17.2C Vancouver
ADS

Apr 7, 2026 3:48 PM - Connect Newsroom - Ramandeep Kaur with files from The Canadian Press

ਈਰਾਨ ਸੰਘਰਸ਼ ਦੌਰਾਨ ਅੰਤਰਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਲਾਜ਼ਮੀ: ਕਾਰਨੀ

Share On
carney-calls-for-adherence-to-international-law-amid-iran-conflict
Prime Minister Mark Carney speaks during a media availability in Ottawa, addressing international concerns over the Iran conflict.(Photo: The Canadian Press)

ਪੀ.ਐਮ. ਕਾਰਨੀ ਨੇ ਈਰਾਨ ਵਿਚ ਚੱਲ ਰਹੀਆਂ ਫੌਜੀ ਕਾਰਵਾਈਆਂ 'ਤੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਈਰਾਨ ਦਾ ਪ੍ਰਮਾਣੂ ਪ੍ਰੋਗਰਾਮ ਖੇਤਰੀ ਅਸਥਿਰਤਾ ਦਾ ਕਾਰਨ ਹੈ ਪਰ ਮੌਜੂਦਾ ਸੰਘਰਸ਼ ਵਿਚ ਸ਼ਾਮਲ ਸਾਰੀਆਂ ਧਿਰਾਂ ਲਈ ਅੰਤਰਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਕਰਨਾ ਸਭ ਤੋਂ ਜ਼ਰੂਰੀ ਹੈ। ਕਾਰਨੀ ਨੇ ਜ਼ੋਰ ਦੇ ਕੇ ਕਿਹਾ ਕਿ ਜੰਗ ਦੌਰਾਨ ਆਮ ਨਾਗਰਿਕ ਅਤੇ ਸਵੀਲੀਅਨ ਇਨਫਰਾਸਟਕਰਚ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਇਹ ਸਾਰੀਆਂ ਧਿਰਾਂ ਦੀ ਸਾਂਝੀ ਮਾਨਵਤਾਵਾਦੀ ਜ਼ਿੰਮੇਵਾਰੀ ਹੈ। ​ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਗ ਦੇ ਵੀ ਕੁਝ ਨਿਯਮ ਹੁੰਦੇ ਹਨ। ਉਨ੍ਹਾਂ ਸਾਰੀਆਂ ਧਿਰਾਂ ਨੂੰ ਸ਼ਮੂਲੀਅਤ ਦੇ ਨਿਯਮ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ। ਗੌਰਤਲਬ ਹੈ ਕਿ ਕਾਰਨੀ ਦੀ ਇਹ ਟਿੱਪਣੀ ਟਰੰਪ ਦੀ ਉਸ ਧਮਕੀ ਦੇ ਸਬੰਧ ਵਿਚ ਆਈ ਹੈ ਜਿਸ ਵਿਚ ਉਨ੍ਹਾਂ ਈਰਾਨ ਨੂੰ ਡੀਲ ਨਾ ਕਰਨ ਦੀ ਸੂਰਤ ਵਿਚ ਉਸ ਦੀ ਪੂਰੀ ਸਵੀਲੀਅਨ ਖ਼ਤਮ ਕਰਨ ਦੀ ਧਮਕੀ ਦਿੱਤੀ ਸੀ।

ਕਾਰਨੀ ਨੇ ਕਿਹਾ ਕਿ ਸਾਡੀ ਨਜ਼ਰ ਮੌਜੂਦਾ ਹਾਲਾਤ 'ਤੇ ਬਣੀ ਹੋਈ ਹੈ। ਹਾਲਾਂਕਿ, ਉਨ੍ਹਾਂ ਈਰਾਨੀ ਸ਼ਾਸਨ ਤੋਂ ਪੈਦਾ ਹੋਏ ਗੰਭੀਰ ਖਤਰੇ ਨੂੰ ਸਵੀਕਾਰ ਕਰਦਿਆਂ ਦੁਹਰਾਇਆ ਕਿ ਕੈਨੇਡਾ ਅੰਤਰਰਾਸ਼ਟਰੀ ਨਿਯਮਾਂ 'ਤੇ ਆਧਾਰਿਤ ਵਿਵਸਥਾ ਲਈ ਵਚਨਬੱਧ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link