16.79C Vancouver
ADS

Aug 27, 2026 3:10 PM - Connect Newsroom - Ramandeep Kaur with files from The Canadian Press

ਕਾਰਨੀ ਸਰਕਾਰ ਦੀ ਐਮ.ਪੀਜ਼ ਨੂੰ ਹਦਾਇਤ, ਅਮਰੀਕਾ ਖ਼ਿਲਾਫ਼ ਬਿਆਨਾਂ ਨਾਲ ਤਣਾਅ ਨਾ ਵਧਾਉਣ

Share On
carney-government-urges-liberal-mps-to-avoid-escalating-tensions-with-u-s-amid-trade-war
The latest escalation follows the collapse of Canada-U.S. trade negotiations and the imposition of new U.S. tariffs on billions of dollars worth of Canadian goods. (Photo: The Canadian Press)

ਪੀ.ਐਮ.ਕਾਰਨੀ ਦੀ ਲਿਬਰਲ ਸਰਕਾਰ ਨੇ ਟਰੇਡ ਵਾਰ ਵਿਚਕਾਰ ਆਪਣੇਐਮ.ਪੀਜ਼ ਨੂੰ ਜਨਤਕ ਤੌਰ 'ਤੇ ਅਮਰੀਕਾ ਖਿਲਾਫ਼ ਤਣਾਅ ਨਾ ਵਧਾਉਣ ਅਤੇ ਟਰੰਪ ਪ੍ਰਸ਼ਾਸਨ ਨੂੰ ਉਕਸਾਉਣ ਤੋਂ ਬਚਣ ਦੀ ਹਦਾਇਤ ਕੀਤੀ ਹੈ। ਰਿਪੋਰਟਸ ਮੁਤਾਬਕ, ਇੱਕ ਕਾਕਸ ਕਾਲ ਦੌਰਾਨ ਡੋਮਿਨਿਕ ਲੇਬਲੈਂਕ ਨੇ ਸੰਸਦ ਮੈਂਬਰਾਂ ਨੂੰ ਸੋਸ਼ਲ ਮੀਡੀਆ 'ਤੇ ਅਮਰੀਕਾ ਵਿਰੁੱਧ ਬੋਲਣ ਵੇਲੇ ਸਾਵਧਾਨੀ ਵਰਤਣ ਅਤੇ ਮੀਡੀਆ ਦੇ ਸੂਤਰਾਂ ਅਮਰੀਕੀ ਨੈੱਟਵਰਕਸ 'ਤੇ ਵਪਾਰ ਸਬੰਧੀ ਚਰਚਾ ਕਰਨ ਵਰਗੀਆਂ ਬੇਨਤੀਆਂ ਨੂੰ ਮਨ੍ਹਾ ਕਰਨ ਲਈ ਕਿਹਾ।

ਲੇਬਲੈਂਕ ਵਲੋਂ ਲਿਬਰਲ ਸੰਸਦ ਮੈਂਬਰਾਂ ਨੂੰ ਇਹ ਅਪੀਲ ਐਤਵਾਰ ਨੂੰ ਕੀਤੀ ਗਈ, ਜਿਸ ਤੋਂ ਇੱਕ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵ੍ਹਾਈਟ ਹਾਊਸ ਦੇ ਹਾਲੀਆ ਟੈਰਿਫਸ ਨੂੰ ਕੈਨੇਡਾ 'ਤੇ ਹਮਲਾ ਦੱਸਿਆ ਗਿਆ ਸੀ। ਸਰਕਾਰ ਦੇ ਇਸ ਕਦਮ ਨੂੰ ਅਮਰੀਕਾ ਨਾਲ ਭਵਿੱਖ ਵਿਚ ਕਿਸੇ ਵਪਾਰਕ ਸਮਝੌਤੇ ਦੀਆਂ ਸੰਭਾਵਨਾਵਾਂ ਬਣਾਏ ਰੱਖਣ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ।

ਉਥੇ ਹੀ, ਇਸ ਵਿਚਕਾਰ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੀ ਡਿਪਟੀ ਲੀਡਰ ਮੇਲਿਸਾ ਲੈਂਟਸਮੈਨ ਨੇ ਕਾਰਨੀ ਸਰਕਾਰ ਵਲੋਂ ਮਹਿਜ਼ ਦੋ ਦਿਨਾਂ ਵਿਚ ਹੀ ਸਮੁੰਦਰੀ ਭੋਜਨ ਅਤੇ ਮੱਛੀ ਉਤਪਾਦ 'ਤੇ ਵਿਰੋਧੀ ਟੈਰਿਫ ਤੋਂ ਪਿੱਛੇ ਹਟਣ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ, ਉਹਨਾਂ ਕਿਹਾ ਕਿ ਇਹ ਕਦਮ ਦਿਖਾਉਂਦਾ ਹੈ ਕਿ ਸਰਕਾਰ ਨੇ ਪਹਿਲਾਂ ਸੋਚ-ਸਮਝ ਕੇ ਫੈਸਲਾ ਨਹੀਂ ਲਿਆ। ਲੈਂਟਸਮੈਨ ਨੇ ਕਿਹਾ ਕਿ ਇਸ ਗੰਭੀਰ ਵਪਾਰਕ ਮੁੱਦੇ 'ਤੇ ਪਾਰਲੀਮੈਂਟ ਦਾ ਸੈਸ਼ਨ ਬੁਲਾ ਕੇ ਚਰਚਾ ਹੋਣੀ ਚਾਹੀਦੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link