12.86C Vancouver
ADS

Jul 7, 2026 3:23 PM - Connect Newsroom - Ramandeep Kaur with files from The Canadian Press

ਪੀ.ਐਮ.ਕਾਰਨੀ ਨੇ ਟੌਮ ਪਿਟਫੀਲਡ ਨੂੰ ਆਜ਼ਾਦ ਮੈਂਬਰ ਵਜੋਂ ਸੈਨੇਟ ਵਿਚ ਕੀਤਾ ਨਿਯੁਕਤ

Share On
carney-appoints-principal-secretary-tom-pitfield-conservative-mp-richard-martel-to-senate
The Prime Minister's Office announced Tuesday that Pitfield and Martel will represent Quebec in the upper chamber. (Photo: The Canadian Press)

ਪਾਰਟੀ ਦੇ ਕਿਊਬੈਕ ਤੋਂ ਸੰਸਦ ਮੈਂਬਰ ਰਿਚਰਡ ਮਾਰਟੇਲ ਨੇ ਆਪਣੇ ਕਾਕਸ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਉਨ੍ਹਾਂ ਨੂੰ ਆਜ਼ਾਦ ਮੈਂਬਰ ਵਜੋਂ ਸੈਨੇਟ ਵਿਚ ਨਿਯੁਕਤ ਕੀਤਾ ਜਾ ਰਿਹਾ ਹੈ। ਕਾਰਨੀ ਨੇ ਮੰਗਲਵਾਰ ਸਵੇਰੇ ਇੱਕ ਰਿਲੀਜ਼ ਜ਼ਰੀਏ ਇਹ ਐਲਾਨ ਕੀਤਾ ਕਿਉਂਕਿ ਉਨ੍ਹਾਂ ਨੇ ਆਪਣੇ ਪ੍ਰਮੁੱਖ ਸਕੱਤਰ ਟੌਮ ਪਿਟਫੀਲਡ ਸਮੇਤ ਤਿੰਨ ਹੋਰ ਲੋਕਾਂ ਨੂੰ upper ਹਾਊਸ ਲਈ ਨਾਮਜ਼ਦ ਕੀਤਾ ਹੈ।

ਪਿਟਫੀਲਡ ਪਿਛਲੇ ਸਾਲ ਤੋਂ ਪ੍ਰਧਾਨ ਮੰਤਰੀ ਕਾਰਨੀ ਦੇ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੇ ਬਹੁਤ ਨਜ਼ਦੀਕੀ ਮੰਨੇ ਜਾਂਦੇ ਹਨ। ਉਥੇ ਹੀ, ਕੰਜ਼ਰਵੇਟਿਵ ਕਾਕਸ ਛੱਡਣ ਵਾਲੇ ਰਿਚਰਡ ਮਾਰਟੇਲ 2018 ਤੋਂ ਸੰਸਦ ਮੈਂਬਰ ਸਨ, ਉਨ੍ਹਾਂ ਐਮ.ਪੀ. ਵਜੋਂ ਅੱਜ ਸਵੇਰ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦਿੱਤਾ ਅਤੇ ਉਹ ਆਪਣੇ ਪਾਰਟੀ ਕਾਕਸ ਨੂੰ ਛੱਡਣ ਵਾਲੇ ਪੰਜਵੇਂ ਕੰਜ਼ਰਵੇਟਿਵ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link