9.96C Vancouver
ADS

Jul 27, 2026 1:54 PM - Connect Newsroom - Pervez Sandhu with files from The Canadian Press

ਪੀ.ਐਮ. ਕਾਰਨੀ ਨੇ ਬੀ.ਸੀ., ਓਨਟਾਰੀਓ ਅਤੇ ਕਿਊਬੈਕ 'ਚ 31 ਅਗਸਤ ਨੂੰ ਫੈਡਰਲ ਉੱਪ ਚੋਣਾਂ ਦਾ ਕੀਤਾ ਐਲਾਨ

Share On
carney-calls-federal-byelections-in-b-c-ontario-and-quebec-for-aug-31
Prime Minister Mark Carney announces federal byelections in three vacant ridings across British Columbia, Ontario and Quebec. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਬੀ.ਸੀ., ਓਨਟਾਰੀਓ ਅਤੇ ਕਿਊਬੈਕ ਵਿਚ ਤਿੰਨ ਫੈਡਰਲ ਉੱਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਚੋਣਾਂ 31 ਅਗਸਤ ਨੂੰ ਹੋਣਗੀਆਂ, ਜਿਨ੍ਹਾਂ ਦੇ ਨਤੀਜੇ ਹਾਊਸ ਔਫ ਕਾਮਨਜ਼ ਵਿਚ ਸਰਕਾਰ ਦੇ ਬਹੁਮਤ ਲਈ ਬਹੁਤ ਮਹੱਤਵਪੂਰਨ ਮੰਨੇ ਜਾ ਰਹੇ ਹਨ। ਉੱਤਰੀ ਵੈਨਕੂਵਰ-ਕੈਪੀਲਾਨੋ ਦੀ ਸੀਟਲਿਬਰਲ ਸੰਸਦ ਮੈਂਬਰ ਜੋਨਾਥਨ ਵਿਲਕਿਨਸਨ ਦੇ ਯੂਰੋਪੀ ਸੰਘ ਵਿਚ ਅੰਬੈਸਡਰ ਬਣਨ ਤੋਂ ਬਾਅਦ ਖਾਲੀ ਹੋਈ ਸੀ।

ਟੋਰੌਂਟੋ ਦੀ ​ਬੀਚ-ਈਸਟ ਯੌਰਕ ਰਾਈਡਿੰਗ ਸਾਬਕਾ ਲਿਬਰਲ ਸੰਸਦ ਮੈਂਬਰ ਨਥਾਨਿਏਲ ਅਰਸਕਾਈਨ-ਸਮਿਥ ਵਲੋਂ ਅਸਤੀਫਾ ਦੇਣ ਕਾਰਨ ਖਾਲੀ ਪਈ ਹੈ। ਉਥੇ ਹੀ, ਕਿਊਬੈਕ ਦੀ ​Chicoutimi-Le Fjord ਫੈਡਰਲ ਸੀਟ ਸਾਬਕਾ ਕੰਜ਼ਰਵੇਟਿਵ ਸੰਸਦ ਮੈਂਬਰ ਰਿਚਰਡ ਮਾਰਟੇਲ ਦੇ ਸੈਨੇਟ ਵਿਚ ਨਿਯੁਕਤ ਹੋਣ ਕਾਰਨ ਖਾਲੀ ਹੋਈ ਸੀ।

​ਹਾਊਸ ਔਫ ਕਾਮਨਜ਼ ਵਿਚ ਅਪਣਾ ਕੰਟਰੋਲ ਬਣਾਏ ਰੱਖਣ ਲਈ ਲਿਬਰਲ ਪਾਰਟੀ ਨੂੰ ਇਨ੍ਹਾਂ ਤਿੰਨਾਂ ਵਿਚੋਂ ਘੱਟੋ-ਘੱਟ 1 ਸੀਟ ਜਿੱਤਣੀ ਲਾਜ਼ਮੀ ਹੈ। ਲਿਬਰਲ ਕੋਲ ਇਸ ਵੇਲੇ ਸਪੀਕਰ ਨੂੰ ਮਿਲਾ ਕੇ 172 ਸੀਟਾਂ ਨਾਲ ਸਧਾਰਨ ਬਹੁਮਤ ਹੈ। ਵੋਟਰਾਂ ਦੀ ਸਹੂਲਤ ਲਈ ਐਡਵਾਂਸ ਵੋਟਿੰਗ ਦਾ ਸਮਾਂ 21 ਅਗਸਤ ਤੋਂ 24 ਅਗਸਤ ਤੱਕ ਰੱਖਿਆ ਗਿਆ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link