14.08C Vancouver
ADS

Sep 30, 2021 9:44 AM -

ਕੈਪਟਨ ਅਮਰਿੰਦਰ ਸਿੰਘ ਵੱਲੋਂ ਐੱਨਐੱਸਏ ਅਜੀਤ ਡੋਵਾਲ ਨਾਲ ਦਿੱਲੀ ਵਿੱਚ ਮੁਲਾਕਾਤ

Share On
capt-amarinder-singh-meets-nsa-ajit-doval-in-new-delhi
Capt Amarinder Singh meets NSA Ajit Doval in New Delhi

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ।

ਇਸ ਤੋਂ ਪਹਿਲਾ ਕੈਪਟਨ, ਬੁੱਧਵਾਰ ਨੂੰ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਬਾਰੇ ਗੱਲਬਾਤ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ, ਜਿੱਥੇ ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਤੁਰਤ ਰੱਦ ਕਰਕੇ ਇਸ ਮੁਸ਼ਕਲ ਦਾ ਹੱਲ ਕਰਨ ਲਈ ਬੇਨਤੀ ਕੀਤੀ।

ਦੱਸਣਯੋਗ ਹੈ ਕਿ ਇਹ ਬੈਠਕ, ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਚਾਨਕ ਅਸਤੀਫ਼ੇ ਤੋਂ ਬਾਅਦ, ਪੰਜਾਬ ਕਾਂਗਰਸ ਵਿੱਚ ਚੱਲ ਰਹੀ ਤਾਜ਼ਾ ਗੜਬੜ ਅਤੇ ਇਸ ਅੰਦਾਜ਼ੇ, ਕਿ ਕਾਂਗਰਸ ਨੇਤਾ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ, ਦੇ ਦਰਮਿਆਨ ਹੋਈ ਹੈ।

ਗ਼ੌਰਤਲਬ ਹੈ ਕਿ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਮੀਡੀਆ ਨੂੰ ਆਖਿਆ ਸੀ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ।

ਉਹਨਾਂ ਨੇ ਸਿੱਧੂ ਦੇ ਅਸਤੀਫ਼ੇ 'ਤੇ ਵੀ ਤੰਜ ਕਰਦਿਆਂ ਆਖਿਆ ਸੀ ਕਿ ਉਹ ਸਥਿਰ ਰਹਿਣ ਵਾਲਾ ਸ਼ਖਸ ਨਹੀਂ ਹੈ।

ਇਹ ਬੈਠਕ ਭਾਜਪਾ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੀਆਂ ਕੋਸ਼ਿਸ਼ਾਂ ਦਰਮਿਆਨ ਹੋਈ ਹੈ।

ਦਰਅਸਲ, ਭਾਜਪਾ ਨੂੰ ਸੂਬੇ ਵਿੱਚ ਸੱਤਾਧਾਰੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਸਾਂਝੀ ਸਿਆਸੀ ਚੁਣੌਤੀ ਹੈ।

ਹਾਲਾਂਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦੀ ਭਰੋਸੇਮੰਦ ਭਾਈਵਾਲ ਰਹੀ ਹੈ ਪਰ ਖੇਤੀ ਕਾਨੂੰਨਾਂ ਨੂੰ ਲੈਕੇ ਦੋਵਾਂ ਦੇ ਰਾਹ ਵੱਖ ਹੋ ਗਏ ਸਨ।

ਜੇਕਰ ਅਮਰਿੰਦਰ ਸਿੰਘ ਭਾਜਪਾ ਨਾਲ ਰਲ ਜਾਂਦੇ ਹਨ ਤਾਣ ਸੂਬੇ ਵਿੱਚ ਸਿਆਸੀ ਤਾਣਾਬਾਣਾ ਬਦਲ ਜਾਵੇਗਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਪ੍ਰਤੀ ਨੂੰ ਫ਼ਾਇਦਾ ਹੋਵੇਗਾ।

ਸੱਤਾ ਦੀ ਦੌੜ ਵਿੱਚ ਭਾਜਪਾ ਬਿਨਾ ਕਿਸੇ ਵਿਰੋਧ ਦੇ ਉਮੀਦਵਾਰ ਤੋਂ ਮੁਕਾਬਲੇਦਾਰ ਉਮੀਦਵਾਰ ਨਾਲ ਹੀ ਵਿਧਾਨ ਸਭਾ ਚੋਣਾਂ ਵਿੱਚ ਨਿੱਤਰਨਾ ਚਾਹੁੰਦੀ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link