12.45C Vancouver
ADS

Jan 15, 2024 4:16 PM - The Canadian Press

ਕਈ ਪ੍ਰਾਂਤਾਂ ਵਿੱਚ ਕੈਨੇਡੀਅਨ ਅੱਜ ਕਾਰਬਨ ਕੀਮਤਾਂ ਵਿੱਚ ਕਰਨਗੇ ਛੋਟ ਪ੍ਰਾਪਤ

Share On
canadians-in-several-provinces-to-receive-carbon-price-rebates-today
People living in small and rural communities are to receive an extra 10 per cent supplement beyond the base rebate amount. (Photo: The Canadian Press)

ਕੈਨੇਡੀਅਨਾਂ ਨੂੰ ਸੋਮਵਾਰ ਤੋਂ ਫੈਡਰਲ ਸਰਕਾਰ ਵਲੋਂ 2024 ਦੀ ਪਹਿਲੀ ਕਾਰਬਨ ਕੀਮਤ ਛੋਟ ਪ੍ਰਾਪਤ ਹੋ ਰਹੀ ਹੈ। ਅੱਜ ਕਰੀਬ 12 ਮਿਲੀਅਨ ਕੈਨੇਡੀਅਨਾਂ ਨੂੰ ਫੈਡਰਲ ਕਾਰਬਨ ਟੈਕਸ ਛੋਟਾਂ ਵਿਚ ਲਗਭਗ $2.3 ਬਿਲੀਅਨ ਦਾ ਭੁਗਤਾਨ ਕੀਤਾ ਜਾ ਰਿਹਾ ਹੈ।

ਜਲਵਾਯੂ ਕਾਰਵਾਈ ਪ੍ਰੋਤਸਾਹਨ ਭੁਗਤਾਨ ਨਾਮ ਦੀ ਇਹ ਰਿਬੇਟ 8 ਸੂਬਿਆਂ ਦੇ ਲੋਕਾਂ ਨੂੰ ਮਿਲ ਰਹੀ ਹੈ, ਇਨ੍ਹਾਂ ਵਿਚ ਅਲਬਰਟਾ, ਓਨਟਾਰੀਓ, ਮੈਨੀਟੋਬਾ, ਸਸਕੈਚਵਨ, ਨਿਊ ਬਰੰਜ਼ਵਿਕ, ਪ੍ਰਿੰਸ ਐਡਵਰਡ ਆਈਲੈਂਡ, ਨੋਵਾ ਸਕੋਸ਼ੀਆ ਅਤੇ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਸ਼ਾਮਲ ਹਨ, ਜਿੱਥੇ ਫੈਡਰਲ ਕਾਰਬਨ ਟੈਕਸ ਲਾਗੂ ਹੈ।

ਇਨ੍ਹਾਂ ਸੂਬਿਆਂ ਦੇ ਟੈਕਸ ਸਿੱਧੇ ਬੈਂਕ ਖਾਤੇ ਵਿਚ ਜਾਂ ਚੈੱਕ ਰਾਹੀਂ ਆਪਣੇ ਆਪ ਪੇਮੈਂਟ ਪ੍ਰਾਪਤ ਕਰਨਗੇ। ਕੈਨੇਡਾ ਰੈਵੇਨਿਊ ਏਜੰਸੀ ਮੁਤਾਬਕ, 81 ਫੀਸਦੀ ਲੋਕਾਂ ਨੂੰ ਆਪਣੇ ਪੈਸੇ ਸਿੱਧੇ ਬੈਂਕ ਖਾਤੇ ਵਿਚ ਪ੍ਰਾਪਤ ਹੋਣਗੇ, ਜਦੋਂ ਕਿ ਬਾਕੀ 19 ਫੀਸਦੀ ਨੂੰ ਡਾਕ ਰਾਹੀਂ ਚੈੱਕ ਭੇਜੇ ਜਾਣਗੇ।

ਬ੍ਰਿਟਿਸ਼ ਕੋਲੰਬੀਆ, ਕਿਊਬਿਕ ਅਤੇ ਉੱਤਰ ਪੱਛਮੀ ਪ੍ਰਦੇਸ਼ ਫੈਡਰਲ ਕਾਰਬਨ ਪ੍ਰਦੂਸ਼ਣ ਕੀਮਤ ਸਿਸਟਮ ਦਾ ਹਿੱਸਾ ਨਹੀਂ ਹਨ, ਇਸ ਲਈ ਇਨ੍ਹਾਂ ਸੂਬਿਆਂ ਦੇ ਵਸਨੀਕ ਕਾਰਬਨ ਪੇਮੈਂਟ ਪ੍ਰਾਪਤ ਕਰਨ ਲਈ ਯੋਗ ਨਹੀਂ ਹਨ। ਉਥੇ ਹੀ, ਅਲਬਰਟਾ ਵਿਚ 4 ਜੀਆਂ ਵਾਲੇ ਪਰਿਵਾਰ ਨੂੰ $386 ਪ੍ਰਾਪਤ ਹੋਣਗੇ ਅਤੇ ਜੋ ਇਕੱਲੇ ਰਹਿੰਦੇ ਹਨ ਉਨ੍ਹਾਂ ਨੂੰ $193 ਮਿਲਣ ਦੀ ਸੰਭਾਵਨਾ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link