15.99C Vancouver
ADS

Feb 27, 2026 2:55 PM - Connect Newsroom - Ramandeep Kaur with files from The Canadian Press

ਪੀ.ਐਮ. ਕਾਰਨੀ ਵਪਾਰਕ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਚਾਰ ਦਿਨਾਂ ਦੇ ਭਾਰਤ ਦੌਰੇ 'ਤੇ

Share On
canadian-prime-minister-mark-carney-begins-four-day-india-visit-focused-on-trade-and-economic-ties
Mark Carney arrives at Mumbai’s international airport at the start of his four day visit to India. Photo: Government of India.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਪਣੇ ਚਾਰ-ਦਿਨਾਂ ਦੌਰੇ 'ਤੇ ਭਾਰਤ ਪਹੁੰਚ ਗਏ ਹਨ। ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ 'ਤੇ ਉਤਰਨ ਤੋਂ ਬਾਅਦ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਹੋ ਰਿਹਾ ਹੈ ਅਤੇ ਇਸ ਨੂੰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਇੱਕ ਨਵੀਂ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।

ਕਾਰਨੀ ਅਗਲੇ ਦੋ ਦਿਨ ਭਾਰਤ ਦੀ ਵਪਾਰਕ ਰਾਜਧਾਨੀ ਮੁੰਬਈ ਵਿਚ ਬਿਤਾਉਣਗੇ, ਜਿੱਥੇ ​ਉਹ ਭਾਰਤੀ ਅਤੇ ਕੈਨੇਡੀਅਨ ਸੀਈਓ, ਵਿੱਤੀ ਮਾਹਰਾਂ ਅਤੇ ਕੈਨੇਡੀਅਨ ਪੈਨਸ਼ਨ ਫੰਡ ਦੇ ਪ੍ਰਤੀਨਿਧਾਂ ਨਾਲ ਮੁਲਾਕਾਤ ਕਰਨਗੇ। 1 ਮਾਰਚ ਨੂੰ ਉਹ ਦਿੱਲੀ ਪਹੁੰਚਣਗੇ। ​2 ਮਾਰਚ ਨੂੰ ਉਨ੍ਹਾਂ ਦੀ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉੱਚ-ਪੱਧਰੀ ਬੈਠਕ ਹੋਵੇਗੀ, ਇਹ ਦੌਰਾਨ ਦੋਵੇਂ ਲੀਡਰਸ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ 'ਤੇ ਚਰਚਾ ਕਰਨਗੇ, ਜਿਸ ਦੇ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਦਾ ਟੀਚਾ 2030 ਤੱਕ ਦੁਵੱਲੇ ਵਪਾਰ ਨੂੰ $70 ਬਿਲੀਅਨ ਤੱਕ ਪਹੁੰਚਾਉਣਾ ਹੈ।

ਸਾਲ 2023-24 ਦੀਆਂ ਰਾਜਨੀਤਿਕ ਤਲਖੀਆਂ ਤੋਂ ਬਾਅਦ ਕਾਰਨੀ ਦੀ ਇਹ ਭਾਰਤ ਯਾਤਰਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਸਾਧਾਰਨ ਕਰਨ ਦੀ ਇੱਕ ਵੱਡੀ ਕੋਸ਼ਿਸ਼ ਹੈ। ਇਸ ਫੇਰੀ ਦੌਰਾਨ10-ਸਾਲਾ ਯੂਰੇਨੀਅਮ ਸਪਲਾਈ ਡੀਲ 'ਤੇ ਦਸਤਖਤ ਹੋਣ ਦੀ ਸੰਭਾਵਨਾ ਹੈ। ਕਾਰਨੀ ਦਾ ਇਹ ਦੌਰਾ ਮੁੱਖ ਤੌਰ 'ਤੇ ਵਪਾਰ 'ਤੇ ਫੋਕਸਡ ਹੈ। ਉਨ੍ਹਾਂ ਦੀ ਯਾਤਰਾ ਵਿਚ ਪੰਜਾਬ ਦੌਰਾ ਤੈਅ ਨਹੀਂ ਹੈ।

ਸਰੋਤ: https://www.mea.gov.in/press-releases.htm?dtl/40825/Visit_of_the_Prime_Minister_of_Canada_to_India_February_27__March_02_2026
ਸਰੋਤ: https://www.pm.gc.ca/en/news/news-releases/2026/02/23/prime-minister-carney-diversify-canadas-trade-attract-new-investment
ਸਰੋਤ: https://www.international.gc.ca/trade-commerce/trade-agreements-accords-commerciaux/agr-acc/india-inde/cepa-apeg/index.aspx?lang=eng
ਕੈਨੇਡੀਅਨ ਪ੍ਰੈਸ ਤੋਂ ਫਾਈਲਾਂ ਦੇ ਨਾਲ

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link