19.36C Vancouver
ADS

Jan 6, 2026 4:35 PM - Connect Newsroom - Jasmine Singh with files from The Canadian Press

ਪੀ.ਐਮ.ਕਾਰਨੀ ਨੇ ਪੈਰਿਸ ਵਿਚ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨਾਲ ਕੀਤੀ ਮੁਲਾਕਾਤ

Share On
carney-backs-danish-sovereignty-over-greenland-amid-renewed-u-s-annexation-talk
Prime Minister Mark Carney meets with Danish Prime Minister Mette Frederiksen in Paris ahead of a meeting of Ukraine’s allies. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਪੈਰਿਸ ਵਿਚ ਡੈਨਿਸ਼ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਗ੍ਰੀਨਲੈਂਡ ਨੂੰ ਅਮਰੀਕਾ ਵਿਚ ਸ਼ਾਮਲ ਕਰਨ ਦੀਆਂ ਤਾਜ਼ਾ ਧਮਕੀਆਂ ਅਤੇ ਚਰਚਾਵਾਂ ਦੇ ਪਿਛੋਕੜ ਵਿਚ ਹੋਈ ਹੈ। ਕਾਰਨੀ ਨੇ ਸਪੱਸ਼ਟ ਕਿਹਾ ਕਿ ਗ੍ਰੀਨਲੈਂਡ ਦਾ ਭਵਿੱਖ ਸਿਰਫ਼ ਅਤੇ ਸਿਰਫ਼ ਡੈਨਮਾਰਕ ਅਤੇ ਉੱਥੋਂ ਦੇ ਸਥਾਨਕ ਲੋਕਾਂ ਦੇ ਹੱਥ ਵਿਚ ਹੈ।

ਵ੍ਹਾਈਟ ਹਾਊਸ ਦੇ ਡਿਪਟੀ ਚੀਫ਼ ਆਫ਼ ਸਟਾਫ਼ ਸਟੀਫਨ ਮਿਲਰ ਨੇ ਹਾਲ ਹੀ ਵਿਚ ਬਿਆਨ ਦਿੱਤਾ ਸੀ ਕਿ ਗ੍ਰੀਨਲੈਂਡ ਨੂੰ ਅਮਰੀਕਾ ਦਾ ਹਿੱਸਾ ਹੋਣਾ ਚਾਹੀਦਾ ਹੈ। ਐਤਵਾਰ ਨੂੰ ਟਰੰਪ ਨੇ ਵੀ ਖੁੱਲ੍ਹ ਕੇ ਇਸ ਖੇਤਰ ਨੂੰ ਅਮਰੀਕਾ ਨਾਲ ਮਿਲਾਉਣ ਦੀ ਧਮਕੀ ਦਿੱਤੀ ਸੀ।

ਡੈਨਮਾਰਕ ਦੇ ਪ੍ਰਧਾਨ ਮੰਤਰੀ ਫਰੈਡਰਿਕਸਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਅਮਰੀਕਾ ਗ੍ਰੀਨਲੈਂਡ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਨੈਟੋ ਗਠਜੋੜ ਦਾ ਅੰਤ ਹੋਵੇਗਾ। ਉਨ੍ਹਾਂ ਇਸ ਮਾਮਲੇ ਵਿਚ ਸਾਥ ਦੇਣ ਲਈ ਕਾਰਨੀ ਦਾ ਧੰਨਵਾਦ ਕੀਤਾ। ਫਰਾਂਸ, ਜਰਮਨੀ, ਇਟਲੀ, ਪੋਲੈਂਡ, ਸਪੇਨ ਅਤੇ ਯੂਨਾਈਟਿਡ ਕਿੰਗਡਮ ਨੇ ਵੀ ਡੈਨਮਾਰਕ ਦਾ ਸਮਰਥਨ ਕੀਤਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link