ਼ ਦਰਜ

ਉੱਤਰੀ ਵੈਨਕੂਵਰ ਆਰਸੀਐਮਪੀ ਨੇ ਇੱਕ ਵਾਲੀਬਾਲ ਕੋਚ ਖ਼ਿਲਾਫ਼ ਨਾਬਾਲਗਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕਈ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਦਸੰਬਰ 2024 ਵਿਚ ਸਥਾਨਕ ਵਾਲੀਬਾਲ ਟੀਮ ਦੇ ਕਈ ਨੌਜਵਾਨ ਖਿਡਾਰੀਆਂ ਵੱਲੋਂ ਕੋਚ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਇੱਕ ਵਿਆਪਕ ਜਾਂਚ ਸ਼ੁਰੂ ਕੀਤੀ, ਇਸ ਦੇ ਆਧਾਰ 'ਤੇ ਬੀ. ਸੀ. ਪ੍ਰੋਸੀਕਿਊਸ਼ਨ ਸਰਵਿਸ ਨੇ ਵੀਰਵਾਰ ਨੂੰ ਕੋਚ ਇਰਾਜ ਮੁਜ਼ੱਫ਼ਰੀ 'ਤੇ 10 ਚਾਰਜਿਜ਼ ਲਗਾਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link