9.33C Vancouver
ADS

Aug 16, 2022 7:19 PM - Connect News

ਮੇਅਰ ਬਣੀ ਤਾਂ ਸਰੀ 'ਚ ਕੈਨਬਿਸ ਸਟੋਰਸ 'ਤੇ ਜਾਰੀ ਬੈਨ ਹਟਾਇਆ ਜਾਵੇਗਾ - ਜਿਨੀ ਸਿਮਸ

Share On
cannabis-stores-in-surrey-we-need-to-put-community-safety-first-jinny-sims
Surrey Forward Mayoral candidate Jinny Sims will end the ban on cannabis shops in Surrey if elected Mayor. (Photo - Connect News)

ਸਰੀ ਦੀ ਮੇਅਰਲ ਦੌੜ 'ਚ ਸ਼ਾਮਿਲ ਸਰੀ ਫੌਰਵਰਡ ਦੀ ਜਿਨੀ ਸਿਮਸ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੇਅਰ ਚੁਣਿਆ ਜਾਂਦਾ ਹੈ ਤਾਂ ਸ਼ਹਿਰ 'ਚ ਜਾਰੀ ਕੈਨਬਿਸ ਸ਼ੌਪਸ ਦੇ ਬੈਨ ਨੂੰ ਹਟਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੌਜੂਦਾ ਬੈਨ ਆਊਟਡੇਟਿਡ ਪ੍ਰਮਾਣ 'ਤੇ ਅਧਾਰਿਤ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਮੰਨਿਆ ਜਾਂਦਾ ਸੀ ਕਿ ਸੇਲਸ 'ਤੇ ਬੈਨ ਲਗਾਉਣ ਨਾਲ ਇਸ ਦੀ ਵਰਤੋਂ ਘਟੇਗੀ ਅਤੇ ਸਿਹਤ ਅਤੇ ਕਮਿਊਨਿਟੀ ਸੇਫਟੀ ਲਈ ਇਸ ਨੂੰ ਬਿਹਤਰ ਸਮਝਿਆ ਜਾਂਦਾ ਸੀ।

ਜਿਨੀ ਸਿਮਸ ਨੇ ਕਿਹਾ ਕਿ ਅਸਲ ਵਿੱਚ ਅਜਿਹਾ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਸਰੀ 'ਚ ਕੈਨਬਿਸ ਸੇਲਸ ਦੇ ਨਾਲ ਇਸ ਦੀ ਗੈਰਕਨੂੰਨੀ ਮੰਗ ਘਟੇਗੀ।

ਇਸ ਦੇ ਨਾਲ ਸਰੀ 'ਚ ਇਸ ਪਦਾਰਥ ਦੀ ਸੁਰੱਖਿਅਤ ਸਪਲਾਈ ਪੱਕੀ ਕੀਤੀ ਜਾ ਸਕੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਅਜਿਹਾ ਕਰਨ ਨਾਲ ਡੀਲਰਸ ਇਸ ਪਦਾਰਥ ਦੇ ਰਿਕਰੀਏਸ਼ਨਲ ਯੂਜਰਸ ਨੂੰ ਖਤਰਨਾਕ ਡਰੱਗਸ ਦੇ ਆਦਿ ਬਣਾਉਣ 'ਚ ਨਾਕਾਮ ਹੋ ਸਕਣਗੇ।

Latest news

carney-says-canada-prepared-to-take-tougher-trade-stance-if-no-u-s-deal-by-aug-19
Punjabi

19 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਾ ਹੋਇਆ ਤਾਂ ਕੈਨੇਡਾ ਸਖ਼ਤ ਰੁਖ਼ ਅਪਣਾ ਸਕਦਾ ਹੈ: ਮਾਰਕ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਅਗਸਤ ਦੀ ਸਮਾਂ-ਸੀਮਾ ਤੋਂ ਪਹਿਲਾਂ ਅਮਰੀਕਾ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਕੈਨੇਡਾ ਸਖ਼ਤ ਸਟੈਂਡ ਲੈ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਬੀਤੇ ਕੱਲ੍ਹ ਟੋਰੌਂਟੋ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਕੈਨੇਡਾ ਕੋਲ ਜਵਾਬੀ ਕਾਰਵਾਈ ਲਈ ਕਈ ਵਿਕਲਪ ਮੌਜੂਦ ਹਨ ਪਰ ਫਿਲਹਾਲ ਉਹ ਗੱਲਬਾਤ ਨੂੰ ਤਰਜੀਹ ਦੇ ਰਹੇ ਹਨ।
man-arrested-after-alleged-assault-robbery-and-possible-hate-motivated-incident-in-vancouver
Punjabi

