17.97C Vancouver
ADS

Feb 20, 2020 5:39 PM -

ਜਪਾਨ ਵਿਚ ਕਈ ਹਫਤਿਆਂ ਤੋਂ ਬੰਦ ਸਮੁੰਦਰੀ ਜਹਾਜ਼ ਤੇ ਮੌਜੂਦ ਕਨੇਡੀਅਨ ਅੱਜ ਵਾਪਸ ਘਰ ਆਉਣ ਲਈ ਤਿਆਰ

Share On
canadians-aboard-coronavirus-ridden-cruise-ship-to-return-home-tonight
Buses carrying Israeli passengers from the quarantined Diamond Princess cruise ship leave a port in Yokohama, near Tokyo, Thursday, Feb. 20, 2020. (AP Photo/Eugene Hoshiko)

ਕੈਨੇਡਾ ਦੇ ਫਾਰਨ ਅਫੇਅਰਜ਼ ਮਨਿਸਟਰ ਮੁਤਾਬਕ ਡਾਇਮੰਡ ਪ੍ਰਿੰਸਜ਼ ਸਮੁੰਦਰੀ ਜਹਾਜ਼ ਤੇ ਮੌਜੂਦ ਤੰਦਰੁਸਤ ਕਨੇਡੀਅਨ ਵਿਅਕਤੀ ਕਈ ਹਫਤੇ ਤੋਂ ਬੰਦ ਰਹਿਣ ਤੋਂ ਬਾਅਦ ਅੱਜ ਕੈਨੇਡਾ ਵਾਸਤੇ ਰਵਾਨਾ ਹੋ ਜਾਣਗੇ।

ਕੋਵਿੱਡ-19 ਵਾਇਰਸ ਨਾਲ ਚੀਨ ਦੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਇਲਾਕੇ ਤੋਂ ਬਾਅਦ ਜਪਾਨ ਦੇ ਯੋਕਾਹੋਮਾ ਦੇ ਤੱਟ ਤੇ ਖੜ੍ਹੇ ਡਾਇਮੰਡ ਪ੍ਰਿੰਸੈਸ ਉੱਤੇ ਵਾਇਰਸ ਦੇ ਸਭ ਤੋਂ ਵੱਧ ਕੇਸ ਉੱਭਰ ਕੇ ਸਾਹਮਣੇ ਆਏ ਸਨ।

ਸੈਂਕੜੇ ਲੋਕਾਂ ਨੂੰ ਵਾਇਰਸ ਤੋਂ ਪੀੜਤ ਪਾਇਆ ਗਿਆ ਜਿਨ੍ਹਾਂ ਵਿੱਚ 47 ਕਨੇਡੀਅਨ ਵੀ ਸ਼ਾਮਲ ਸਨ ਜਿਨ੍ਹਾਂ ਦਾ ਇਲਾਜ ਜਪਾਨ ਦੇ ਹਸਪਤਾਲਾਂ ਵਿੱਚ ਚੱਲ ਰਿਹਾ ਹੈ।

ਫਾਰਨ ਅਫੇਅਰਜ਼ ਮਨਿਸਟਰ ਫਰਾਂਸੁਆ ਫਿਲਿਪ-ਸ਼ੈਂਪੇਨ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਕਨੇਡੀਅਨ ਯਾਤਰੀਆਂ ਨੂੰ ਜਹਾਜ਼ ਤੇ ਚੜ੍ਹਨ ਤੋਂ ਪਹਿਲਾਂ ਸਕ੍ਰੀਨ ਕੀਤਾ ਜਾਵੇਗਾ।

ਜਿਨ੍ਹਾਂ ਯਾਤਰੀਆਂ ਨੂੰ ਸਫਰ ਕਰਨ ਦੀ ਮਨਜ਼ੂਰੀ ਮਿਲ ਜਾਂਦੀ ਹੈ ਉਨ੍ਹਾਂ ਨੂੰ ਪਹਿਲਾਂ ਓਨਟੈਰੀਓ ਵਿੱਚ ਟਰੇਨਟਨ ਦੇ ਕਨੇਡੀਅਨ ਫੋਰਸਿਜ਼ ਬੇਸ ਵਿਖੇ ਹੋਰ ਟੈਸਟਾਂ ਲਈ ਲਿਆਂਦਾ ਜਾਵੇਗਾ ਜਿਸ ਤੋਂ ਬਾਅਦ ਉਹ ਦੋ ਹਫ਼ਤੇ ਵਾਸਤੇ ਓਨਟੈਰੀਓ ਦੇ ਕੋਰਨਵਾਲ ਵਿਖੇ ਨੈਵ ਸੈਂਟਰ ਤੇ ਕੁਆਰੰਟੀਨ ਰਹਿਣਗੇ।

ਓਨਟੈਰੀਓ ਦੀ ਹੈਲਥ ਮਨਿਸਟਰ ਪੈਟੀ ਹਾਈਡੂ ਨੇ ਕਿਹਾ ਹੈ ਕਿ ਹੋ ਸਕਦਾ ਹੈ ਜਿਨ੍ਹਾਂ ਵਿਅਕਤੀਆਂ ਵਿੱਚ ਵਾਇਰਸ ਦੀਆਂ ਨਿਸ਼ਾਨੀਆਂ ਨਹੀਂ ਪਾਈਆਂ ਜਾਂਦੀਆਂ ਉਨ੍ਹਾਂ ਨੂੰ ਸਿਹਤ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਾਅਦ ਕੁਆਰੰਟੀਨ ਖਤਮ ਹੋਣ ਤੋਂ ਪਹਿਲਾਂ ਹੀ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ ਜਾਵੇ।


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link