9.14C Vancouver
ADS

Jun 30, 2022 7:25 PM - The Canadian Press

ਕੈਨੇਡਾ ਵਾਸੀਆਂ ਨੂੰ ਪੱਤਝੜ ਰੁੱਤੇ ਹੋਰ ਬੂਸਟਰ ਖੁਰਾਕਾਂ ਲਈ ਤਿਆਰ ਰਹਿਣ ਦੇ ਸੰਕੇਤ; ਡਾ. ਟੈਮ ਨੇ ਦੇਸ਼ 'ਚ ਕੋਵਿਡ-19 ਦੇ ਸਬ-ਵੇਰੀਐਂਟਸ ਦੇ ਖਤਰੇ ਬਾਰੇ ਕੀਤਾ ਸਾਵਧਾਨ

Share On
canadians-urged-to-catch-up-on-vaccinations-prepare-for-fall-boosters
Chief public health officer Dr. Theresa Tam says weekly COVID-19 case counts and severe illness trends are stable or declining in many parts of the country. (Photo - The Canadian Press)

ਦੇਸ਼ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਪ੍ਰਤੀ ਹਫ਼ਤਾ ਸਾਹਮਣੇ ਆ ਰਹੇ ਕੋਵਿਡ-19 ਮਾਮਲਿਆਂ ਜਾਂ ਗੰਭੀਰ ਬਿਮਾਰੀ ਸੰਬੰਧਤ ਮਾਮਲਿਆਂ 'ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ 'ਚ ਜਾਂ ਤਾਂ ਅਜਿਹੇ ਮਾਮਲੇ ਸਮਾਨ ਹਨ ਅਤੇ ਜਾਂ ਫਿਰ ਘਟ ਰਹੇ ਹਨ।

ਹਾਲਾਂਕਿ ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਾਮਲੇ ਹੁਣ ਵੀ ਰਿਪੋਰਟ ਹੋ ਰਹੇ ਹਨ।

ਇੱਕ ਮਾਮਲੇ 'ਚ ਡਾ. ਥਰੈਸਾ ਟੈਮ ਨੇ ਲੋਕਾਂ ਨੂੰ ਆਗਾਹ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਨਾਲ ਸੰਬੰਧਤ 2 ਸਬ-ਵੇਰੀਐਂਟਸ ਨਾਲ ਜੁੜੇ ਮਾਮਲੇ ਵਧ ਰਹੇ ਹਨ ਅਤੇ ਇਸ ਕਾਰਨ ਕੋਵਿਡ-19 ਦੇ ਆਉਂਦੇ ਹਫਤਿਆਂ 'ਚ ਮਾਮਲੇ ਵਧਣ ਦਾ ਸ਼ੱਕ ਹੈ।

ਉਨ੍ਹਾਂ ਕਿਹਾ ਕਿ ਬੀ.ਏ.4 ਅਤੇ ਬੀ.ਏ.5 ਸਬ ਵੇਰੀਐਂਟਸ ਨਾਲ ਸੰਬੰਧਤ ਕੋਵਿਡ-19 ਮਾਮਲੇ ਇਸ ਪਤਝੜ ਤਕ ਵਧ ਸਕਦੇ ਹਨ।

ਬੀਤੇ ਕੱਲ ਨੈਸ਼ਨਲ ਐਡਵਾਈਜਰੀ ਕਮੇਟੀ ਔਨ ਇਮਿਉਨਾਈਜੇਸ਼ਨ ਯਾਨੀ ਕਿ ਨਾਸੀ ਨੇ ਸੂਬਾ ਸਰਕਾਰਾਂ ਨੂੰ ਤਿਆਰ ਰਹਿਣ ਨੂੰ ਕਿਹਾ ਸੀ ਕਿ ਕੋਵਿਡ-19 ਕਾਰਨ ਵਧੇਰੇ ਖਤਰੇ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕਿੰਨੇ ਵੀ ਬੂਸਟਰ ਡੋਜ ਕਿਉਂ ਨਾ ਲਗ ਗਏ ਹੋਣ ਪਰ ਉਨ੍ਹਾਂ ਨੂੰ ਵੈਕਸੀਨ ਦੀਆਂ ਹੋਰ ਖੁਰਾਕਾਂ ਪ੍ਰਦਾਨ ਕਰਨ ਦੀ ਤਿਆਰੀ ਰੱਖੀ ਜਾਵੇ।

ਯਾਦ ਰਹੇ ਵਰਲਡ ਹੈਲਥ ਔਰਗੇਨਾਈਜੇਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਹਫ਼ਤੇ ਵਿਸ਼ਵ ਭਰ 'ਚ ਕੋਵਿਡ-19 ਦੇ ਮਾਮਲਿਆਂ 'ਚ 18% ਦਾ ਵਾਧਾ ਵੇਖਣ ਨੂੰ ਮਿਲਿਆ ਹੈ।

Latest news

canada-to-face-morocco-in-fifa-world-cup-round-of-16-on-july-4
Punjabi

ਰਾਊਂਡ ਔਫ 16 ਵਿੱਚ ਕੈਨੇਡਾ ਦਾ ਸਾਹਮਣਾ ਮੋਰੋਕੋ ਨਾਲ, 4 ਜੁਲਾਈ ਨੂੰ ਹੋਵੇਗਾ ਮੁਕਾਬਲਾ

ਕੈਨੇਡਾ ਦੇ ਫੀਫਾ ਵਰਲਡ ਕੱਪ ਦੇ ਰਾਊਂਡ ਔਫ 16 ਵਿਚ ਅਗਲਾ ਮੁਕਾਬਲਾ ਮੋਰੋਕੋ ਨਾਲ ਹੋਵੇਗਾ। ਨੌਰਥ ਅਫਰੀਕਾ ਦੀ ਇਸ ਟੀਮ ਨੇ ਸੋਮਵਾਰ ਨੂੰ ਮੈਕਸੀਕੋ ਵਿਚ ਖੇਡੇ ਗਏ ਇੱਕ ਰੋਮਾਂਚਕ ਮੈਚ ਵਿਚ ਨੀਦਰਲੈਂਡਜ਼ ਨੂੰ ਪੈਨਲਟੀ ਸ਼ੂਟਆਊਟ ਵਿਚ 3-2 ਨਾਲ ਮਾਤ ਦਿੱਤੀ।
canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link