13.18C Vancouver
ADS

Oct 11, 2023 5:45 PM - The Canadian Press

ਕੈਨੇਡੀਅਨਜ਼ ਨੂੰ ਇਜ਼ਰਾਈਲ ਤੋਂ ਕੀਤਾ ਜਾਵੇਗਾ ਏਅਰਲਿਫ਼ਟ : ਵਿਦੇਸ਼ ਮੰਤਰੀ

Share On
canadians-will-be-airlifted-from-israel-foreign-minister
The latest federal statistics show that 4249 Canadians are registered in Israel. (Photo: The Canadian Press)

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੇਨੀ ਜੋਲੀ ਨੇ ਬੁੱਧਵਾਰ ਨੂੰ ਇਜ਼ਰਾਈਲ ਵਿੱਚ ਦੋ ਕੈਨੇਡੀਅਨਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਤੇ ਕਿਹਾ ਕਿ ਤੀਸਰੇ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।

ਇਸਦੇ ਨਾਲ ਹੀ 3 ਹੋਰ ਕੈਨੇਡੀਅਨਜ਼ ਦੇ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜੋਲੀ ਨੇ ਕਿਹਾ ਕਿ ਸਰਕਾਰ ਕੈਨੇਡੀਅਨ ਫ਼ੌਜਾਂ ਦੇ ਜਹਾਜ਼ਾਂ ਦੀ ਵਰਤੋਂ ਕਰਕੇ ਆਉਣ ਵਾਲੇ ਦਿਨਾਂ ਵਿੱਚ ਕੈਨੇਡੀਅਨਜ਼ ਨੂੰ ਏਅਰਲਿਫਟ ਕਰੇਗੀ।

ਜਿਹੜੇ ਤਲ ਅਵੀਵ ਵਿੱਚ ਏਅਰਪੋਰਟ ਤੱਕ ਨਹੀਂ ਪਹੁੰਚ ਸਕਦੇ ਉਨ੍ਹਾਂ ਲਈ ਕੋਈ ਹੋਰ ਇੰਤਜ਼ਾਮ ਕੀਤਾ ਜਾਵੇਗਾ।

ਤਾਜ਼ਾ ਫੈਡਰਲ ਅੰਕੜੇ ਇਹ ਹਨ ਕਿ ਇਜ਼ਰਾਈਲ ਵਿੱਚ 4249 ਕੈਨੇਡੀਅਨ ਰਜਿਸਟਰਡ ਹਨ।

ਗਾਜ਼ਾ ਅਤੇ ਵੈਸਟ ਬੈਂਕ ਵਿੱਚ 476 ਕੈਨੇਡੀਅਨ ਰਜਿਸਟਰਡ ਹੋਏ ਹਨ।

ਜੋਲੀ ਨੇ ਆਖਿਆ ਕਿ ਉਹ ਜਾਣਦੇ ਨੇ ਕਿ ਹਾਲਾਤ ਕਿੰਨੇ ਮੁਸ਼ਕਲ ਹਨ, ਪਰ ਅਸੀਂ ਤੁਹਾਡੀ ਹਰ ਸੰਭਵ ਮਦਦ ਕਰਾਂਗੇ।ਜੋਲੀ ਨੇ ਕਿਹਾ ਕਿ ਇਜ਼ਰਾਈਲ ਵਿੱਚ ਮੌਜੂਦ ਕੈਨੇਡੀਅਨਜ਼ ਵਿਭਾਗ ਨਾਲ sos@international.gc.ca ਜਾਂ +1-613-996-8885 ‘ਤੇ ਰਾਬਤਾ ਕਰ ਸਕਦੇ ਹਨ।

ਵਿਦੇਸ਼ ਮੰਤਰੀ ਮੇਲੇਨੀ ਜੋਲੀ ਨੇ ਹਮਲਿਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਜ਼ਰਾਈਲੀ ਅਤੇ ਫਲਸਤੀਨੀ ਸਣੇ ਸਾਰੇ ਦੇਸ਼ਾਂ ਦੇ ਨਾਗਰਿਕਾਂ ਦੀ ਸੁਰੱਖਿਆ ਹੋਣੀ ਚਾਹੀਦੀ ਹੈ।

Latest news

b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link