16.76C Vancouver
ADS

Jun 27, 2025 5:51 PM - The Canadian Press

ਕੈਨੇਡਾ ਦੇ ਇੱਕ ਸੈਲਾਨੀ ਦੀ ਡੋਮਿਨਿੱਕ ਰਿਪਬਲਿਕ ਵਿਚ ਮੌਤ

Share On
canadian-tourist-found-dead-in-dominican-republic-officials-say
He says MacDonald was last seen walking on the beach before he died.(Photo: The Canadian Press)

ਕੈਨੇਡਾ ਦੇ ਇੱਕ ਸੈਲਾਨੀ ਦੀ ਡੋਮਿਨਿੱਕ ਰਿਪਬਲਿਕ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਪੁਸ਼ਟੀ ਉਥੋਂ ਦੀ ਸਿਵਲ ਡਿਫੈਂਸ ਏਜੰਸੀ ਨੇ ਕੀਤੀ ਹੈ। ਰਿਪੋਰਟਸ ਮੁਤਾਬਕ, ਕੈਨੇਡੀਅਨ ਟੂਰਿਸਟ 33 ਸਾਲ ਦਾ ਸੀ, ਜਿਸ ਦੀ ਪਛਾਣ ਡੋਰੀਅਨ ਕ੍ਰਿਸਚਨ ਮੈਕਡੋਨਲਡ ਵਜੋਂ ਸਾਹਮਣੇ ਆਈ, ਉਹ ਆਈਲੈਂਡ ਦੇ ਉੱਤਰੀ ਤੱਟ ਵਿਚ ਪੈਂਦੇ ਪਿਊਰਟੋ ਪਲਾਟਾ ਵਿਚ ਇੱਕ ਹੋਟਲ ਦੇ ਕਮਰੇ ਵਿਚ ਇਕੱਲਾ ਰਹਿ ਰਿਹਾ ਸੀ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਸ਼ੁੱਕਰਵਾਰ ਯਾਨੀ 20 ਜੂਨ ਨੂੰ ਸਥਾਨਕ ਸਮੇਂ ਅਨੁਸਾਰ, ਵੱਡੇ ਤੜਕੇ 2 ਵਜੇ ਉਹ ਬੀਚ 'ਤੇ ਘੁੰਮ ਰਿਹਾ ਸੀ। ਲਗਭਗ ਇੱਕ ਘੰਟੇ ਬਾਅਦ ਪੁਲਿਸ ਨੂੰ ਇੱਕ ਵਿਅਕਤੀ ਦੇ ਬੀਚ 'ਤੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਗਈ।

ਸਿਵਲ ਡਿਫੈਂਸ ਅਤੇ ਪੁਲਿਸ ਕਰਮਚਾਰੀ ਬੀਚ 'ਤੇ ਪਹੁੰਚੇ ਅਤੇ ਉਸ ਦਿਨ ਸਵੇਰੇ 4:15 ਵਜੇ ਤੇਜ਼ ਲਹਿਰਾਂ ਦੌਰਾਨ ਉਸ ਦੀ ਲਾਸ਼ ਪਾਣੀ ਵਿਚ ਮਿਲੀ।

ਗਲੋਬਲ ਅਫੇਅਰਜ਼ ਕੈਨੇਡਾ ਨੇ ਕਿਹਾ ਕਿ ਉਹ ਲੋਕਲ ਅਧਿਕਾਰੀਆਂ ਦੇ ਸੰਪਰਕ ਵਿਚ ਹੈ ਅਤੇ ਪਰਿਵਾਰ ਨੂੰ ਕੌਂਸਲਰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਕੈਨੇਡਾ ਵਿਚ ਉਹ ਕਿੱਥੋਂ ਦਾ ਰਹਿਣ ਵਾਲਾ ਸੀ ਇਸ ਬਾਰੇ ਫਿਲਹਾਲ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link