16.79C Vancouver
ADS

Feb 1, 2020 5:02 PM -

ਭਾਰਤ: ਸ਼ਨੀਵਾਰ ਨੂੰ ਪੇਸ਼ ਕੀਤੇ ਬਜਟ 'ਤੇ ਵਰ੍ਹੇ ਕੈਪਟਨ, ਰਾਹੁਲ ਤੇ ਕੇਜਰੀਵਾਲ

Share On
captain-rahul-and-kejriwal-target-india-budget-2020-21
Step-motherly treatment meted out to Delhi: Kejriwal on Union Budget. Photo-ANI

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 160 ਮਿੰਟ ਦੇ ਭਾਸ਼ਣ ਦੌਰਾਨ ਭਾਰਤ ਦਾ ਬਜਟ ਪੇਸ਼ ਕੀਤਾ। ਇਸ ਬਜਟ 'ਤੇ ਮਿਲੇਜੁਲੇ ਪ੍ਰਤੀਕਰਮ ਆ ਰਹੇ ਹਨ।

ਸਰਕਾਰ ਅਤੇ ਇਸ ਦੇ ਸਹਿਯੋਗੀ, ਬਜਟ ਦੀ ਪ੍ਰਸ਼ੰਸਾ ਕਰ ਰਹੇ ਹਨ, ਪਰ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਇਸ ਬਜਟ 'ਚ ਕੁਝ ਖਾਸ ਐਲਾਨ ਨਹੀਂ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ ਸਾਬਕਾ ਮੁਖੀ ਰਾਹੁਲ ਗਾਂਧੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਜਟ ਨੂੰ ਲੈਕੇ ਨਿਰਾਸ਼ਾ ਜਾਹਿਰ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰੀ ਬਜਟ 'ਤੇ ਵਰਦਿਆਂ ਕਿਹਾ ਕਿ ਇਸ ਵਿੱਚ ਕੁੱਝ ਠੋਸ ਨਹੀਂ ਹੈ ਸਿਰਫ ਸੋਸ਼ੇਬਾਜ਼ੀ ਦੇ ਐਲਾਨ ਹਨ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਸ ਬਜਟ ਰਾਹੀਂ ਸਾਫ ਕਰ ਦਿੱਤਾ ਕਿ ਆਰਥਿਕਤਾ ਉਨ੍ਹਾਂ ਦੀ ਪਹਿਲ ਨਹੀਂ ਹੈ ਸਗੋਂ ਉਨ੍ਹਾਂ ਦਾ ਏਜੰਡਾ ਨਕਰਾਤਮਿਕਤਾ ਤੇ ਵੰਡ ਪਾਊ ਹੈ।


ਰਾਹੁਲ ਗਾਂਧੀ - “ਅੱਜ ਭਾਰਤ ਸਾਹਮਣੇ ਮੁੱਖ ਮੁੱਦਾ ਬੇਰੁਜ਼ਗਾਰੀ ਅਤੇ ਆਰਥਿਕਤਾ ਦੀ ਸਥਿਤੀ ਦਾ ਹੈ। ਇਸ ਨਾਲ ਸੰਬੰਧਤ ਕੋਈ ਕੇਂਦਰੀ ਠੋਸ ਰਣਨੀਤਕ ਯੋਜਨਾ ਬਜਟ 'ਚ ਸ਼ਾਮਿਲ ਨਹੀਂ ਸੀ। ਇਤਿਹਾਸ 'ਚ ਸਭ ਤੋਂ ਲੰਬਾ ਬਜਟ ਸੀ, ਪਰ ਇਸ ਵਿਚ ਕੁਝ ਵੀ ਨਹੀਂ ਸੀ, ਇਹ ਖੋਖਲਾ ਸੀ।"


ਅਰਵਿੰਦ ਕੇਜਰੀਵਾਲ - “ਦਿੱਲੀ ਨੂੰ ਬਜਟ ਤੋਂ ਵੱਡੀਆਂ ਉਮੀਦਾਂ ਸੀ। ਪਰ ਇੱਕ ਵਾਰ ਫਿਰ ਦਿੱਲੀ ਵਾਲਿਆਂ ਨਾਲ ਮਤਰਿਆ ਸਲੂਕ ਕੀਤਾ ਗਿਆ। ਦਿੱਲੀ ਭਾਜਪਾ ਦੀ ਤਰਜੀਹ 'ਚ ਨਹੀਂ ਆਉਂਦੀ, ਤਾਂ ਕਿਉਂ ਦਿੱਲੀ ਭਾਜਪਾ ਨੂੰ ਵੋਟ? ਸਵਾਲ ਇਹ ਵੀ ਹੈ ਕਿ ਜਦੋਂ ਭਾਜਪਾ ਚੋਣਾਂ ਤੋਂ ਪਹਿਲਾਂ ਦਿੱਲੀ ਨੂੰ ਨਿਰਾਸ਼ ਕਰ ਰਹੀ ਹੈ, ਤਾਂ ਕੀ ਉਹ ਚੋਣਾਂ ਤੋਂ ਬਾਅਦ ਆਪਣੇ ਵਾਅਦੇ ਪੂਰੇ ਕਰੇਗੀ?"


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link