11.85C Vancouver
ADS

May 21, 2026 4:01 PM - Connect Newsroom - Ramandeep Kaur with files from The Canadian Press

ਕਾਰਨੀ ਅਤੇ ਡੇਵਿਡ ਈਬੀ ਵੱਲੋਂ ਵੈਨਕੂਵਰ ਮੀਟਿੰਗ ਦੌਰਾਨ ਵੱਡੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ ਕਰਨ ‘ਤੇ ਚਰਚਾ

Share On
carney-eby-discuss-fast-tracking-major-projects-during-vancouver-meeting
Prime Minister Mark Carney speaks alongside B.C. Premier David Eby during meetings in Vancouver focused on economic development and infrastructure priorities. .(Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਿਚਾਲੇ ਬੀਤੇ ਕੱਲ੍ਹ ਵੈਨਕੂਵਰ ਵਿਖੇ ਬੰਦ ਕਮਰਾ ਮੀਟਿੰਗ ਹੋਈ। ਦੋਵਾਂ ਆਗੂਆਂ ਨੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਇੱਕ ਨਵੇਂ ਸਾਂਝੇ ਸਮਝੌਤੇ 'ਤੇ ਸਹਿਮਤੀ ਜਤਾਈ। ਕਾਰਨੀ ਨੇ ਕਿਹਾ ਕਿ ਜਦੋਂ ਅਸੀਂ ਮਿਲ ਕੇ ਕੰਮ ਕਰਦੇ ਹਾਂ ਤਾਂ ਅਸੀਂ ਬਹੁਤ ਕੁਝ ਹਾਸਲ ਕਰ ਸਕਦੇ ਹਾਂ ਅਤੇ ਇਸੇ ਤਰੀਕੇ ਨਾਲ ਅਸੀਂ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਕਰਾਂਗੇ।

ਇਸ ਤੋਂ ਕੁਝ ਦੇਰ ਪਹਿਲਾਂ ਪ੍ਰਧਾਨ ਮੰਤਰੀ ਨੇ ਵੈਨਕੂਵਰ ਵਿਚ ਵਪਾਰ ਜਗਤ ਵਲੋਂ ਆਯੋਜਿਤ ਪ੍ਰੋਗਰਾਮ ਵਿਚ ਸੰਬੋਧਨ ਕੀਤਾ ਸੀ, ਜਿਸ ਵਿਚ ਉਹਨਾਂ ਬੀ. ਸੀ. ਦੀ ਕ੍ਰਿਟੀਕਲ ਮਿਨਰਲ ਮਾਈਨਿੰਗ ਅਤੇ ਐਲ.ਐਨ.ਜੀ. ਪ੍ਰਾਜੈਕਟ ਦੇ ਨਾਲ-ਨਾਲ ਐਲਬਰਟਾ ਤੋਂ ਬੀ. ਸੀ. ਦੇ ਕੋਸਟ ਤੱਕ ਪ੍ਰਸਤਾਵਿਤ ਨਵੀਂ ਪਾਈਪਲਾਈਨ ਬਾਰੇ ਵੀ ਗੱਲ ਕੀਤੀ, ਪ੍ਰਧਾਨ ਮੰਤਰੀ ਨੇ ਪਾਈਲਾਈਨ ਲਈ ਸ਼ਰਤਾਂ ਦਾ ਜ਼ਿਕਰ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ ਨੂੰ ਇਹ ਵੀ ਇਸ਼ਾਰਾ ਦਿੱਤਾ ਕਿ ਇਸ ਮੁੱਦੇ ਨੂੰ ਲੈ ਕੇ ਬਹਿਸ ਅਣਮਿੱਥੇ ਸਮੇਂ ਲਈ ਜਾਰੀ ਨਹੀਂ ਰਹਿ ਸਕਦੀ।

ਕਾਰਨੀ ਦਾ ਕਹਿਣਾ ਸੀ ਕਿ ਜੇ ਬੀ. ਸੀ. ਵਿਚ ਕੰਮ ਅਟਕਦਾ ਹੈ ਤਾਂ ਸਾਨੂੰ ਦੇਸ਼ ਦੇ ਦੂਜਿਆਂ ਵਿਚ ਜ਼ਿਆਦਾ ਸਮਾਂ ਦੇਣਾ ਪਵੇਗਾ ਕਿਉਂਕਿ ਸਾਨੂੰ ਅੱਗੇ ਵਧਣਾ ਹੈ ਅਤੇ ਅਸੀਂ ਇਹ ਨਹੀਂ ਸੁਣਨਾ ਚਾਹੁੰਦੇ ਕਿ ਲੋਕ ਕਿਸ ਚੀਜ਼ ਦੇ ਖ਼ਿਲਾਫ਼ ਹਨ ਬਲਕਿ ਅਸੀਂ ਇਹ ਜਾਣਨਾ ਚਾਹੁੰਦੇ ਹਾਂ ਕਿ ਉਹ ਕਿਸ ਚੀਜ਼ ਦੇ ਪੱਖ ਵਿਚ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link