17.18C Vancouver
ADS

Feb 27, 2021 1:18 AM -

ਬੀ.ਸੀ. ਲਿਬਰਲ ਲੀਡਰਸ਼ਿਪ ਦੌੜ 'ਚ ਸ਼ਾਮਿਲ ਹੋਣ ਲਈ ਕੈਂਡੀਡੇਟਸ ਕੋਲ 30 ਨਵੰਬਰ ਤਕ ਦਾ ਸਮਾਂ

Share On
candidates-have-until-nov-30-to-declare-whether-they-are-running-for-b-c-liberal-leadership
The B.C. Liberal party will elect a new leader next February. (Photo - B.C. Liberals/Twitter)

ਬੀ.ਸੀ. ਲਿਬਰਲ ਪਾਰਟੀ ਆਪਣੇ ਨਵੇਂ ਲੀਡਰ ਦੀ ਚੋਣ ਅਗਲੇ ਸਾਲ ਫਰਵਰੀ 'ਚ ਕਰੇਗੀ।

ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੀਡਰਸ਼ਿਪ ਦੌੜ ਦੇ ਜੇਤੂ ਲਈ ਚੋਣ 2 ਫਰਵਰੀ 2022 ਨੂੰ ਹੋਵੇਗੀ।

ਇਸ ਤੋਂ ਬਾਅਦ 5 ਫਰਵਰੀ ਨੂੰ ਲੀਡਰਸ਼ਿਪ ਦੌੜ ਦੇ ਨਤੀਜੇ ਐਲਾਨੇ ਜਾਣਗੇ।

ਅੰਤਰਿਮ ਪਾਰਟੀ ਪ੍ਰਧਾਨ, ਡੌਨ ਸਿਲਵਰਸਾਈਡਸ ਦਾ ਕਹਿਣਾ ਸੀ ਕਿ ਚੋਣਾਂ ਅਗਲੇ ਸਾਲ ਲਈ ਇਸੇ ਕਾਰਨ ਰੱਖੀਆਂ ਗਈਆਂ ਕਿ ਵੱਧ ਤੋਂ ਵੱਧ ਕੈਂਡੀਡੇਟਸ ਨੂੰ ਇਸ ਅਹੁਦੇ ਲਈ ਆਕਰਸ਼ਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਨਾਲ ਕੋਵਿਡ-19 ਪੈਂਡੈਮਿਕ 'ਤੇ ਕੁਝ ਕਾਬੂ ਪਾਉਣ 'ਚ ਸਮਾਂ ਵੀ ਮਿਲ ਸਕੇਗਾ।

ਪਾਰਟੀ ਨਾਲ ਜੁੜਨ ਲਈ ਜਾਂ ਆਪਣੀ ਮੈਂਬਰਸ਼ਿਪ ਰਿਨਿਊ ਕਰਨ ਲਈ 29 ਦਿਸੰਬਰ ਦੀ ਡੈਡਲਾਈਨ ਰੱਖੀ ਗਈ ਹੈ।

ਬੀ.ਸੀ. ਦੇ 14 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਲਈ ਮੈਂਬਰਸ਼ਿਪ ਖੁੱਲੀ ਹੈ।

ਯਾਦ ਰਹੇ ਫ਼ਿਲਹਾਲ ਸ਼ਰਲੀ ਬੌਂਡ ਲਿਬਰਲ ਪਾਰਟੀ ਦੀ ਅੰਤਰਿਮ ਲੀਡਰ ਹਨ।

ਐਂਡਰਿਊ ਵਿਲਕਿੰਸਨ ਦੇ ਅਸਤੀਫਾ ਦੇਣ ਤੋਂ ਬਾਅਦ ਸ਼ਰਲੀ ਬੌਂਡ ਨੇ ਅਸਥਾਈ ਤੌਰ 'ਤੇ ਪਾਰਟੀ ਲੀਡਰ ਦਾ ਅਹੁਦਾ ਸੰਭਾਲਿਆ ਸੀ।

ਸਕੀਨਾ ਰਾਈਡਿੰਗ ਤੋਂ 2 ਵਾਰ ਦੇ ਲਿਬਰਲ ਮੈਂਬਰ ਐਲਿਸ ਰੌਸ ਪਹਿਲੇ ਵਿਅਕਤੀ ਹਨ ਜਿੰਨਾ ਪਾਰਟੀ ਦੀ ਲੀਡਰਸ਼ਿਪ ਹਾਸਿਲ ਕਰਨ ਦੀ ਮਨਸ਼ਾ ਜ਼ਾਹਿਰ ਕੀਤੀ ਹੈ।

ਕੈਂਡੀਡੇਟਸ ਕੋ 30 ਨਵੰਬਰ ਤਕ ਦਾ ਸਮਾਂ ਹੈ ਜਿਸ ਦੌਰਾਨ ਉਹ ਇਸ ਅਹੁਦੇ ਲਈ ਨੁਮਾਇੰਦਗੀ ਪੇਸ਼ ਕਰ ਸਕਦੇ ਹਨ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link