11.84C Vancouver
ADS

Feb 9, 2022 1:21 AM - The Canadian Press

ਕਵਸਚਨ ਪੀਰੀਅਡ 'ਚ ਕੈਂਡਿਸ ਬਰਗਨ ਤੇ ਪ੍ਰਧਾਨ ਮੰਤਰੀ ਟਰੂਡੋ ਦੀ ਤਿੱਖੀ ਬਹਿਸ; ਬਰਗਨ ਨੇ ਟਰੂਡੋ ਨੂੰ ਵੈਕਸੀਨ ਮੈਂਡੇਟ ਤੇ ਪਬੰਦੀਆਂ ਰੱਦ ਕਰਨ ਨੂੰ ਕਿਹਾ

Share On
candice-bergen-asks-liberal-govt-to-end-all-covid-19-related-restrictions-and-vaccine-mandates
Interim Conservative leader Candice Bergen is calling for the Liberal government to end all COVID-19-related restrictions and vaccine mandates, the same demand made by protesting truckers. (Photo - The Canadian Press)

ਅੱਜ ਹਾਊਸ ਆਫ ਕਾਮਨਜ਼ ਵਿੱਚ ਕਵਸਚਨ ਪੀਰੀਅਡ ਦੌਰਾਨ ਕੰਜ਼ਰਵੇਟਿਵ ਪਾਰਟੀ ਦੀ ਅੰਤਰਿਮ ਲੀਡਰ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੈਕਸੀਨ ਮੈਂਡੇਟ ਦੇ ਮੁੱਦੇ 'ਤੇ ਘੇਰਿਆ।

ਕੈਂਡਿਸ ਬਰਗਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਈਗੋ ਕਾਰਨ ਕੋਵਿਡ-19 ਦੀਆਂ ਪਬੰਦੀਆਂ ਤੋਂ ਬਾਹਰ ਆਉਣ ਦੀ ਪ੍ਰੀਕਿਰਿਆ ਨੂੰ ਹੋਰ ਨਹੀਂ ਲਮਕਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਆਇਰਲੈਂਡ, ਯੂ.ਕੇ., ਸਵੀਡਨ, ਚੈਕ ਰਿਪਬਲਿਕ, ਸਪੇਨ, ਡੈਨਮਾਰਕ ਅਤੇ ਨੌਰਵੇ ਜਿਹੇ ਦੇਸ਼ਾਂ 'ਚ ਕੈਨੇਡਾ ਦੇ ਮੁਕਾਬਲੇ ਘਟ ਵੈਕਸੀਨੇਸ਼ਨ ਦਰ ਹੈ ਪਰ ਇਹ ਦੇਸ਼ ਪਬੰਦੀਆਂ ਤੋਂ ਬਾਹਰ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਨੇਡਾ 'ਚ ਪਬੰਦੀਆਂ ਖਤਮ ਕਰਨ 'ਚ ਆਖਰ ਦੇਰੀ ਕਿਉਂ ਕੀਤੀ ਜਾ ਰਹੀ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੁੱਛਿਆ ਕਿ ਕੀ ਟਰੂਡੋ ਸਾਇੰਸ ਨੂੰ ਫੌਲੋ ਕਰਦੇ ਹੋਏ ਹੁਣ ਪਬੰਦੀਆਂ ਅਤੇ ਮੈਂਡੇਟਸ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਲਈ ਤਿਆਰ ਹਨ।

ਪ੍ਰਧਾਨ ਮੰਤਰੀ ਨੇ ਕੰਜ਼ਰਵੇਟਿਵਸ ਨਾਲ ਜਤਾਈ ਅਸਹਿਮਤੀ

ਇਸ 'ਤੇ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਪੈਂਡੈਮਿਕ ਦੀ ਸ਼ੁਰੂਆਤ ਤੋਂ ਹੀ ਸਾਇੰਸ ਦੇ ਅਨੁਸਾਰ ਫੈਸਲੇ ਲਏ ਗਏ ਹਨ।

ਉਨ੍ਹਾਂ ਕਿਹਾ ਕਿ ਅਸੀਂ ਸਾਇੰਸ ਦੇ ਅਨੁਸਾਰ ਹੀ ਅੱਗੇ ਦੇ ਫੈਸਲੇ ਵੀ ਲੈਂਦੇ ਰਹਾਂਗੇ।

ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਆਖਿਰਕਾਰ ਕੰਜ਼ਰਵੇਟਿਵਸ ਵੀ ਸਾਇੰਸ ਦੀ ਗੱਲ ਕਰਨ ਲੱਗੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੈਂਡੇਟਸ ਆਸਰੇ ਹੀ ਕੈਨੇਡਾ ਵਾਸੀਆਂ ਦੀਆਂ ਜਾਨਾਂ ਬਚਾਈਆਂ ਜਾ ਸਕੀਆਂ ਹਨ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link