14.08C Vancouver
ADS

Sep 29, 2021 9:34 AM -

ਨੈਤਿਕ ਕਦਰਾਂ-ਕੀਮਤਾਂ ਨਾਲ ਸਮਝੌਤਾ ਨਹੀਂ ਕਰ ਸਕਦਾ, ਸਿਸਟਮ ਵਿੱਚ ਦਾਗ਼ੀ ਨੇਤਾ ਤੇ ਅਫ਼ਸਰ ਮੁੜ ਨਹੀਂ ਚਾਹੁੰਦਾ: ਸਿੱਧੂ

Share On
cant-compromise-on-ethics-didnt-want-repeat-of-tainted-leaders-officers-sidhu
Can't compromise on ethics, didn't want repeat of tainted leaders, officers: Sidhu

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ੇ ਤੋਂ ਬਾਅਦ ਅੱਜ ਬੁੱਧਵਾਰ ਨੂੰ ਬਿਆਨ ਦਿੱਤਾ ਹੈ ਕਿ ਉਹ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਤੇ ਨੈਤਿਕ ਅਧਿਕਾਰਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ ਅਤੇ ਇਸ ਗੱਲ ਵੱਲ ਵੀ ਇਸ਼ਾਰਾ ਕੀਤਾ ਕਿ ਉਹ ਸੂਬੇ ਦੀ ਸਾਰੀ ਪ੍ਰਣਾਲੀ ਵਿੱਚ ਦਾਗ਼ੀ ਨੇਤਾ ਅਤੇ ਅਫਸਰਾਂ ਨੂੰ ਮੁੜ ਨਹੀਂ ਚਾਹੁੰਦੇ।

ਟਵਿੱਟਰ 'ਤੇ ਵੀਡੀਓ ਸਾਂਝੀ ਕਰਦਿਆਂ ਸਿੱਧੂ ਨੇ ਆਖਿਆ,"ਮੇਰੀ ਕਿਸੇ ਨਾਲ ਵੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਮੇਰੇ 17 ਸਾਲਾਂ ਦੇ ਸਿਆਸੀ ਪੇਸ਼ੇ ਦਾ ਕੋਈ ਮਕਸਦ ਹੈ, ਬਦਲਾਅ ਲਿਆਉਣਾ, ਆਪਣੇ ਕਹੇ 'ਤੇ ਖੜਨਾ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਹੋਰ ਬਿਹਤਰ ਕਰਨਾ। ਇਹੀ ਮੇਰਾ ਧਰਮ ਹੈ।"

"ਮੈਂ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਅਤੇ ਨੈਤਿਕ ਅਧਿਕਾਰਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦਾ। ਜੋ ਮੈਂ ਵੇਖਿਆ, ਉਹ ਹੈ ਮੁੱਦਿਆਂ ਨਾਲ ਸਮਝੌਤਾ ਅਤੇ ਪੰਜਾਬ ਵਿੱਚ ਏਜੰਡਾ । ਮੈਂ ਹਾਈ ਕਮਾਂਡ ਨੂੰ ਗੁਮਰਾਹ ਨਹੀਂ ਕਰ ਸਕਦਾ ਅਤੇ ਨਾ ਹੀ ਉਹਨਾਂ ਨੂੰ ਗੁਮਰਾਹ ਹੋਣ ਦੇ ਸਕਦਾ ਹਾਂ," ਉਨ੍ਹਾਂ ਆਖਿਆ।

ਕਾਂਗਰਸ ਨੇਤਾ ਨੇ ਅੱਗੇ ਆਖਿਆ ਕਿ ਸੂਬੇ ਵਿੱਚ ਦਾਗ਼ੀ ਨੇਤਾਵਾਂ ਅਤੇ ਅਫਸਰਾਂ ਦੀ ਇੱਕ ਪੂਰੀ ਪ੍ਰਣਾਲੀ ਹੈ।

"ਮੈਂ ਲੰਮੇ ਸਮੇਂ ਤੋਂ ਪੰਜਾਬ ਨਾਲ ਜੁੜੇ ਮੁੱਦਿਆਂ ਲਈ ਲੜਿਆ ਹਾਂ... ਇੱਥੇ ਦਾਗ਼ੀ ਨੇਤਾਵਾਂ, ਅਫ਼ਸਰਾਂ ਦਾ ਇੱਕ ਸਿਸਟਮ ਸੀ, ਹੁਣ ਤੁਸੀਂ ਉਸੇ ਨੂੰ ਦੁਹਰਾਅ ਨਹੀਂ ਸਕਦੇ... ਮੈਂ ਆਪਣੇ ਸਿਧਾਂਤਾਂ 'ਤੇ ਖੜਾਂਗਾ,"ਉਨ੍ਹਾਂ ਆਖਿਆ।

