16.26C Vancouver
ADS

Mar 25, 2026 2:06 PM - Connect Newsroom - Ramandeep Kaur with files from The Canadian Press

ਕੈਨੇਡੀਅਨ ਏਅਰਲਾਈਨ ਦੇ ਹੈਡ ਨੂੰ ਹਾਦਸੇ ਦੇ ਹਮਦਰਦੀ ਸੰਦੇਸ਼ ਕਾਰਨ ਕੀਤਾ ਗਿਆ ਤਲਬ

Share On
carney-criticizes-air-canada-ceos-english-only-condolence-after-deadly-new-york-crash
Carney said the federal government continues to work with U.S. authorities to determine the cause of the collision.(Photo: The Canadian Press)

ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ਦੇ ਹੈੱਡ ਨੂੰ ਨਿਊ ਯਾਰਕ ਸਿਟੀ ਏਅਰਪੋਰਟ 'ਤੇ ਹੋਏ ਕ੍ਰੈਸ਼ ਦੇ ਪੀੜਤਾਂ ਲਈ ਦਿੱਤੇ ਗਏ ਹਮਦਰਦੀ ਸੰਦੇਸ਼ ਦੌਰਾਨ ਸਿਰਫ਼ ਇੰਗਲਿਸ਼ ਭਾਸ਼ਾ ਦੀ ਵਰਤੋਂ ਕਰਨ ਲਈ ਔਟਵਾ ਤਲਬ ਕੀਤਾ ਗਿਆ ਹੈ। ਏਅਰ ਕੈਨੇਡਾ ਦੇ ਸੀਈਓ ਮਾਈਕਲ ਰੂਸੋ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਐਤਵਾਰ ਰਾਤ ਨੂੰ ਵਾਪਰੇ ਦਰਦਨਾਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਵੇਲੇ ਫ੍ਰੈਂਚ ਭਾਸ਼ਾ ਨੂੰ ਅੱਖੋਂ-ਪਰੋਖੇ ਕੀਤਾ। ਉਨ੍ਹਾਂ ਦੀ ਚਾਰ ਮਿੰਟ ਦੀ ਵੀਡੀਓ ਵਿਚ ਸਿਰਫ਼ ਦੋ ਸ਼ਬਦ ਹੀ ਫ੍ਰੈਂਚ ਦੇ ਸਨ।

ਕੈਨੇਡਾ ਵਿਚ ਦੋਹਾਂ ਭਾਸ਼ਾਵਾਂ ਦੇ ਬਰਾਬਰ ਸਤਿਕਾਰ ਦੇ ਨਿਯਮਾਂ ਕਾਰਨ ਇਹ ਮਾਮਲਾ ਕਾਫੀ ਗਰਮਾ ਗਿਆ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ 'ਤੇ ਸਖ਼ਤ ਨਾਰਾਜ਼ਗੀ ਜਤਾਈ, ਉਹਨਾਂ ਕਿਹਾ ਕਿ ਕੈਨੇਡਾ ਅਧਿਕਾਰਤ ਤੌਰ 'ਤੇ ਦੋਭਾਸ਼ੀ ਦੇਸ਼ ਹੈ ਅਤੇ ਖਾਸ ਤੌਰ 'ਤੇ ਇਸ ਹਾਲਾਤ ਵਿਚ ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਗੌਰਤਲਬ ਹੈ ਕਿ ਪਾਰਲੀਮੈਂਟ ਦੀ Official Languages ​​Committee ਕਮੇਟੀ ਦੇ ਸਾਰੇ 10 ਐਮ.ਪੀ.ਐਸ. ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਏਅਰ ਕੈਨੇਡਾ ਦੇ ਸੀ.ਈ.ਓ. Rousseau ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਉਹਨਾਂ ਨੂੰ 1 ਮਈ ਤੱਕ ਐਮ.ਪੀ.ਐਸ. ਸਾਹਮਣੇ ਪੇਸ਼ ਹੋ ਕੇ ਇਸ ਬਾਰੇ ਸਪੱਸ਼ਟੀਕਰਨ ਦੇਣਾ ਹੋਵੇਗਾ ਕਿ ਉਹਨਾਂ ਵਲੋਂ ਫ੍ਰੈਂਚ ਭਾਸ਼ਾ ਨੂੰ ਬਰਾਬਰ ਦੀ ਮਾਨਤਾ ਕਿਉਂ ਨਹੀਂ ਦਿੱਤੀ ਗਈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link