19.92C Vancouver
ADS

Dec 31, 2025 3:57 PM - Connect Newsroom - Jasmine Singh with files from The Canadian Press

ਪੀ.ਐਮ. ਕਾਰਨੀ ਨੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਕੈਨੇਡਾ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

Share On
carney-calls-for-unity-and-reflection-in-new-years-eve-message
Prime Minister Mark Carney delivers a New Year’s Eve message from Ottawa. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਸਮੂਹ ਕੈਨੇਡਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਆਪਣੇ ਸੰਦੇਸ਼ ਵਿਚ ਬੀਤੇ ਸਾਲ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕੈਨੇਡੀਅਨਜ਼ ਨੂੰ ਇੱਕਜੁੱਟ ਰਹਿਣ ਅਤੇ ਇੱਕ-ਦੂਜੇ ਦਾ ਸਾਥ ਦੇਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ, "ਅੱਜ ਰਾਤ ਕੈਨੇਡਾ ਵਾਸੀ ਆਪਣੇ ਕਰੀਬੀਆਂ ਨਾਲ ਨਵੇਂ ਸਾਲ ਦੀ ਸ਼ੁਰੂਆਤ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਣਗੇ, ਇਹ ਦੇਸ਼ ਭਰ ਦੇ ਪਰਿਵਾਰਾਂ ਤੇ ਦੋਸਤਾਂ ਲਈ ਇੱਕਜੁੱਟ ਹੋਣ ਅਤੇ ਆਉਣ ਵਾਲੇ ਸਾਲ ਦਾ ਸਵਾਗਤ ਕਰਨ ਦਾ ਸਮਾਂ ਹੈ।"

ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਪੂਰਵ ਸੰਧਿਆ ਸਾਨੂੰ ਉਨ੍ਹਾਂ ਪਲਾਂ ਨੂੰ ਯਾਦ ਕਰਨ ਦਾ ਮੌਕਾ ਦਿੰਦੀ ਹੈ ਜਿਨ੍ਹਾਂ ਨੇ ਸਾਡੇ ਜੀਵਨ ਵਿਚ ਖੁਸ਼ੀਆਂ ਲਿਆਂਦੀਆਂ ਅਤੇ ਜਿਹਨਾਂ ਨੇ ਇਸ ਨੂੰ ਖਾਸ ਬਣਾਇਆ। ਬੀਤੇ ਸਾਲ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, "ਹਾਲਾਂਕਿ ਇਸ ਸਾਲ ਸਾਡੇ ਦੇਸ਼ ਨੂੰ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਪਰ ਸਾਨੂੰ ਇਹ ਵੀ ਯਾਦ ਕਰਵਾਇਆ ਗਿਆ ਕਿ ਅਸੀਂ ਇੱਕ ਬਹੁਤ ਹੀ ਅਸਧਾਰਨ, ਉਦਾਰ ਅਤੇ ਦੇਖਭਾਲ ਕਰਨ ਵਾਲੇ ਰਾਸ਼ਟਰ ਦਾ ਹਿੱਸਾ ਹਾਂ।

ਪੀ. ਐੱਮ. ਕਾਰਨੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਦੀ ਅਸਲ ਤਾਕਤ ਏਕਤਾ ਵਿਚ ਹੈ। ਉਨ੍ਹਾਂ ਆਪਣੇ ਸੰਦੇਸ਼ ਦੇ ਅੰਤ ਵਿਚ ਉਮੀਦ ਜਤਾਈ ਕਿ ਸਾਲ 2025 ਦੇ ਅੰਤ ਦੇ ਨਾਲ ਸਾਰੇ ਕੈਨੇਡਾ ਵਾਸੀ ਇਸੇ ਸਦਭਾਵਨਾ ਤੇ ਕਦਰਾਂ-ਕੀਮਤਾਂ ਨੂੰ ਸਾਲ 2026 ਵਿਚ ਵੀ ਬਰਕਰਾਰ ਰੱਖਣ ਦਾ ਸੰਕਲਪ ਲੈਣਗੇ। ਉਨ੍ਹਾਂ ਪੂਰੇ ਦੇਸ਼ ਨੂੰ "ਹੈਪੀ ਨਿਊ ਯੀਅਰ " ਕਹਿ ਕੇ ਵਧਾਈ ਦਿੱਤੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link