12.9C Vancouver
ADS

Apr 4, 2024 6:02 PM - The Canadian Press

ਕੈਨੇਡਾ ’ਚ 2023 ’ਚ ਜੰਗਲਾਂ ’ਚ ਅੱਗ ਲੱਗਣ ਕਾਰਨ 8.6 ਮਿਲੀਅਨ ਹੈਕਟੇਅਰ ਦਾ ਹੋਇਆ ਨੁਕਸਾਨ: ਰਿਪੋਰਟ

Share On
canadian-wildfires-entirely-drove-surge-in-global-tree-loss-in-2023-study-says
The report says more than 90 per cent of Canada's tree losses last year were due to fires that razed 7.76 million hectares of forest, a "five-fold increase" compared to 2022.

ਕੈਨੇਡੀਅਨ ਜੰਗਲਾਂ ਕਾਰਨ ਆਪਣੇ ਜੰਗਲੀ ਖੇਤਰ ਦੇ ਵੱਡੇ ਹਿੱਸੇ ਨੂੰ ਗੁਆ ਰਿਹਾ ਹੈ। ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਮੁਤਾਬਕ 2023 ਵਿਚ ਕੈਨੇਡਾ ਨੇ ਰਿਕਾਰਡ 8.6 ਮਿਲੀਅਨ ਹੈਕਟੇਅਰ ਜੰਗਲ ਦਾ ਨੁਕਸਾਨ ਦਰਜ ਕੀਤਾ, ਇਸ ਵਿਚ 90 ਫੀਸਦੀ ਤੋਂ ਵੱਧ ਹਿੱਸਾ ਨਸ਼ਟ ਹੋਣ ਦਾ ਕਾਰਨ ਜੰਗਲ ਸੀ।

ਵਿਸ਼ਵ ਸੰਸਾਧਨ ਸੰਸਥਾ ਵਲੋਂ ਇਸ ਸਬੰਧੀ ਰਿਪੋਰਟ ਜਾਰੀ ਕੀਤੀ ਗਈ। ਜਿਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਕੈਨੇਡਾ ਨੇ ਆਪਣੇ ਕੁੱਲ ਜੰਗਲ ਦਾ ਦੋ ਫੀਸਦੀ ਤੋਂ ਵੱਧ ਹਿੱਸਾ ਤਬਾਹ ਹੁੰਦਾ ਦੇਖਿਆ ਹੈ।

ਕੈਨੇਡੀਅਨ ਜੰਗਸ ਸਰਵਿਸ ਮੁਤਾਬਕ, 2022 ਦੇ ਅੰਤ ਤੱਕ ਕੈਨੇਡਾ ਦਾ ਜੰਗਲੀ ਖੇਤਰ 367 ਮਿਲੀਅਨ ਹੈਕਟੇਅਰ ਸੀ। ਹਾਲਾਂਕਿ, ਵਿਸ਼ਵ ਸੰਸਾਧਨ ਸੰਸਥਾ ਵਲੋਂ ਦੱਸੇ ਗਏ ਅੰਕੜੇ ਦੇ ਮੁਕਾਬਲੇ ਕੈਨੇਡਾ ਸਰਕਾਰ ਨੇ ਪਿਛਲੇ ਸਾਲ 15 ਮਿਲੀਅਨ ਹੈਕਟੇਅਰ ਜੰਗਲ ਖ਼ਤਮ ਹੋਣ ਦੀ ਜਾਣਕਾਰੀ ਦਿੱਤੀ ਸੀ, ਜੋ ਕਿ ਕੁੱਲ ਜੰਗਲੀ ਖੇਤਰ ਦਾ ਲਗਭਗ 4 ਫੀਸਦੀ ਬਣਦਾ ਹੈ, ਨਾਲ ਹੀ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਕੈਨੇਡਾ ਦਾ ਜੰਗਲੀ ਖੇਤਰ ਭਵਿੱਖ ਵਿਚ ਸਥਿਰ ਰਹੇਗਾ ਪਰ ਰਿਪੋਰਟ ਦਾ ਕਹਿਣਾ ਹੈ ਕਿ ਇਹ ਸਵਾਲ ਬਣਿਆ ਹੋਇਆ ਹੈ ਕਿ ਕੀ ਕੈਨੇਡਾ ਆਪਣੇ ਜੰਗਲਾਂ ਨੂੰ 2023 ਦੇ ਪੱਧਰ ’ਤੇ ਕਈ ਸਾਲਾਂ ਤੱਕ ਕਾਇਮ ਰੱਖ ਸਕਦਾ ਹੈ।

ਵਿਸ਼ਵ ਸੰਸਾਧਨ ਸੰਸਥਾ ਦਾ ਕਹਿਣਾ ਹੈ ਕਿ ਕੈਨੇਡਾ ਸਮੇਤ ਸੈਂਕੜੇ ਦੇਸ਼ ਗਲਾਸਗੋ ਵਿਚ ਕੀਤੇ ਸਮਝੌਤੇ ਮੁਤਾਬਕ, ਜੰਗਲਾਂ ਦੇ ਨੁਕਸਾਨ ਨੂੰ ਰੋਕਣ ਲਈ 2030 ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਬਹੁਤ ਦੂਰ ਲੱਗ ਰਹੇ ਹਨ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link