13.38C Vancouver
ADS

Apr 29, 2021 9:31 PM -

ਵਿਕਟੋਰੀਆ ਦੇ ਪਾਰਕ 'ਚ ਸਟੰਟਬਾਜ਼ੀ, ਗੱਡੀ ਸੱਤ ਦਿਨਾਂ ਲਈ ਇੰਪਾਉਂਡ ਤੇ $794 ਦੇ ਜੁਰਮਾਨੇ

Share On
car-impounded-for-7-days-and-nearly-800-dollars-in-tickets-for-stunt-pulled-near-victoria-park
An Alberta man has lost his vehicle for a week and been handed nearly 800 dollars in tickets for a stunt pulled at a Victoria park just 30 metres from an occupied playground. (Photo - Victoria Police/Twitter)

ਵਿਕਟੋਰੀਆ ਪੁਲਿਸ ਦਾ ਕਹਿਣਾ ਹੈ ਕਿ ਐਲਬਰਟਾ ਦੇ ਇੱਕ ਵਿਅਕਤੀ ਨੇ ਇੱਕ ਹਫ਼ਤੇ ਲਈ ਆਪਣੀ ਗੱਡੀ ਗੁਆ ਦਿੱਤੀ ਹੈ ਅਤੇ ਕਰੀਬ $800 ਦੇ ਟਿਕਟ ਵੀ ਹਾਸਿਲ ਕਰ ਲਏ ਹਨ।

ਅਜਿਹਾ ਉਸ ਵੇਲੇ ਹੋਇਆ ਜਦ ਇਹ ਵਿਅਕਤੀ ਵਿਕਟੋਰੀਆ ਦੇ ਇੱਕ ਪਾਰਕ 'ਚ ਸਟੰਟਬਾਜ਼ੀ ਕਰ ਰਿਹਾ ਸੀ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਪ੍ਰਤੱਖਦਰਸ਼ੀਆਂ ਨੇ ਸੰਪਰਕ ਕੀਤਾ ਸੀ ਅਤੇ ਇੱਕ ਸ਼ੈਵੀ ਕਮੈਰੋ ਗੱਡੀ ਬਾਰੇ ਦੱਸਿਆ ਸੀ ਕਿ ਇਸ ਨਾਲ ਪਾਰਕ 'ਚ ਸਟੰਟ ਕੀਤੇ ਜਾ ਰਹੇ ਹਨ।

ਪੁਲਿਸ ਨੇ ਇਰਵਿੰਗ ਪਾਰਕ ਤਕ ਪਹੁੰਚ ਕੀਤੀ ਅਤੇ ਵਾਹਨ ਚਾਲਕ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਉਹ ਐਲਬਰਟਾ ਦਾ ਵਸਨੀਕ ਹੈ।

ਫਿਰ ਪਤਾ ਲੱਗਿਆ ਕਿ ਗੱਡੀ ਰਿਜਿਸਟਰਡ ਨਹੀਂ ਸੀ ਅਤੇ ਉਸ ਦੀ ਇੰਸ਼ੋਰੈਂਸ ਵੀ ਨਹੀਂ ਕਰਵਾਈ ਹੋਈ ਸੀ।

ਗੱਡੀ ਨੂੰ ਇੱਕ ਹਫ਼ਤੇ ਲਈ ਇੰਪਾਉਂਡ ਕੀਤਾ ਗਿਆ ਅਤੇ ਵਾਹਨ ਚਾਲਕ ਨੂੰ $794 ਦੇ ਜੁਰਮਾਨੇ ਲਗਾਏ ਗਏ।

ਵਿਕਟੋਰੀਆ ਪੁਲਿਸ ਦਾ ਟਵੀਟ:

Our

@vicpdtraffic

officers impounded this unregistered, uninsured Camaro after its driver drove donuts on the grass at Irving Park yesterday. The driver, an Alberta man who stated he was here to camp in a park, was issued nearly $800 fines. #yyj

https://vicpd.ca/2021/04/29/vehicle-impounded-fines-issued-after-alberta-man-does-donuts-in-james-bay-park/

Latest news

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link