ਵੈਨਕੂਵਰ 'ਚ ਕਥਿਤ ਹਮਲੇ ਤੇ ਡਕੈਤੀ ਦੇ ਦੋਸ਼ 'ਚ ਇੱਕ ਵਿਅਕਤੀ ਗ੍ਰਿਫਤਾਰ

ਮੇਨ ਸਟ੍ਰੀਟ ਅਤੇ 2nd ਐਵੇਨਿਊ ਨੇੜੇ ਇਕ ਫਾਸਟ ਫੂਡ ਰੈਸਟੋਰੈਂਟ 'ਚ ਹੋਈਆਂ ਹਿੰਸਕ ਘਟਨਾਵਾਂ ਮਗਰੋਂ 44 ਸਾਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਤੋਂ ਸੰਭਾਵਿਤ ਹੇਟ ਕ੍ਰਾਇਮ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਚਾਰ ਅਗਸਤ ਨੂੰ ਸਵੇਰੇ ਕਰੀਬ 9 ਵਜੇ ਇਕ ਸ਼ੱਕੀ ਵਿਅਕਤੀ ਰੈਸਟੋਰੈਂਟ ਦੇ ਬਾਹਰ ਲੋਕਾਂ ਤੋਂ ਪੈਸੇ ਮੰਗ ਰਿਹਾ ਸੀ ਤਾਂ ਸਿਕਿਓਰਟੀ ਗਾਰਡਸ ਨੇ ਉਸ ਨੂੰ ਉੱਥੋਂ ਜਾਣ ਲਈ ਕਿਹਾ।
karmvir-singh-to-remain-in-immigration-detention-after-federal-court-overturns-release-order
Punjabi

ਕੈਨੇਡਾ ਦੀ ਫੈਡਰਲ ਕੋਰਟ ਨੇ ਕਰਮਵੀਰ ਸਿੰਘ ਦੀ ਰਿਹਾਈ ਦਾ ਇਮੀਗ੍ਰੇਸ਼ਨ ਬੋਰਡ ਦਾ ਹੁਕਮ ਕੀਤਾ ਰੱਦ

ਕੈਨੇਡਾ ਦੀ ਫੈਡਰਲ ਕੋਰਟ ਨੇ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਅਤੇ ਭਾਰਤ ਵਿਚ ਕਤਲ ਦੇ ਇੱਕ ਕੇਸ ਵਿਚ ਵਾਂਟੇਡ ਸ਼ੱਕੀ ਕਰਮਵੀਰ ਸਿੰਘ ਨੂੰ ਇਮੀਗ੍ਰੇਸ਼ਨ ਬੋਰਡ ਵਲੋਂ ਰਿਹਾਅ ਕਰਨ ਦੇ ਆਦੇਸ਼ ਨੂੰ ਪਲਟ ਦਿੱਤਾ ਹੈ। ਕਰਮਵੀਰ 2 ਅਪ੍ਰੈਲ ਤੋਂ ਇਮੀਗ੍ਰੇਸ਼ਨ ਹਿਰਾਸਤ ਵਿਚ ਹੈ। ਉਸ 'ਤੇ ਸਤੰਬਰ 2024 ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵਿਕਟੋਰੀਆ-ਖੇਤਰ ਵਿਚ ਸਥਿਤ ਘਰ 'ਤੇ ਗੋਲੀ ਚਲਵਾਉਣ ਅਤੇ ਅੱਗਜ਼ਨੀ ਕਰਵਾਉਣ ਦਾ ਵੀ ਦੋਸ਼ ਹੈ।
two-people-killed-in-langley-crash-involving-suv-and-commercial-truck-rcmp-investigating
Punjabi

ਲੈਂਗਲੀ 'ਚ ਐਸਯੂਵੀ ਅਤੇ ਵਪਾਰਕ ਟਰੱਕ ਦੀ ਟੱਕਰ ਵਿੱਚ ਦੋ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਮੰਗਲਵਾਰ ਰਾਤ ਲੈਂਗਲੀ 'ਚ ਇਕ ਕਮਰਸ਼ੀਅਲ ਟਰੱਕ ਅਤੇ ਐਸ.ਯੂ.ਵੀ. ਦੀ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਲੈਂਗਲੀ ਆਰਸੀਐਮਪੀ ਨੇ ਬੁੱਧਵਾਰ ਇਕ ਪ੍ਰੈਸ ਰਿਲੀਜ਼ 'ਚ ਦੱਸਿਆ ਕਿ ਇਹ ਘਟਨਾ ਰਾਤ 10:50 ਤੋਂ ਕੁਝ ਸਮਾਂ ਪਹਿਲਾਂ 256 ਸਟ੍ਰੀਟ ਅਤੇ 16 ਐਵੇਨਿਊ ਦੇ ਇੰਟਰਸੌਕਸ਼ਨ 'ਤੇ ਵਾਪਰੀ। ਪੁਲਿਸ ਨੇ ਦੱਸਿਆ ਕਿ ਪੈਰਾਮੈਡਿਕਸ ਅਤੇ ਫਾਇਰਫਾਇਟਰਸ ਨੇ ਮੌਕੇ 'ਤੇ ਪਹੁੰਚ ਕੇ ਮਦਦ ਕੀਤੀ।
surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link