ਉਨ੍ਹਾਂ ਕਾਂਗਰਸ ਦੀ ਅੰਤਰਿਮ ਪ੍ਰਧਾਨ, ਸੋਨੀਆ ਗਾਂਧੀ ਨੂੰ ਮੰਗਲਵਾਰ ਨੂੰ ਭੇਜੇ ਆਪਣੇ ਅਸਤੀਫ਼ੇ 'ਤੇ ਲਿਖੀ ਗੱਲ ਨੂੰ ਦੁਹਰਾਉਂਦਿਆਂ ਆਖਿਆ,"ਸਮਝੌਤੇ ਨਾਲ ਇਨਸਾਨ ਦੇ ਕਿਰਦਾਰ ਵਿੱਚ ਨਿਘਾਰ ਆਉਂਦਾ ਹੈ, ਮੈਂ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ 'ਤੇ ਕਦੇ ਵੀ ਸਮਝੌਤਾ ਨਹੀਂ ਕਰ ਸਕਦਾ।"

ਦੱਸਣਯੋਗ ਹੈ ਕਿ ਸਿੱਧੂ ਨੇ, ਮੰਗਲਵਾਰ ਨੂੰ ਪੰਜਾਬ ਕਾਂਗਰਸ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੌਕਰਸ਼ਾਹੀ ਪ੍ਰਬੰਧ ਅਤੇ ਪੰਜਾਬ ਦੀ ਕੈਬਨਿਟ ਵਿੱਚ ਵਾਧੇ 'ਚ ਉਹਨਾਂ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰਨ ਕਰਕੇ ਨਿਰਾਸ਼ ਹਨ।

ਜ਼ਿਕਰਯੋਗ ਹੈ ਕਿ ਸਿੱਧੂ ਨੂੰ 23 ਜੁਲਾਈ ਨੂੰ, ਕਾਂਗਰਸ ਦੀ ਪੰਜਾਬ ਇਕਾਈ ਵਿੱਚ ਕਈ ਮਹੀਨਿਆਂ ਤੋਂ ਚੱਲਦੀ ਗੜਬੜ ਤੋਂ ਬਾਅਦ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਗਿਆ ਸੀ।

ਸਿੱਧੂ ਦੇ ਪਾਰਟੀ ਦੇ ਸੂਬਾਈ ਮੁਖੀ ਦੇ ਅਹੁਦੇ ਤੋਂ ਅਸਤੀਫ਼ੇ ਨੇ ਪੰਜਾਬ ਕਾਂਗਰਸ ਵਿਚਲੀ ਮੁਸੀਬਤ ਨੂੰ ਹੋਰ ਗੰਭੀਰ ਕਰ ਦਿੱਤਾ ਹੈ ਅਤੇ ਪਾਰਟੀ ਵਿੱਚ ਚਰਚਾਵਾਂ ਤੇ ਵਿਚਾਰ-ਵਟਾਂਦਰਿਆਂ ਦੇ ਦੌਰ ਨੂੰ ਵੀ ਵਧਾ ਦਿੱਤਾ ਹੈ।

ਉਹਨਾਂ ਦੇ ਨੇੜਲੇ ਇੱਕ ਮੰਤਰੀ ਅਤੇ ਤਿੰਨ ਕਾਂਗਰਸ ਨੇਤਾਵਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ਹਾਈ ਕਮਾਂਡ ਲਈ ਇਹ ਇੱਕ ਕਰਾਰੇ ਝਟਕੇ ਦੀ ਤਰਾਂ ਹੈ, ਜੋ ਪੰਜਾਬ ਇਕਾਈ ਵਿਚਲੀ ਗੜਬੜ ਨੂੰ ਸੁਲਝਾਉਣ ਦੀ ਆਸ ਲਾਈ ਬੈਠੀ ਸੀ।

ਗ਼ੌਰਤਲਬ ਹੈ ਕਿ ਪੰਜਾਬ ਕਾਂਗਰਸ ਵਿੱਚ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ, ਅਗਸਤ ਮਹੀਨੇ ਵਿੱਚ ਤਕਰਾਰ ਵਧਣ ਤੋਂ ਬਾਅਦ, ਪਾਰਟੀ ਨੇ ਸਿੱਧੂ ਨੂੰ, ਮੁੱਖ ਮੰਤਰੀ ਦੀ ਇੱਛਾ ਖ਼ਿਲਾਫ਼ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link