15.14C Vancouver
ADS

Jul 22, 2026 1:55 PM - Connect Newsroom - Ramandeep Kaur with files from The Canadian Press

ਕੈਨੇਡਾ-ਅਮਰੀਕਾ ਵਪਾਰਕ ਤਣਾਅ ਵਿਚਕਾਰ ਪ੍ਰਧਾਨ ਮੰਤਰੀ ਕਾਰਨੀ ਦੀ ਸਲਾਹਕਾਰ ਕਮੇਟੀ ਦੀ ਅਹਿਮ ਬੈਠਕ

Share On
carney-advisory-committee-meets-to-discuss-u-s-tariffs-and-canadas-trade-response
Prime Minister Mark Carney's Advisory Council on Canada–United States Relations meets to discuss Canada's response to new U.S. tariffs. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਕੈਨੇਡਾ-ਅਮਰੀਕਾ ਦੇ ਆਰਥਿਕ ਸਬੰਧਾਂ ਬਾਰੇ ਸਲਾਹਕਾਰ ਕਮੇਟੀ ਦੀ ਬੀਤੀ ਸ਼ਾਮ ਇੱਕ ਅਹਿਮ ਮੀਟਿੰਗ ਹੋਈ। ਇਹ ਬੈਠਕ ਅਮਰੀਕਾ ਵੱਲੋਂ ਕੈਨੇਡਾ 'ਤੇ ਨਵਾਂ ਟੈਰਿਫ ਲਗਾਉਣ ਦੇ ਫੈਸਲੇ 'ਤੇ ਚਰਚਾ ਕਰਨ ਲਈ ਸੱਦੀ ਗਈ ਸੀ।

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਦੀ ਅਗਵਾਈ ਵਿਚ ਹੋਈ ਇਸ ਮਹੱਤਵਪੂਰਨ ਮੀਟਿੰਗ ਵਿਚ ਅਮਰੀਕਾ ਲਈ ਕੈਨੇਡਾ ਦੀ ਮੁੱਖ ਵਪਾਰ ਵਾਰਤਾਕਾਰ ਜੈਨਿਸ ਚੈਰੇਟ ਅਤੇ ਵਾਸ਼ਿੰਗਟਨ ਵਿਚ ਕੈਨੇਡਾ ਦੇ ਰਾਜਦੂਤ ਮਾਰਕ ਵਾਈਜ਼ਮੈਨ ਸਮੇਤ ਕਮੇਟੀ ਮੈਂਬਰਾਂ ਨੇ ਚਰਚਾ ਕੀਤੀ ਕਿ ਇਸ ਟੈਰਿਫਸ ਨਾਲ ਕੈਨੇਡਾ ਦੇ ਮੁੱਖ ਉਦਯੋਗਿਕ ਖੇਤਰਾਂ 'ਤੇ ਕੀ ਅਸਰ ਪਵੇਗਾ ਅਤੇ ਕੈਨੇਡਾ ਦੇ ਹਿੱਤਾਂ ਦੀ ਰੱਖਿਆ ਲਈ ਕੀ ਕਦਮ ਚੁੱਕੇ ਜਾ ਸਕਦੇ ਹਨ।

ਮੰਤਰੀ ਲੇਬਲੈਂਕ ਨੇ ਦੱਸਿਆ ਕਿ ਕੈਨੇਡਾ ਨੇ ਵਪਾਰਕ ਵਿਵਾਦਾਂ ਨੂੰ ਸੁਲਝਾਉਣ ਅਤੇ CUSMA ਸਮਝੌਤੇ ਨੂੰ ਆਧੁਨਿਕ ਬਣਾਉਣ ਲਈ ਵਿਸਥਾਰ ਪ੍ਰਸਤਾਵ ਅਮਰੀਕਾ ਸਾਹਮਣੇ ਰੱਖੇ ਹਨ ਅਤੇ ਆਉਣ ਵਾਲੇ ਹਫ਼ਤਿਆਂ ਵਿਚ ਕੈਨੇਡਾ ਅਤੇ ਅਮਰੀਕਾ ਦਰਮਿਆਨ ਇਹ ਗੱਲਬਾਤ ਹੋਰ ਡੂੰਘੀ ਹੋਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਸਰਕਾਰ ਸੂਬਿਆਂ ਅਤੇ ਇੰਡਸਟਰੀ ਨਾਲ ਇੱਕਜੁੱਟ ਹੋ ਕੇ ਕੰਮ ਕਰ ਰਹੀ ਹੈ ਅਤੇ ਕੈਨੇਡੀਅਨ ਕਾਮੇ, ਕਿਸਾਨ, ਕਾਰੋਬਾਰ ਤੇ ਪਰਿਵਾਰਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link