21.02C Vancouver
ADS

Apr 17, 2024 7:28 PM - Connect Newsroom

ਕਾਂਗਰਸ ਵਲੋਂ ਬਾਕੀ ਰਹਿੰਦੀਆਂ ਸੀਟਾਂ ਦੇ ਜਲਦ ਐਲਾਨੇ ਜਾਣਗੇ ਉਮੀਦਵਾਰ

Share On
candidates-for-the-remaining-seats-will-be-announced-soon-by-the-congress-in-punjab
It has been learned that many leaders of Punjab Congress have also demanded tickets for their relatives.(Photo: Facebook/Indian National Congress)

ਪੰਜਾਬ ਵਿਚ ਕਾਂਗਰਸ ਪਾਰਟੀ ਜਲਦ ਹੀ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸੇ ਹਫ਼ਤੇ ਬਾਕੀ ਸੱਤ ਸੀਟਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਹੋਣ ਵਾਲੀ ਹੈ।

ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਦੇ ਕਈ ਲੀਡਰਸ ਨੇ ਆਪਣੇ ਰਿਸ਼ਤੇਦਾਰਾਂ ਲਈ ਵੀ ਟਿਕਟਾਂ ਦੀ ਮੰਗ ਕੀਤੀ ਹੈ। ਗੁਰਦਾਸਪੁਰ ਤੋਂ ਬਰਿੰਦਰਮੀਤ ਸਿੰਘ ਪਾਹੜਾ ਆਪਣੇ ਭਰਾ ਲਈ ਟਿਕਟ ਦੀ ਮੰਗ ਕਰ ਰਹੇ ਹਨ, ਜਦੋਂ ਕਿ ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਬੇਟੀ ਨਮਿਤਾ ਚੌਧਰੀ ਨੇ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਹੈ।

ਇਸ ਸੀਟ ’ਤੇ ਪਵਨ ਆਧਿਆ ਵੀ ਦਾਅਵਾ ਪੇਸ਼ ਕਰ ਰਹੇ ਹਨ। ਗੌਰਤਲਬ ਹੈ ਕਿ ਹਾਲ ਹੀ ਵਿਚ ਕਾਂਗਰਸ ਨੇ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਸੀਟਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

Latest news

canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link