19.4C Vancouver
ADS

Jul 26, 2021 7:31 PM -

ਕੈਨੇਡਾ ਦੀ ਔਰਤਾਂ ਦੀ ਤੈਰਾਕੀ ਟੀਮ ਦਾ ਓਲੰਪਿਕਸ 'ਚ ਮਜ਼ਬੂਤ ਪ੍ਰਦਰਸ਼ਨ ਜਾਰੀ

Share On
canadian-women-swimmers-starting-strong-in-tokyo
The Canadian women's swim team is starting strong in Tokyo. (Photo - Swimming Canada/Twitter)

ਕੈਨੇਡਾ ਦੀ ਔਰਤਾਂ ਦੀ ਤੈਰਾਕੀ ਟੀਮ ਨੇ ਟੋਕਿਓ ਓਲੰਪਿਕਸ ਵਿੱਚ ਦਮਦਾਰ ਆਗਾਜ਼ ਕੀਤਾ ਹੈ।

ਐਤਵਾਰ ਨੂੰ ਕੈਨੇਡਾ ਦੀ ਤੈਰਾਕ ਮੈਗੀ ਮੈਕਨੀਲ ਨੇ ਕੈਨੇਡਾ ਦੀ ਝੋਲੀ 'ਚ ਗੋਲਡ ਮੈਡਲ ਪਾਇਆ।

ਉਨ੍ਹਾਂ 100 ਮੀਟਰ ਬਟਰਫਲਾਈ ਈਵੈਂਟ 'ਚ ਸੋਨ ਤਗਮਾ ਜਿੱਤਿਆ।

ਇਸ ਦੌਰਾਨ ਉਨ੍ਹਾਂ ਇਸੇ ਈਵੈਂਟ 'ਚ ਨਵਾਂ ਕਨੇਡੀਅਨ ਰਿਕਾਰਡ ਵੀ ਸਥਾਪਿਤ ਕਰ ਦਿੱਤਾ।

ਉਨ੍ਹਾਂ 55.59 ਸੈਕਿੰਡਸ ਦੇ ਸਮੇਂ 'ਚ ਈਵੈਂਟ ਪੂਰਾ ਕੀਤਾ।

ਇਸੇ ਈਵੈਂਟ 'ਚ ਸਿਲਵਰ ਮੈਡਲ ਚੀਨ ਅਤੇ ਕਾਂਸੀ ਦਾ ਤਗਮਾ ਆਸਟ੍ਰੇਲੀਆ ਦੇ ਖਾਤੇ 'ਚ ਪਿਆ।

ਇਹ ਪਹਿਲਾ ਮੌਕਾ ਹੈ ਜਦ ਕਿਸੇ ਕਨੇਡੀਅਨ ਤੈਰਾਕ ਨੇ 100 ਮੀਟਰ ਬਟਰਫਲਾਈ ਈਵੈਂਟ 'ਚ ਗੋਲਡ ਮੈਡਲ ਜਿੱਤਿਆ ਹੈ।

ਕੈਨੇਡਾ ਦੀ 14 ਸਾਲਾ ਤੈਰਾਕ ਸਮਰ ਮੈਕਿਨਤੋਸ਼ ਨੇ ਟੋਕਿਓ ਓਲੰਪਿਕਸ ਵਿੱਚ ਆਪਣੇ ਪਹਿਲੇ ਈਵੈਂਟ 'ਚ ਜਬਰਦਸਤ ਪ੍ਰਦਰਸ਼ਨ ਕੀਤਾ ਪਰ ਉਹ ਮੈਡਲ ਜਿੱਤਣ ਤੋਂ ਇੱਕ ਕਦਮ ਦੂਰ ਰਹਿ ਗਈ।

400 ਮੀਟਰ ਫ੍ਰੀਸਟਾਈਲ ਈਵੈਂਟ 'ਚ ਸਮਰ ਮੈਕਿਨਤੋਸ਼ ਨੂੰ ਚੌਥਾ ਸਥਾਨ ਹਾਸਿਲ ਹੋਇਆ।

ਉਨ੍ਹਾਂ 4 ਮਿੰਟ 2.42 ਸੈਕਿੰਡਸ ਵਿੱਚ ਈਵੈਂਟ ਪੂਰਾ ਕੀਤਾ।

ਇਸ ਈਵੈਂਟ 'ਚ ਸੋਨ ਤਗਮਾ ਆਸਟ੍ਰੇਲੀਆ ਦੀ ਐਰੀਆਰਨ ਟਿਟਮਸ ਅਤੇ ਚਾਂਦੀ ਦਾ ਤਗਮਾ ਅਮਰੀਕਾ ਦੀ ਕੈਥਲੀਨ ਲੈਡੇਕੀ ਦੇ ਨਾਮ ਰਿਹਾ।

ਕੈਨੇਡਾ ਦੀ ਤੈਰਾਕ ਕਾਇਲੀ ਮਾਸ ਨੇ 100 ਮੀਟਰ ਬੈਕਸਟ੍ਰੋਕ ਈਵੈਂਟ ਦੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ।

ਅੱਜ ਰਾਤ ਮਾਸ ਇਸ ਈਵੈਂਟ ਦਾ ਫਾਈਨਲ ਖੇਡਣ ਪਾਣੀ 'ਚ ਉਤਰੇਗੀ।

ਇਸ ਤੋਂ ਪਹਿਲਾਂ ਕੈਨੇਡਾ ਨੂੰ ਔਰਤਾਂ ਦੀ 3 ਮੀਟਰ ਸਿੰਕਰੋਨਾਈਜ਼ਡ ਸਪਰਿੰਗਬੋਰਡ ਡਾਇਵਿੰਗ 'ਚ ਵੀ ਚਾਂਦੀ ਦਾ ਤਗਮਾ ਹਾਸਿਲ ਹੋਇਆ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link