12.84C Vancouver
ADS

Aug 22, 2025 4:39 PM - The Canadian Press

ਪੀ.ਐਮ. ਮਾਰਕ ਕਾਰਨੀ ਨੇ ਅਮਰੀਕੀ ਸਮਾਨ 'ਤੇ ਜਵਾਬੀ ਟੈਰਿਫ ਹਟਾਉਣ ਦਾ ਕੀਤਾ ਐਲਾਨ

Share On
carney-announces-that-canada-is-dropping-many-retaliatory-tariffs-on-u-s-goods
Carney says the decision will take effect on Sept. 1, 2025. Carney says Canada and the U.S. have re-established free trade for the vast majority of goods.(Photo- The Canadian Press)

ਪੀ.ਐਮ. ਮਾਰਕ ਕਾਰਨੀ ਨੇ ਕੈਨੇਡਾ-ਅਮਰੀਕਾ-ਮੈਕਸੀਕੋ ਫ੍ਰੀ ਟ੍ਰੇਡ ਐਗਰੀਮੈਂਟ ਤਹਿਤ ਆਉਂਦੇ ਅਮਰੀਕੀ ਸਮਾਨ 'ਤੇ ਜਵਾਬੀ ਟੈਰਿਫ ਹਟਾਉਣ ਦਾ ਐਲਾਨ ਕੀਤਾ ਹੈ। ਇਹ ਵਾਸ਼ਿੰਗਟਨ ਨਾਲ ਤਣਾਅ ਘਟਾਉਣ ਦਾ ਨਵੀਨਤਮ ਕਦਮ ਹੈ।ਕੈਨੇਡਾ ਨੇ ਮਾਰਚ ਵਿਚ ਅਮਰੀਕੀ ਵਸਤੂਆਂ ਦੀ ਇੱਕ ਲੰਬੀ ਸੂਚੀ 'ਤੇ 25 ਫੀਸਦੀ ਟੈਰਿਫ ਲਗਾਇਆ ਸੀ, ਜਿਸ ਵਿਚ ਸੰਤਰੇ, ਸ਼ਰਾਬ, ਕੱਪੜੇ ਅਤੇ ਜੁੱਤੀਆਂ, ਮੋਟਰਸਾਈਕਲ ਅਤੇ ਕਾਸਮੈਟਿਕਸ ਸ਼ਾਮਲ ਸਨ।

ਹਾਲਾਂਕਿ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਅਮਰੀਕਾ ਦੀ ਤਰ੍ਹਾਂ ਉਥੋਂ ਆਉਣ ਵਾਲੇ ਸਟੀਲ, ਐਲਮੀਨੀਅਮ ਅਤੇ ਕਾਰਾਂ 'ਤੇ ਜਵਾਬੀ ਟੈਰਿਫਸ ਬਰਕਰਾਰ ਰੱਖੇਗਾ ਕਿਉਂਕਿ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਗੱਲ ਚੱਲ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰੀਕਾ ਨੇ ਟੈਰਿਫਸ ਤੋਂ CUSMA ਤਹਿਤ ਆਉਣ ਵਾਲੇ ਸਾਮਾਨ ਨੂੰ ਬਾਹਰ ਰੱਖਿਆ ਹੈ, ਇਸ ਲਈ ਕੈਨੇਡਾ ਨੇ ਵੀ ਇਸ ਨਾਲ ਮੇਲ ਕਰਦਾ ਫੈਸਲਾ ਲਿਆ ਹੈ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਕਾਰਨੀ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਸੰਕੇਤ ਦਿੱਤਾ ਸੀ ਕਿ ਜੇਕਰ ਇਹ ਕੈਨੇਡੀਅਨ ਉਦਯੋਗਾਂ ਨੂੰ ਅਮਰੀਕਾ ਨਾਲ ਵਪਾਰ ਯੁੱਧ ਤੋਂ ਬਚਣ ਵਿਚ ਮਦਦ ਕਰਦਾ ਹੈ ਤਾਂ ਉਹ ਕੁਝ ਵਸਤੂਆਂ 'ਤੇ ਜਵਾਬੀ ਟੈਰਿਫ ਨੂੰ ਹਟਾ ਸਕਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link