14.63C Vancouver
ADS

Oct 26, 2023 6:32 PM - The Canadian Press

ਕੈਨੇਡੀਅਨ ਰਿਸਰਚਰ ਨੂੰ ਅਲਜੀਰੀਆ ਦੀ ਜੇਲ੍ਹ ਤੋਂ ਕੀਤਾ ਗਿਆ ਰਿਹਾਅ

Share On
canadian-researcher-released-from-algerian-prison-after-sentence-reduced-on-appeal
The former Montreal resident, who studies migration and criminal economies for an international non-governmental organization, was convicted of publishing secret information and being paid to commit offences against public order. (Photo: The Canadian Press)

ਕੈਨੇਡੀਅਨ ਐਂਟੀ-ਕ੍ਰਾਈਮ ਰਿਸਰਚਰ ਨੂੰ ਅਲਜੀਰੀਆ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਹੁਣ ਅਦਾਲਤ ਨੇ ਉਸਦੀ ਸਜ਼ਾ ਘਟਾਉਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ।

ਰਾਉਫ ਫਰਾਹ ਦੇ ਵਕੀਲ ਕੌਸੀਲਾ ਜ਼ੇਰਗੁਇਨ ਦਾ ਕਹਿਣਾ ਹੈ ਕਿ ਈਸਟ ਅਲਜੀਰੀਆ ਦੇ ਕਾਂਸਟੈਂਟੀਨ ਸ਼ਹਿਰ ਵਿੱਚ ਇੱਕ ਅਪੀਲ ਕਰਨ ਤੋਂ ਬਾਅਦ ਅਦਾਲਤ ਨੇ ਉਸਦੇ ਮੁਵੱਕਿਲ ਦੀ ਕੈਦ ਦੀ ਸਜ਼ਾ ਨੂੰ ਦੋ ਸਾਲ ਤੋਂ ਘਟਾ ਕੇ ਅੱਠ ਮਹੀਨੇ ਕਰ ਦਿੱਤਾ ਹੈ।

ਦਰਅਸਲ ਰਾਉਫ ਫਰਾਹ ਫਰਵਰੀ ਤੋਂ ਅਲਜੀਰੀਆ ਵਿੱਚ ਨਜ਼ਰਬੰਦ ਸੀ।ਜਿਸਨੂੰ ਸਜ਼ਾ ਦਾ ਸਮਾਂ ਪੂਰਾ ਹੋਣ ਦੇ ਨਾਲ ਰਿਹਾਅ ਕਰ ਦਿੱਤਾ ਗਿਆ।

ਫਰਾਹ ਨੇ ਇੱਕ ਫੋਨ ਇੰਟਰਵਿਊ ਵਿੱਚ ਕਿਹਾ ਕਿ ਉਹ ਆਪਣੀ ਪਤਨੀ, ਆਪਣੀ ਚਾਰ ਸਾਲ ਦੀ ਧੀ ਅਤੇ ਆਪਣੇ ਮਾਪਿਆਂ ਨਾਲ ਦੁਬਾਰਾ ਮਿਲੇਗਾ।

ਜ਼ਿਕਰਯੋਗ ਹੈ ਕਿ ਫਰਾਹ ਇੰਟਰਨੈਸ਼ਨਲ ਐਂਟੀ ਕ੍ਰਾਈਮ ਨੌਨ ਗਵਰਨਮੈਂਟਲ ਔਰਗਨਾਈਜੇਸ਼ਨ ਲਈ ਮਾਈਗ੍ਰੇਸ਼ਨ ਅਤੇ ਕ੍ਰਿਮਿਨਲ ਏਕੋਨੋਮੀਏਸ ਦੀ ਪੜ੍ਹਾਈ ਕਰਦਾ ਸੀ, ਜਿਸ 'ਤੇ ਸੀਕ੍ਰੇਟ ਜਾਣਕਾਰੀ ਪਬਲਿਸ਼ ਕਰਨ ਤੇ ਪਬਲਿਕ ਆਰਡਰ ਦੇ ਵਿਰੁੱਧ ਅਪਰਾਧ ਕਰਨ ਲਈ ਭੁਗਤਾਨ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਸੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link