13.58C Vancouver
ADS

Nov 1, 2023 5:52 PM - The Canadian Press

ਗਾਜ਼ਾ ਪੱਟੀ ਤੋਂ ਬਾਹਰ ਨਿਕਲਣ ਵਾਲੇ ਸੈਂਕੜੇ ਵਿਦੇਸ਼ੀਆਂ ਵਿੱਚ ਕੈਨੇਡੀਅਨਜ਼ ਸੂਚੀ ਤੋਂ ਬਾਹਰ

Share On
canadians-off-the-list-among-hundreds-of-foreigners-fleeing-gaza-strip
The Canadian government says it continues to work to help Canadians exit Gaza and is communicating directly with Canadians to provide updates on how and when it will be possible to leave for Egypt through the Rafah border crossing. (Photo: The Canadian Press)

ਕਿਸੇ ਵੀ ਕੈਨੇਡੀਅਨ ਨਾਗਰਿਕ ਨੂੰ 400 ਤੋਂ ਵੱਧ ਵਿਦੇਸ਼ੀ ਨਾਗਰਿਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪਹਿਲੀ ਵਾਰ ਗਾਜ਼ਾ ਛੱਡਣ ਦੀ ਇਜਾਜ਼ਤ ਮਿਲੀ ਹੈ।

ਇਹ ਪਹਿਲੀ ਵਾਰ ਹੈ ਜਦੋਂ 400 ਤੋਂ ਵੱਧ ਵਿਦੇਸ਼ੀ ਨਾਗਰਿਕਾਂ ਨੂੰ ਗਾਜ਼ਾ ਚੋਂ ਬਾਹਰ ਕੱਢਿਆ ਜਾ ਰਿਹਾ ਹੈ।

ਕੁਝ ਜ਼ਖਮੀ ਲੋਕਾਂ ਦੇ ਨਾਲ-ਨਾਲ ਸੈਂਕੜੇ ਵਿਦੇਸ਼ੀ ਪਾਸਪੋਰਟ ਧਾਰਕਾਂ ਨੂੰ ਗਾਜ਼ਾ ਤੋਂ ਮਿਸਰ ਵੱਲ ਨੂੰ ਰਵਾਨਾ ਹੋਣ ਦੀ ਇਜਾਜ਼ਤ ਦੇਣ ਲਈ ਬੁੱਧਵਾਰ ਨੂੰ ਇੱਕ ਸਮਝੌਤਾ ਹੋਇਆ ਜਾਪਦਾ ਹੈ।

ਗਾਜ਼ਾ ਵਿੱਚ ਬਾਰਡਰ ਕਰਾਸਿੰਗ ਲਈ ਜਨਰਲ ਅਥਾਰਟੀ ਨੇ ਉਹਨਾਂ ਲੋਕਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਨੂੰ ਗਾਜ਼ਾ ਚੋਂ ਨਿਕਲਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਸ ਸੂਚੀ ਵਿੱਚ ਆਸਟ੍ਰੇਲੀਆ, ਆਸਟ੍ਰੀਆ, ਬੁਲਗਾਰੀਆ, ਚੈੱਕ ਰਿਪਬਲਿਕ, ਫਿਨਲੈਂਡ, ਇੰਡੋਨੇਸ਼ੀਆ, ਜਾਪਾਨ ਅਤੇ ਜੌਰਡਨ ਦੇ ਨਾਗਰਿਕ ਸ਼ਾਮਲ ਹਨ।

ਕੈਨੇਡਾ ਸਰਕਾਰ ਦਾ ਕਹਿਣਾ ਹੈ ਕਿ ਉਹ ਗਾਜ਼ਾ ਤੋਂ ਬਾਹਰ ਨਿਕਲਣ ਵਿੱਚ ਕੈਨੇਡੀਅਨਾਂ ਦੀ ਮਦਦ ਲਈ ਕੰਮ ਕਰਨਾ ਜਾਰੀ ਰੱਖ ਰਹੀ ਹੈ।

ਇਸ ਬਾਰੇ ਅਪਡੇਟ ਪ੍ਰਦਾਨ ਕਰਨ ਲਈ ਕੈਨੇਡੀਅਨਜ਼ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਕਿ ਰਫ਼ਾਹ ਬਾਰਡਰ ਕਰਾਸਿੰਗ ਰਾਹੀਂ ਮਿਸਰ ਲਈ ਕਿਵੇਂ ਅਤੇ ਕਦੋਂ ਰਵਾਨਾ ਹੋਣਾ ਸੰਭਵ ਹੋਵੇਗਾ।

ਗਲੋਬਲ ਅਫੇਅਰਜ਼ ਕੈਨੇਡਾ ਨੇ ਕਿਹਾ ਹੈ ਕਿ ਇਸ ਨੇ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ 65 ਕੈਨੇਡੀਅਨ ਨਾਗਰਿਕਾਂ ,ਪਰਮਾਨੈਂਟ ਰੈਜ਼ੀਡੈਂਟਸ।

ਯੋਗ ਪਰਿਵਾਰਕ ਮੈਂਬਰਾਂ ਨੂੰ ਵੈਸਟ ਬੈਂਕ ਤੋਂ ਬਾਹਰ ਕੱਢਣ ਵਿੱਚ ਮਦਦ ਕੀਤੀ ਹੈ, ਜੋ ਲੋਕ ਅਜੇ ਵੀ ਉੱਥੇ ਹਨ ਵਿਭਾਗ 70 ਲੋਕਾਂ ਦੇ ਸੰਪਰਕ ਵਿੱਚ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link