12.86C Vancouver
ADS

Jul 7, 2026 1:35 PM - Connect Newsroom - Ramandeep Kaur with files from The Canadian Press

ਪੀ.ਐਮ. ਕਾਰਨੀ ਨੇ ਨੈਟੋ ਸਮਿਟ ਦੌਰਾਨ ਤੁਰਕੀ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

Share On
carney-erdogan-agree-to-launch-canada-türkiye-free-trade-talks-during-nato-summit
Prime Minister Mark Carney meets with Turkish President Recep Tayyip Erdogan during the NATO Summit in Ankara, Türkiye, on Tuesday. (Photo: The Canadian Press)

ਪੀ.ਐਮ. ਮਾਰਕ ਕਾਰਨੀ ਨੈਟੋ ਸਮਿਟ ਲਈ ਤੁਰਕੀ ਦੀ ਰਾਜਧਾਨੀ ਅੰਕਾਰਾ ਵਿਚ ਹਨ, ਜਿਥੇ ਉਨ੍ਹਾਂ ਵਲੋਂ ਮੰਗਲਵਾਰ ਨੂੰ ਰਾਸ਼ਟਰਪਤੀ Recep Erdogan ਨਾਲ ਮੁਲਾਕਾਤ ਕੀਤੀ ਗਈ, ਜੋ ਇਸ ਸਾਲ ਦੇ ਇਸ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਹੇ ਹਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਇੱਕ ਦੁਵੱਲੀ ਮੁਲਾਕਾਤ ਵੀ ਪ੍ਰਧਾਨ ਮੰਤਰੀ ਕਾਰਨੀ ਦੇ ਏਜੰਡਾ ਵਿਚ ਹੈ।

ਇਸ ਸਮਿਟ ਵਿਚ ਮੈਂਬਰ ਦੇਸ਼ਾਂ ਦੇ collective defence budget ਨੂੰ ਵਧਾਉਣ 'ਤੇ ਮੁੱਖ ਫੋਕਸ ਹੋਵੇਗਾ, ਨਾਲ ਹੀ ਵਿਸ਼ਵ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਨੂੰ ਲੈ ਕੇ ਚਰਚਾ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ, ਤੁਰਕੀ ਦੇ ਰਾਸ਼ਟਰਪਤੀ Erdogan ਬੈਠਕ ਵਿਚ ਪੀ. ਐੱਮ. ਕਾਰਨੀ ਵਲੋਂ ਰੱਖਿਆ, ਸੁਰੱਖਿਆ, ਮਹੱਤਵਪੂਰਨ ਖਣਿਜ, ਊਰਜਾਅਤੇ ਰੂਸ ਖਿਲਾਫ ਯੂਕਰੇਨ ਦੀ ਮਦਦ ਬਾਰੇ ਗੱਲਬਾਤ ਕੀਤੀ ਗਈ।

ਸਭ ਤੋਂ ਮਹੱਤਵਪੂਰਨ ਗੱਲ ਦੋਵੇਂ ਲੀਡਰਸ Canada-Türkiye free trade agreement ਲਈ ਗੱਲਬਾਤ ਕਰਨ ਲਈ ਸਹਿਮਤ ਹੋਏ ਹਨ। ਪ੍ਰਧਾਨ ਮੰਤਰੀ ਮੁਤਾਬਕ, 2025 ਵਿਚ ਕੈਨੇਡਾ ਅਤੇ ਤੁਰਕੀ ਵਿਚਕਾਰ ਦੁਵੱਲੇ ਵਪਾਰ $4.3 ਬਿਲੀਅਨ ਰਿਹਾ ਹੈ ਅਤੇ ਇਹ ਫ੍ਰੀ ਟਰੇਡ ਐਗਰੀਮੈਂਟ ਦੋਵਾਂ ਦੇਸ਼ਾਂ ਵਿਚ ਕਾਰੋਬਾਰਾਂ, ਵਰਕਰਜ਼ ਅਤੇ ਨਿਵੇਸ਼ਕਾਂ ਲਈ ਮਹੱਤਵਪੂਰਨ ਮੌਕੇ ਖੋਲ੍ਹੇਗਾ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link