9.72C Vancouver
ADS

Jul 21, 2026 1:34 PM - Connect Newsroom - Ramandeep Kaur with files from The Canadian Press

ਪੀ.ਐਮ.ਕਾਰਨੀ ਨੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਦੀ ਕੀਤੀ ਆਲੋਚਨਾ

Share On
carney-criticizes-trumps-new-50-tariff-on-canadian-imports
Prime Minister Mark Carney speaks about the federal government's response after U.S. President Donald Trump announced a new 50 per cent tariff on Canadian imports. (Photo: The Canadian Press)

ਪੀ.ਐਮ.ਮਾਰਕ ਕਾਰਨੀ ਨੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਕੈਨੇਡੀਅਨ ਇੰਪੋਟ 'ਤੇ 50 ਫੀਸਦੀ ਦਾ ਨਵਾਂ ਟੈਰਿਫ ਲਗਾਉਣ ਦੇ ਐਲਾਨ 'ਤੇ ਬਿਆਨ ਜਾਰੀ ਕਰਦਿਆਂ ਇਸ ਦੀ ਆਲੋਚਨਾ ਕੀਤੀ ਹੈ ਅਤੇ ਇਸ ਨੂੰ ਅਮਰੀਕਾ ਦੀਆਂ ਇੱਕਤਰਫਾ ਵਪਾਰਕ ਨੀਤੀਆਂ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰੀਕਾ ਦਾ ਇਹ ਕਦਮ CUSMA ਯਾਨੀ ਕੈਨੇਡਾ-ਯੂਨਾਈਟੇਡ ਸਟੇਟ ਮੈਕਸੀਕੋ ਐਗਰੀਮੈਂਟ ਦੀ ਸਿੱਧੀ ਉਲੰਘਣਾ ਹੈ।

ਕਾਰਨੀ ਨੇ ਕਿਹਾ ਕਿ ਅਮਰੀਕਾ ਵੱਲੋਂ ਕੈਨੇਡੀਅਨ ਆਟੋ ਸੈਕਟਰ 'ਤੇ ਲਗਾਏ ਗਏ ਨਾਜਾਇਜ਼ ਟੈਰਿਫ ਦਾ ਜਵਾਬ ਕੈਨੇਡਾ ਨੇ ਆਪਣੇ ਹੱਕ ਅਨੁਸਾਰ ਬਰਾਬਰ ਦੀਆਂ ਕਾਰਵਾਈਆਂ ਕਰਕੇ ਦਿੱਤਾ ਸੀ। ​ਉਨ੍ਹਾਂ ਟਰੰਪ ਨੂੰ ਮੈਸੇਜ ਦਿੰਦੇ ਕਿਹਾ ਕਿ ਦੇਸ਼ ਦੀ ਆਰਥਿਕਤਾ, ਵਰਕਰਜ਼, ਕਿਸਾਨਾਂ, ਵਪਾਰੀਆਂ, sovereignty ਅਤੇ ਪਰਿਵਾਰਾਂ ਦੀ ਸਪੋਰਟ ਲਈ ਕੈਨੇਡਾ ਦੇ ਸਾਰੇ ਸੂਬੇ ਅਤੇ ਨਾਗਰਿਕ ਇੱਕਜੁੱਟ ਹਨ।

ਕਾਰਨੀ ਨੇ ਕਿਹਾ ਕਿ ਕੈਨੇਡਾ ਨੇ ਵਪਾਰਕ ਵਿਵਾਦ ਨੂੰ ਸੁਲਝਾਉਣ ਅਤੇ CUSMA ਨੂੰ ਆਧੁਨਿਕ ਬਣਾਉਣ ਲਈ ਕਈ ਤਜਵੀਜ਼ਾਂ ਵੀ ਪੇਸ਼ ਕੀਤੀਆਂ ਸਨ ਅਤੇ ਉਹ ਆਉਣ ਵਾਲੇ ਹਫ਼ਤਿਆਂ ਵਿਚ ਗੱਲਬਾਤ ਅੱਗੇ ਵਧਾਉਣ ਲਈ ਵੀ ਤਿਆਰ ਹਨ। ​ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਨਿਰਪੱਖ ਵਪਾਰ ਵਿਚ ਵਿਸ਼ਵਾਸ ਰੱਖਦਾ ਹੈ। ਗੌਰਤਲਬ ਹੈ ਕਿ ਟਰੰਪ ਵਲੋਂ ਲਗਾਇਆ ਨਵਾਂ ਟੈਰਿਫ ਅਗਲੇ ਇੱਕ ਮਹੀਨੇ ਵਿਚ CUSMA ਤਹਿਤ ਕਵਰ ਕੀਤੇ ਗਏ ਸਮਾਨ 'ਤੇ ਵੀ ਲਾਗੂ ਹੋਵੇਗਾ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link