18.97C Vancouver
ADS

Jun 2, 2026 3:12 PM - Connect Newsroom - Ramandeep Kaur with files from The Canadian Press

ਅਰਥਵਿਵਸਥਾ 'ਤੇ ਉੱਠੇ ਸਵਾਲਾਂ ਦਰਮਿਆਨ ਕਾਰਨੀ ਨੇ ਸਰਕਾਰ ਦੀ ਆਰਥਿਕ ਯੋਜਨਾ ਦਾ ਕੀਤਾ ਬਚਾਅ

Share On
carney-defends-economic-agenda-amid-recession-debate-in-canada
Prime Minister Mark Carney speaks with reporters in Ottawa on June 2, 2026, as questions continue about the state of the Canadian economy. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਦੇ ਹਮਲਿਆਂ ਵਿਚਕਾਰ ਕੈਨੇਡੀਅਨ ਅਰਥਵਿਵਸਥਾ ਵਿਚ ਮੌਜੂਦ ਕਮਜ਼ੋਰੀਆਂ ਨੂੰ ਸਵੀਕਾਰ ਕੀਤਾ ਹੈ। ਹਾਲਾਂਕਿ, ਮੰਗਲਵਾਰ ਨੂੰ ਉਨ੍ਹਾਂ ਔਟਵਾ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਫੈਡਰਲ ਸਰਕਾਰ ਦੇ ਆਰਥਿਕ ਏਜੰਡੇ ਦਾ ਬਚਾਅ ਵੀ ਕੀਤਾ ਅਤੇ Recession ਸ਼ਬਦ ਦੀ ਵਰਤੋਂ ਕਰਨ ਤੋਂ ਇਨਕਾਰ ਕੀਤਾ।

ਕਾਰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇੱਕ ਮਜ਼ਬੂਤ, ਵਧੇਰੇ ਸਮਰੱਥ ਅਤੇ ਇੱਕ ਸੁਤੰਤਰ ਕੈਨੇਡੀਅਨ ਅਰਥਵਿਵਸਥਾ ਦੀ ਨੀਂਹ ਰੱਖ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਸਾਫ ਕੀਤਾ ਕਿ ਟੈਰਿਫਸ ਤੋਂ ਪ੍ਰਭਾਵਿਤ ਸਟੀਲ, ਐਲੂਮੀਨੀਅਮ ਵਰਗੇ ਰਣਨੀਤਕ ਖੇਤਰਾਂ ਲਈ ਉਨ੍ਹਾਂ ਦੀ ਸਰਕਾਰ ਹੋਰ ਭਾਈਵਾਲ ਤਲਾਸ਼ਣ ਦੀ ਵੀ ਕੋਸ਼ਿਸ਼ ਕਰ ਰਹੀ ਹੈ। ਗੌਰਤਲਬ ਹੈ ਕਿ ਅਰਥਵਿਵਸਥਾ ਵਿਚ ਮੰਦੀ ਦਾ ਮੁੱਦਾ ਸ਼ੁੱਕਵਾਰ ਨੂੰ Statistics ਵਿਭਾਗ ਦੇ ਤਾਜ਼ਾ ਅੰਕੜੇ ਜਾਰੀ ਹੋਣ ਮਗਰੋਂ ਗਰਮਾਇਆ ਹੈ, ਕੈਨੇਡਾ ਨੇ ਲਗਾਤਾਰ ਦੋ ਕੁਆਰਟਰ ਵਿਚ ਅਰਥਵਿਵਸਥਾ ਵਿਚ ਗਿਰਾਵਟ ਦਰਜ ਕੀਤੀ ਹੈ, ਜਿਸ ਕਾਰਨ ਇਸ ਨੂੰ ਤਕਨੀਕੀ ਮੰਦੀ ਕਿਹਾ ਜਾ ਰਿਹਾ ਹੈ।

ਹਾਲਾਂਕਿ, ਬੈਂਕ ਔਫ ਕੈਨੇਡਾ ਦੇ Senior Deputy Governor Carolyn Rogers ਦਾ ਕਹਿਣਾ ਹੈ ਕਿ ਕਿਸੇ ਇੱਕ indicator ਨੂੰ ਹੀ ਮੰਦੀ ਨਹੀਂ ਮੰਨ ਲੈਣਾ ਚਾਹੀਦਾ। ਉਹਨਾਂ ਮੁਤਾਬਕ, ਇਸ ਸਥਿਤੀ ਨੂੰ ਮੰਦੀ ਦੀ ਤਰ੍ਹਾਂ ਪੇਸ਼ ਕਰਨ ਤੋਂ ਅਜੇ ਗੁਰੇਜ਼ ਕਰਨਾ ਚਾਹੀਦਾ ਹੈ।

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link