11.7C Vancouver
ADS

Aug 8, 2025 8:41 PM -

ਕਨੇਡੀਅਨ ਵਿਕਟੋਰੀਆ ਬੋਕੋ ਬਣੀ ਨੈਸ਼ਨਲ ਬੈਂਕ ਓਪਨ ਚੈਂਪੀਅਨ

Share On
canadian-victoria-mboko-is-the-national-bank-open-champion
(Photo credits - This image is a screengrab of the post shared by Tennis Canada on X)

ਕੈਨੇਡਾ ਦੀ ਲੌਨ ਟੈਨਿਸ ਖਿਡਾਰਨ ਵਿਕਟੋਰੀਆ ਬੋਕੋ ਨੇ ਨੈਸ਼ਨਲ ਬੈਂਕ ਓਪਨ ਖਿਤਾਬ ਆਪਣੇ ਨਾਮ ਕਰ ਲਿਆ ਹੈ।

18 ਸਾਲਾ ਬੋਕੋ ਨੇ ਫਾਈਨਲ ਮੁਕਾਬਲੇ 'ਚ 4 ਵਾਰ ਦੀ ਗਰੈਂਡ ਸਲੈਮ ਜੇਤੂ ਨੋਮੀ ਓਸਾਕਾ ਨੂੰ 2-6, 6-4, 6-1 ਦੇ ਫਰਕ ਨਾਲ ਮਾਤ ਦਿੱਤੀ।

ਪਹਿਲਾ ਸੈਟ ਗਵਾਉਣ ਤੋਂ ਬਾਅਦ ਮੁਕਾਬਲੇ 'ਚ ਜਬਰਦਸਤ ਵਾਪਸੀ ਕਰਦਿਆਂ ਵਿਕਟੋਰੀਆ ਬੋਕੋ ਨੇ ਦੂਜਾ ਅਤੇ ਤੀਜਾ ਸੈੱਟ ਲਗਭਗ ਇੱਕ ਪਾਸੜ ਅੰਦਾਜ 'ਚ ਜਿੱਤਿਆ ਅਤੇ ਮੁਕਾਬਲਾ ਅਤੇ ਖਿਤਾਬ ਆਪਣੇ ਨਾਮ ਕਰ ਲਿਆ।

ਘਰੇਲੂ ਕਰਉਡ ਸਾਹਮਣੇ ਖੇਡ ਰਹੀ ਕਨੇਡੀਅਨ ਖਿਡਾਰਨ ਦੀ ਦੂਜੇ ਅਤੇ ਤੀਜੇ ਸੈੱਟ ਦੀ ਵਾਪਸੀ ਦੌਰਾਨ ਦਰਸ਼ਕ ਵੀ ਬੇਹੱਦ ਉਤਸ਼ਾਹਤ ਹੋ ਗਏ ਅਤੇ ਅੰਪਾਇਰ ਨੂੰ ਵਾਰ-ਵਾਰ ਆਖਣਾ ਪਿਆ ਕਿ ਪਾਇੰਟਸ ਖੇਡਣ ਦਰਮਿਆਨ ਦਰਸ਼ਕ ਚੁੱਪ ਰਹਿਣ ਅਤੇ ਰੌਲਾ ਨਾ ਪਾਉਣ।

ਆਪਣੇ ਕਰੀਅਰ ਦਾ ਪਹਿਲਾ ਡਬਲਿਊ.ਟੀ.ਏ. ਖਿਤਾਬ ਜਿੱਤਣ ਤੋਂ ਬਾਅਦ ਬੋਕੋ ਨੇ ਸਭ ਤੋਂ ਪਹਿਲਾਂ ਕੋਰਟਸਾਈਡ ਬਾਕਸ 'ਚ ਬੈਠੇ ਆਪਣੇ ਕੋਚ ਅਤੇ ਪ੍ਰੀਵਾਰ ਨੂੰ ਜਾ ਕੇ ਜੱਫੀ ਪਾਈ।

Tennis Canada's post on X:

Victoria Mboko's win by the numbers

A moving point in her young career, Vicky's first WTA 1000 title win is one for the history books

Let's dive into the stats that show just how impressive this victory truly is

Read more

https://bit.ly/4fremVo

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link