19.46C Vancouver
ADS

Sep 9, 2026 3:30 PM - Connect Newsroom - Ramandeep Kaur with files from The Canadian Press

ਵਿਦੇਸ਼ੀ ਨਿਵੇਸ਼ ਵਧਾਉਣ ਲਈ ਕਾਰਨੀ ਸਰਕਾਰ ਦੇਵੇਗੀ ਕਾਰੋਬਾਰਾਂ ਨੂੰ ਵੱਡਾ ਹੁਲਾਰਾ

Share On
carney-government-set-to-boost-foreign-investment-and-support-canadian-businesses
Prime Minister Carney also met in Quebec on Tuesday with leaders of 20 prominent companies to discuss economic growth and investment opportunities. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਆਰਥਿਕ ਵਿਕਾਸ ਨੂੰ ਆਸਰਾ ਦੇਣ ਲਈ ਜਲਦ ਹੀ ਕਈ ਕਦਮ ਉਠਾਏ ਜਾ ਸਕਦੇ ਹਨ, ਇਨ੍ਹਾਂ ਵਿਚ ਕਈ ਫੈਸਲੇ ਫਾਲ ਦੇ ਫੈਡਰਲ ਬਜਟ ਵਿਚ ਦੇਖਣ ਨੂੰ ਮਿਲਣਗੇ। ਉਥੇ ਇਸ ਸਮੇਂ ਕਾਰੋਬਾਰਾਂ ਨੂੰ ਦਿੱਤੀ ਜਾਣ ਵਾਲੀ ਸਪੋਰਟ ਲਈ ਪ੍ਰਧਾਨ ਮੰਤਰੀ ਵਲੋਂ ਕਈ ਮੰਤਰੀ ਮੈਦਾਨ ਵਿਚ ਸਰਗਰਮ ਕਰ ਦਿੱਤੇ ਗਏ ਹਨ।

ਇਸ ਕਦਮ ਤਹਿਤ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਅਤੇ ਵਿੱਤ ਮੰਤਰੀ ਫ੍ਰਾਂਸਵਾ-ਫਿਲਿਪ ਸ਼ੈਂਪੇਨ ਕੈਨੇਡਾ ਭਰ ਦਾ ਦੌਰਾ ਕਰਨਗੇ, ਜੋ ਵੱਖ-ਵੱਖ ਕਾਰੋਬਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਇਸ ਮੁਸ਼ਕਲ ਘੜੀ ਵਿਚ ਸਰਕਾਰੀ ਸਪੋਰਟ ਲਈ ਅਪਲਾਈ ਕਰਨ ਦੇ ਪ੍ਰੋਸੈਸ ਬਾਰੇ ਗਾਈਡ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਦੀ ਸੰਚਾਰ ਡਿਪਟੀ ਡਾਇਰੈਕਟਰ ਔਡਰੀ ਚੈਂਪੌਕਸ ਮੁਤਾਬਕ, ਪੀ. ਐੱਮ. ਕਾਰਨੀ ਦੀਆਂ priorities ਵਿਚ ਇਸ ਸਮੇਂ ਕਿਫਾਇਤੀ ਰਿਹਾਇਸ਼ਾਂ, ਨਵਾਂ infrastructure ਅਤੇ ਅਗਲੇ ਹਫ਼ਤੇ ਹੋਣ ਵਾਲੀ ਇਨਵੈਸਟਮੈਂਟ ਸਮਿਟ ਹੈ, ਜਿਸ ਦਾ ਉਦੇਸ਼ ਕੈਨੇਡਾ ਨੂੰ ਵਿਦੇਸ਼ੀ ਪੂੰਜੀ ਲਈ ਬਿਹਤਰ ਦੇਸ਼ ਦੇ ਤੌਰ 'ਤੇ ਪੇਸ਼ ਕਰਨਾ ਹੈ।

ਉਨ੍ਹਾਂ ਕਿਹਾ ਕਿ ਫਾਲ ਬਜਟ ਰਾਹੀਂ ਅਸੀਂ ਕੈਨੇਡਾ ਦੇ ਕਾਰੋਬਾਰਾਂ ਨੂੰ competitive ਬਣਾਉਣ ਲਈ ਹੋਰ ਵੀ ਅੱਗੇ ਵਧਾਂਗੇ। ਪ੍ਰਧਾਨ ਮੰਤਰੀ ਵਲੋਂ ਟਰੇਡ ਵਾਰ ਵਿਚਕਾਰ ਗ੍ਰੋਥ ਅਤੇ ਨਿਵੇਸ਼ 'ਤੇ ਚਰਚਾ ਲਈ ਬੀਤੇ ਕੱਲ ਕਿਊਬੈਕ ਵਿਚ 20 ਨਾਮਵਰ ਕੰਪਨੀਆਂ ਦੇ ਆਗੂਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ।

Latest news

bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link