12.98C Vancouver
ADS

Aug 6, 2024 7:33 PM - Connect Newsroom

ਕੈਨੇਡੀਅਨ ਸਵੀਮਰ ਸਮਰ ਮੈਕਿੰਟੋਸ਼ ਨੇ ਪੈਰਿਸ ਓਲਿੰਪਕ ਵਿਚ ਰਚਿਆ ਇਤਿਹਾਸ

Share On
canadian-swimmer-summer-mcintosh-created-history-in-the-paris-olympics
This year, the 17-year-old swimmer from Toronto has won a total of 4 medals for Canada in the Paris Olympics. On July 27, he wins Canada's first medal with a silver medal in the 400m freestyle swimming event. (Photo: Instagram/summerrmcintosh)

ਕੈਨੇਡੀਅਨ ਸਵੀਮਰ ਸਮਰ ਮੈਕਿੰਟੋਸ਼ ਨੇ ਪੈਰਿਸ ਓਲਿੰਪਕ ਵਿਚ ਇਤਿਹਾਸ ਰਚ ਦਿੱਤਾ ਹੈ। ਉਹ ਓਲਿੰਪਕ ਵਿਚ ਤਿੰਨ ਗੋਲਡ ਮੈਡਲ ਜਿੱਤਣ ਵਾਲੀ ਪਹਿਲੀ ਕੈਨੇਡੀਅਨ ਬਣ ਗਈ ਹੈ। ਸ਼ਨੀਵਾਰ ਨੂੰ ਉਸ ਨੇ 200 ਮੀਟਰ ਵਿਅਕਤੀਗਤ ਮੈਡਲੇ ਮੁਕਾਬਲਾ ਦੋ ਮਿੰਟ 06.56 ਸਕਿੰਟ ਦੇ ਓਲਿੰਪਕ ਰਿਕਾਰਡ ਸਮੇਂ ਵਿਚ ਜਿੱਤਿਆ ਅਤੇ ਹੰਗਰੀ ਦੀ ਕਾਟਿੰਕਾ ਹੋਸਜ਼ੂ ਵਲੋਂ ਬਣਾਏ ਗਏ ਦੋ ਮਿੰਟ 06.58 ਦੇ ਰਿਕਾਰਡ ਨੂੰ ਤੋੜ ਦਿੱਤਾ।

ਟੌਰਾਂਟੋ ਦੀ ਇਸ ਸਾਲ 17 ਸਾਲਾ ਤੈਰਾਕ ਨੇ ਪੈਰਿਸ ਓਲਿੰਪਕ ਵਿਚ ਕੈਨੇਡਾ ਲਈ ਕੁੱਲ 4 ਮੈਡਲ ਜਿੱਤੇ ਹਨ। 27 ਜੁਲਾਈ ਨੂੰ ਉਸ ਨੇ 400 ਮੀਟਰ ਫਰੀਸਟਾਈਲ ਸਵੀਮਿੰਗ ਮੁਕਾਬਲੇ ਵਿਚ ਚਾਂਦੀ ਦੇ ਤਮਗੇ ਨਾਲ ਕੈਨੇਡਾ ਲਈ ਪਹਿਲਾ ਮੈਡਲ ਜਿੱਤਿਆ ਸੀ।

ਸਾਲ 2028 ਵਿਚ ਜਦੋਂ ਲਾਸ ਏਂਜਲਸ ਵਿਚ ਸਮਰ ਓਲਿੰਪਰ ਹੋਣਗੀਆਂ ਤਾਂ ਉਸ ਸਮੇਂ ਉਹ 21 ਸਾਲ ਦੀ ਹੋਵੇਗੀ। ਮੈਕਿੰਟੋਸ਼ ਨੇ ਕਿਹਾ ਕਿ ਪਿਛਲਾ ਹਫ਼ਤਾ ਮੇਰੇ ਜੀਵਨ ਲਈ ਸਭ ਤੋਂ ਅਹਿਮ ਰਿਹਾ ਹੈ ਅਤੇ ਅਜਿਹਾ ਪਲ 4 ਸਾਲ ਵਿਚ ਇੱਕ ਵਾਰ ਆਉਂਦਾ ਹੈ ਅਤੇ ਸੱਚ ਕਿਹਾਂ ਤਾਂ ਮੈਂ ਲਾਸ ਏਂਜਲਸ ਓਲਿੰਪਕ ਬਾਰੇ ਵੀ ਹੁਣ ਤੋਂ ਹੀ ਸੋਚ ਰਹੀ ਹਾਂ।

ਗੌਰਤਲਬ ਹੈ ਕਿ ਪੈਰਿਸ ਓਲਿੰਪਕ ਵਿਚ ਕੈਨੇਡਾ ਦੇ ਹੁਣ ਤੱਕ 17 ਮੈਡਲ ਹੋ ਚੁੱਕੇ ਹਨ, ਜਿਨ੍ਹਾਂ ਵਿਚ 5 ਗੋਲਡ, 4 ਸਿਲਵਰ ਅਤੇ 8 ਕਾਂਸੀ ਦੇ ਤਗਮੇ ਹਨ।

Latest news

33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link