17.7C Vancouver
ADS

May 20, 2026 2:25 PM - Connect Newsroom - Ramandeep Kaur with files from The Canadian Press

Jennie Carignan ਨੂੰ ਨੈਟੋ ਮਿਲਟਰੀ ਕਮੇਟੀ ਦੇ ਚੇਅਰਮੈਨ ਅਹੁਦੇ ਲਈ ਕੀਤਾ ਨਾਮਜ਼ਦ

Share On
carignan-nominated-for-a-senior-advisory-role-in-nato
Carignan has served as chief of the defence staff since summer 2024, when she replaced retired Gen. Wayne Eyre at the helm of the Canadian Armed Forces. (Photo: The Canadian Press)

ਕੈਨੇਡਾ ਸਰਕਾਰ ਨੇ ਦੇਸ਼ ਦੀ ਟੌਪ ਮਿਲਟਰੀ ਕਮਾਂਡਰ ਜਨਰਲ Jennie Carignan ਨੂੰ ਅਗਲੇ ਸਾਲ ਖਾਲੀ ਹੋ ਰਹੇ ਨੈਟੋ ਮਿਲਟਰੀ ਕਮੇਟੀ ਦੇ ਚੇਅਰਮੈਨ ਅਹੁਦੇ ਲਈ ਨਾਮਜ਼ਦ ਕੀਤਾ ਹੈ। ਡਿਫੈਂਸ ਮਿਨਿਸਟਰ ਡੇਵਿਡ ਮੈਕਗਿੰਟੀ ਨੇ ਬੁੱਧਵਾਰ ਨੂੰ ਇਸ ਵਕਾਰੀ ਅਹੁਦੇ ਲਈ ਜਨਰਲ Carignan ਦੀ ਉਮੀਦਵਾਰੀ ਦਾ ਰਸਮੀ ਐਲਾਨ ਕੀਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਸਾਲ ਤੱਕ ਕੈਨੇਡੀਅਨ ਫੌਜ ਵਿਚ ਆਪਣੀ ਮੌਜੂਦਾ ਭੂਮਿਕਾ Chief of Defence Staff ਵਜੋਂ ਬਣੇ ਰਹਿਣਗੇ। ਦੱਸ ਦੇਈਏ ਕਿ ਨੈਟੋ ਮਿਲਟਰੀ ਕਮੇਟੀ ਦੇ ਅਗਲੇ chair ਲਈ ਚੋਣ ਇਸੇ ਸਾਲ ਸਤੰਬਰ ਵਿਚ ਹੋਣੀ ਹੈ। ਇਸ ਸਮੇਂ ਇਟਾਲੀਅਨ ਨੇਵੀ ਦੇ Admiral Giuseppe Cavo Dragone ਇਸ ਅਹੁਦੇ 'ਤੇ ਤਾਇਨਾਤ ਹਨ, ਜਿਨ੍ਹਾਂ ਦਾ ਕਾਰਜਕਾਲ ਅਗਲੇ ਸਾਲ ਗਰਮੀਆਂ ਵਿਚ ਖ਼ਤਮ ਹੋਣ ਜਾ ਰਿਹਾ ਹੈ। Dragone ਮੌਜੂਦਾ ਸਮੇਂ ਨੈਟੋ ਦੇ ਸੈਕਟਰੀ ਜਨਰਲ ਮਾਰਕ ਰੁਟੇ ਦੇ ਮੁੱਖ ਫੌਜੀ ਸਲਾਹਕਾਰ ਵਜੋਂ ਸੇਵਾਵਾਂ ਦੇ ਰਹੇ ਹਨ ਅਤੇ ਉਹ ਸੰਗਠਨ ਦੇ 32 ਮੈਂਬਰ ਦੇਸ਼ਾਂ ਦੇ ਫੌਜ ਮੁਖੀਆਂ ਵਿਚਕਾਰ ਤਾਲਮੇਲ ਦਾ ਮੁੱਖ ਜ਼ਰੀਆ ਹਨ।

ਕੈਨੇਡਾ ਦੇ ਇਤਿਹਾਸ ਵਿਚ ਆਖਰੀ ਵਾਰ ਇਹ ਅਹੁਦਾ 2000 ਦੇ ਦਹਾਕੇ ਦੀ ਸ਼ੁਰੂਆਤ ਵਿਚ ਸੇਵਾਮੁਕਤ ਜਨਰਲ Ray Henault ਕੋਲ ਸੀ। ਮੰਤਰੀ ਮੈਕਗਿੰਟੀ ਨੇ ਇੱਕ ਬਿਆਨ ਵਿਚ ਕਿਹਾ ਕਿ ਜਨਰਲ Carignan ਇੱਕ ਬੇਮਿਸਾਲ ਫੌਜੀ ਆਗੂ ਹਨ, ਜਿਨ੍ਹਾਂ ਦਾ ਤਜਰਬਾ, ਨਿਰਣਾ ਲੈਣ ਦੀ ਸਮਰੱਥਾ ਅਤੇ ਸਹਿਯੋਗ ਦੀ ਭਾਵਨਾ ਉਨ੍ਹਾਂ ਨੂੰ ਨੈਟੋ ਦੀ ਮਿਲਟਰੀ ਕਮੇਟੀ ਦੇ ਅਗਲੇ ਚੇਅਰ ਲਈ ਇੱਕ ਬਿਹਤਰ ਉਮੀਦਵਾਰ ਬਣਾਉਂਦੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link